Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਐਸ.ਟੀ.ਪੀ., ਸੀ.ਈ.ਟੀ.ਪੀ. ਸਾਈਟਾਂ ਦਾ ਕੀਤਾ ਦੌਰਾ

ਬੁੱਢੇ ਨਾਲੇ ਦੀ ਸਫਾਈ ਲਈ 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

Balkar Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 25 Sep 2023

Last updated on: Sep 25, 2023, 00:00 IST

ਬੁੱਢੇ ਨਾਲੇ ਦੀ ਸਫ਼ਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਥਾਨਕ ਸਰਕਾਰ ਮੰਤਰੀ ਬਲਕਾਰ ਸਿੰਘ ਨੇ ਸੋਮਵਾਰ ਨੂੰ ਸ਼ਹਿਰ ਦੇ ਦੌਰੇ ਦੌਰਾਨ ਬੁੱਢੇ ਨਾਲੇ ਦੀ ਸਫ਼ਾਈ ਲਈ ਚੱਲ ਰਹੇ 650 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ।ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ 225 ਐਮ.ਐਲ.ਡੀ. ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਜਮਾਲਪੁਰ, ਸੁੰਦਰ ਨਗਰ ਵਿੱਚ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਅਤੇ ਬਹਾਦਰਕੇ ਟੈਕਸਟਾਈਲ ਇੰਡਸਟਰੀ ਦੇ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦਾ ਦੌਰਾ ਕੀਤਾ।

ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਲੋਕਲ ਬਾਡੀਜ਼ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ.) ਦੇ ਸੀ.ਈ.ਓ. ਮਾਲਵਿੰਦਰ ਸਿੰਘ ਜੱਗੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ ਅਤੇ ਪੀ.ਪੀ.ਸੀ.ਬੀ. ਦੇ ਅਧਿਕਾਰੀ ਵੀ ਵੱਖ-ਵੱਖ ਥਾਵਾਂ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਦੇ ਨਾਲ ਹਾਜ਼ਰ ਸਨ। 

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਐਸ.ਟੀ.ਪੀ ਅਤੇ ਸੀ.ਈ.ਟੀ.ਪੀ ਦੇ ਦੌਰੇ ਦੌਰਾਨ ਅਧਿਕਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗਾਂ ਵੀ ਕੀਤੀਆਂ। ਇਸ ਦਾ ਉਦੇਸ਼ ਬੁੱਢੇ ਨਾਲੇ ਦੀ ਸਫਾਈ ਕਰਨ ਲਈ ਪ੍ਰੋਜੈਕਟ ਨੂੰ ਤੇਜ਼ ਕਰਨਾ ਅਤੇ ਉਦਯੋਗ ਦੀਆਂ  ਸਮੱਸਿਆਵਾਂ, ਜੇਕਰ ਕੋਈ ਹਨ, ਨੂੰ ਹੱਲ ਕਰਨਾ ਸੀ। ਕੈਬਨਿਟ ਮੰਤਰੀ ਨੇ ਰੰਗਾਈ ਉਦਯੋਗ ਨੂੰ ਵੀ ਅਪੀਲ ਕੀਤੀ ਕਿ ਉਹ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਲਈ ਅਧਿਕਾਰੀਆਂ ਦਾ ਸਹਿਯੋਗ ਕਰਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੁੱਢੇ ਨਾਲੇ ਦੀ ਸਫਾਈ ਨੂੰ ਯਕੀਨੀ ਬਣਾਉਣ ਅਤੇ ਉਦਯੋਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸ਼ਹਿਰ ਦੇ ਵਿਧਾਇਕਾਂ, ਅਧਿਕਾਰੀਆਂ ਅਤੇ ਉਦਯੋਗਪਤੀਆਂ ਦੀ ਇੱਕ ਕਮੇਟੀ ਵੀ ਬਣਾਈ ਜਾਵੇਗੀ। ਜੇਕਰ ਲੋੜ ਪਈ ਤਾਂ ਸ਼ਹਿਰ ਵਿੱਚ ਹੋਰ ਸੀ.ਈ.ਟੀ.ਪੀ. ਵੀ ਲਗਾਏ ਜਾਣਗੇ। ਬੁੱਢੇ ਨਾਲੇ ਦੀ ਸਫ਼ਾਈ ਲਈ ਕਿਹੜੇ ਕਦਮ ਚੁੱਕੇ ਜਾਣੇ ਹਨ, ਇਸ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਕਮੇਟੀ ਦੀ ਮੀਟਿੰਗ ਵੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਬੁੱਢੇ ਨਾਲੇ ਦੀ ਸਫ਼ਾਈ ਦਾ ਪ੍ਰਾਜੈਕਟ ਮੁੱਖ ਮੰਤਰੀ ਭਗਵੰਤ ਮਾਨ ਦੇ ਡ੍ਰੀਮ ਪ੍ਰਾਜੈਕਟਾਂ ਵਿੱਚੋਂ ਇੱਕ ਹੈ ਅਤੇ ‘ਬੁੱਢੇ ਦਰਿਆ’ ਨੂੰ ਮੁੜ ਸੁਰਜੀਤ ਕਰਨ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ 'ਬੁੱਢੇ ਦਰਿਆ' ਨੂੰ ਸਾਫ਼ ਕਰਨ ਲਈ ਵਚਨਬੱਧ ਹੈ। ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਅਤੇ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। 'ਬੁੱਢੇ ਦਰਿਆ' ਨੂੰ ਸਾਫ਼ ਕਰਨ ਦੇ ਚੱਲ ਰਹੇ ਪ੍ਰੋਜੈਕਟ ਦੀ ਰਾਜ ਪੱਧਰ 'ਤੇ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।

 

Tags: Balkar Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD