Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਬਰਨਾਲਾ ਵਿੱਚ ਛੱਪੜਾਂ ਦੇ ਨਵੀਨੀਕਰਨ ’ਤੇ ਹੁਣ ਤੱਕ 394.96 ਲੱਖ ਰੁਪਏ ਖਰਚੇ : ਮੀਤ ਹੇਅਰ

ਜਲ ਸਰੋਤ ਮੰਤਰੀ ਵੱਲੋਂ ਪਿੰਡ ਭੱਦਲਵੱਡ ਵਿੱਚ 53.10 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਰਨਾਲਾ , 25 Sep 2023

Last updated on: Sep 25, 2023, 00:00 IST

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਦੇ ਹਰ ਪਿੰਡ ਵਿੱਚ ਖੇਡ ਮੈਦਾਨ ਬਣਾਉਣ ਅਤੇ ਛੱਪੜਾਂ ਦੇ ਨਵੀਨੀਕਰਨ ਦਾ ਟੀਚਾ ਹੈ।ਇਹ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਭੱਦਲਵੱਡ ਵਿੱਚ ਥਾਪਰ ਮਾਡਲ ਤਹਿਤ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। 

ਇਸ ਮੌਕੇ ਕੈਬਨਿਟ ਮੰਤਰੀ ਨੇ 53.10 ਲੱਖ ਦੀ ਲਾਗਤ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਾਈ, ਜਿਨ੍ਹਾਂ ਵਿੱਚ ਛੱਪੜ ਦੇ ਨਵੀਨੀਕਰਨ ’ਤੇ 46.90 ਲੱਖ, ਵਾਲੀਬਾਲ ਮੈਦਾਨ ’ਤੇ 4.70 ਲੱਖ ਰੁਪਏ ਤੇ ਧਰਮਸ਼ਾਲਾ ਦੀ ਮੁਰੰਮਤ ਲਈ 1.50 ਲੱਖ ਰੁਪਏ ਦੀ ਲਾਗਤ ਆਵੇਗੀ।ਮੰਤਰੀ ਮੀਤ ਹੇਅਰ ਨੇ ਕਿਹਾ ਕਿ ਜਿੱੱਥੇ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ/ਕਮਿਊਨਿਟੀ ਹਾਲ ਉਸਾਰੇ ਜਾ ਰਹੇ ਹਨ, ਉਥੇ ਪਿੰਡਾਂ ਦੇ ਛੱਪੜਾਂ ਦੇ ਪਾਣੀ ਨੂੰ ਸੋਧਣ ਲਈ ਥਾਪਰ ਮਾਡਲ ਤਹਿਤ ਨਵਿਆਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਜਲੂਰ, ਰੂੜੇਕੇ ਕਲਾਂ, ਅਸਪਾਲ ਕਲਾਂ, ਜੰਗੀਆਣਾ, ਭੋਤਨਾ, ਸਹਿਜੜਾ, ਪੰਡੋਰੀ, ਕੁਰੜ ਵਿੱਚ ਥਾਪਰ ਮਾਡਲ ਦਾ ਕੰਮ ਮੁਕੰਮਲ ਹੋ ਚੁੱਕਿਆ ਹੈ, ਜਦੋਂਕਿ ਫਰਵਾਹੀ, ਠੁੱਲੇਵਾਲ, ਸ਼ਹਿਣਾ, ਚੁਹਾਨਕੇ ਕਲਾਂ ਵਿੱਚ ਕੰਮ ਜਾਰੀ ਹੈ, ਜੋ ਛੇਤੀ ਹੀ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ’ਤੇ ਹੁਣ ਤੱਕ ਕਰੀਬ 394.96 ਲੱਖ ਦੀ ਰਾਸ਼ੀ ਖ਼ਰਚ ਕੀਤੀ ਜਾ ਚੁੱਕੀ ਹੈੇ ਤੇ ਕੁੱਲ 430.70 ਲੱਖ ਦੀ ਰਾਸ਼ੀ ਖਰਚ ਹੋਣ ਦਾ ਅਨੁਮਾਨ ਹੈ।   

ਇਸ ਤੋਂ ਇਲਾਵਾ ਭੱਦਲਵੱਡ ਸਣੇ ਹੋਰ ਕਈ ਪਿੰਡਾਂ ਵਿੱਚ ਆਉਂਦੇ ਸਮੇਂ ਵਿੱਚ ਛੱਪੜਾਂ ਨੂੰ ਥਾਪਰ ਮਾਡਲ ਵਜੋਂ ਨਵਿਆਉਣ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਦੀਪ ਸਿੰਘ ਬਾਠ, ਮੰਤਰੀ ਦੇ ਓਐਸਡੀ ਹਸਨਪ੍ਰੀਤ ਭਾਰਦਵਾਜ, ਵੱਖ-ਵੱਖ ਅਧਿਕਾਰੀ, ਪੰਚਾਇਤ ਮੈਂਬਰ ਤੇ ਪਤਵੰਤੇ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD