Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਨਾਭਾ 'ਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਯਾਦਗਾਰੀ ਗੇਟ ਦਾ ਉਦਘਾਟਨ

ਪੰਜਾਬ ਨੂੰ ਹਰ ਖੇਤਰ 'ਚ ਅੱਗੇ ਲਿਜਾਣ ਦੀ ਕਵਾਇਦ ਜਾਰੀ ਰੱਖੇਗੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ : ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਨਾਭਾ , 25 Sep 2023

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਾਭਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਿੱਖ ਇਤਿਹਾਸ ਅਤੇ ਪੰਜਾਬ ਦੇ ਮਾਣਮੱਤੇ ਇਤਿਹਾਸ ਦਾ ਗੌਰਵਮਈ ਮੀਲ ਪੱਥਰ ਹਨ, ਉਨ੍ਹਾਂ ਦੀ ਯਾਦ ਵਿੱਚ ਨਾਭਾ ਵਿਖੇ ਯਾਦਗਾਰੀ ਗੇਟ ਬਣਾਉਣਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦਾ ਇੱਕ ਸ਼ਲਾਘਯੋਗ ਉਪਰਾਲਾ ਹੈ। 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਦੀ ਕਵਾਇਦ ਇਸੇ ਤਰ੍ਹਾਂ ਜਾਰੀ ਰੱਖੇਗੀ। ਉਨ੍ਹਾਂ ਨੇ ਕੰਬਾਇਨ ਨਿਰਮਾਤਾਵਾਂ ਵੱਲੋਂ ਕੰਬਾਇਨ ਉਤੇ ਟੈਕਸ ਲਗਾਉਣ ਦੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਾਹੱਦ ਮੁੱਖ ਮੰਤਰੀ ਹਨ, ਜਿਨ੍ਹਾਂ ਦੇ ਉਦਮ ਸਦਕਾ ਸਨਅਤਕਾਰ ਮਿਲਣੀ ਕਰਕੇ ਉਦਯੋਗਪਤੀਆਂ ਦੀ ਗੱਲ ਸੁਨਣ ਲਈ ਪੰਜਾਬ ਸਰਕਾਰ ਉਨ੍ਹਾਂ ਦੇ ਕੋਲ ਖ਼ੁਦ ਪੁੱਜੀ ਹੈ।

ਸਪੀਕਰ ਸੰਧਵਾਂ ਨਾਭਾ ਵਿਖੇ ਵਿਸ਼ਵਕਰਮਾ ਵੈਲਫੇਅਰ ਸੋਸਾਇਟੀ, ਰਾਮਗੜ੍ਹੀਆ ਵੈਲਫੇਅਰ ਕਲੱਬ, ਦੀ ਕੰਬਾਇਨ ਐਂਡ ਐਗਰੀਕਲਚਰ ਇੰਪਲੀਮੈਂਟ ਮੈਨੂਫੈਕਚਰਰ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਸਤਾਬਦੀ ਨੂੰ ਸਮਰਪਿਤ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਹੋਏ ਸਨ।ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੇ ਵਿੱਚ ਡੀ.ਐਨ.ਏ. ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਹੈ ਅਤੇ ਅਸੀਂ ਅਮੀਰ ਵਿਰਸੇ ਦੇ ਵਾਰਸ ਹਾਂ।

ਇਸ ਮੌਕੇ ਸੰਧਵਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਇੱਕ ਵੱਡੀ ਜੰਗ ਵਿੱਢੀ ਗਈ ਹੈ, ਜਿਸ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਾਥ ਵੀ ਬਹੁਤ ਜਰੂਰੀ ਹੈ। ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਪਹਿਲੀ ਵਾਰ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ।

ਬੇਦਅਬੀ ਘਟਨਾ ਨੂੰ ਇੱਕ ਮਹਾਂਪਾਪ ਦੱਸਦਿਆਂ ਇਸ ਨੂੰ ਕੇਵਲ ਵੋਟਾਂ ਲਈ ਕੀਤਾ ਗਿਆ ਕਰਾਰ ਦਿੰਦਿਆਂ ਸਪੀਕਰ ਨੇ ਕਿਹਾ ਕਿ ਇਸ ਕੇਸ 'ਚ ਵਧੀਕੀਆਂ ਤੇ ਪਰਚੇ ਵੀ ਇਨਸਾਫ਼ ਮੰਗਣ ਵਾਲਿਆਂ ਉਤੇ ਹੋਏ ਪਰ ਹੁਣ ਚਲਾਣ ਅਦਾਲਤ ਵਿੱਚ ਪੁੱਜ ਗਿਆ ਹੈ ਜਿਸ ਕਰਕੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ਼ ਹੈ ਕਿ ਜਰੂਰ ਇਨਸਾਫ਼ ਹੋਵੇਗਾ।

ਇਸ ਤੋਂ ਪਹਿਲਾਂ ਮੀਡੀਆ ਨਾਲ ਗੈਰਰਸਮੀ ਗੱਲਬਾਤ ਮੌਕੇ ਕੈਨੇਡਾ ਮਸਲੇ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅੱਤਵਾਦ ਦਾ ਮਸਲਾ ਚੋਣਾਂ ਨੇੜੇ ਹੀ ਉਭਰਦਾ ਹੈ ਪਰੰਤੂ ਧਰਮ ਦੀ ਰਾਜਨੀਤੀ ਕਰਨ ਵਾਲਿਆਂ ਸਮੇਤ ਕੋਈ ਵੀ ਪੰਜਾਬ ਵਿੱਚ ਇਹ ਅੱਗ ਨਹੀਂ ਲੱਗਾ ਸਕੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਨਾਲ ਪੰਜਾਬ ਤੇ ਪੰਜਾਬੀਆਂ ਦੀ ਸਾਂਝ ਬਹੁਤ ਗੂੜੀ ਹੈ ਪਰੰਤੂ ਉਥੋਂ ਦਾ ਨਾਮ ਵਰਤਕੇ ਪੰਜਾਬ ਵਿੱਚਲੇ ਆਪਸੀ ਭਾਈਚਾਰੇ ਤੇ ਮਿਲਵਰਤਣ ਨੂੰ ਵੀ ਨਹੀਂ ਤੋੜਿਆ ਜਾ ਸਕਦਾ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ, ਹਰੀ ਸਿੰਘ ਪ੍ਰੀਤ ਕੰਬਾਇਨ, ਚਰਨ ਸਿੰਘ ਮਲਕੀਤ ਕੰਬਾਇਨ, ਅਵਤਾਰ ਸਿੰਘ ਨੰਨ੍ਹੜੇ, ਭਗਵੰਤ ਸਿੰਘ ਰਾਮਗੜ੍ਹੀਆ, ਚੇਅਰਮੈਨ ਸੁਰਿੰਦਰਪਾਲ ਸ਼ਰਮਾ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਡੀ.ਐਸ.ਪੀ. ਦਵਿੰਦਰ ਅੱਤਰੀ, ਗਿਆਨੀ ਅਮਰ ਸਿੰਘ ਤੇ ਇਲਾਕੇ ਭਰ ਦੇ ਪਤਵੰਤੇ ਵੀ ਹਾਜਰ ਸਨ ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD