Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਸ਼ਮੀਰ ਸਿੰਘ ਮੱਲੀ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ਼ਿਆ

ਕੈਬਨਿਟ ਮੰਤਰੀ ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ ਤੇ ਕੁਲਦੀਪ ਸਿੰਘ ਧਾਲੀਵਾਲ ਰਹੇ ਮੌਜੂਦ, ਦਿੱਤੀਆਂ ਮੁਬਾਰਕਾਂ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kuldeep Singh Dhaliwal, Balkar Singh, Kashmir Singh Malhi, Phagwara

Web Admin

Web Admin

5 Dariya News

ਫਗਵਾੜਾ , 25 Sep 2023

Last updated on: Sep 25, 2023, 00:00 IST

ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ ਨੇ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਬਲਕਾਰ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਐਨ.ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ।ਇਸ ਮੌਕੇ ਕੈਬਨਿਟ ਮੰਤਰੀਆਂ ਵਲੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਗਿਆ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਇਸ ਜ਼ਿੰਮੇਂਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਂਦੇ ਹੋਏ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਵਾਉਣਗੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਨਿਭਾਇਆ ਜਾ ਰਿਹਾ ਹੈ ਜਿਸ ਦਾ ਪ੍ਰਤੱਖ ਰੋਜ਼ਾਨਾ ਰਾਜ ਅੰਦਰ ਲਏ ਜਾ ਰਹੇ ਇਤਿਹਾਸਿਕ ਫ਼ੈਸਲਿਆਂ ਤੋਂ ਲੱਗਦਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਤ ਕਰਦਿਆਂ 117 ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਜਿਸ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੰਮ੍ਰਿਤਸਰ ਵਿਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ।

ਅਹੁਦਾ ਸੰਭਾਲਣ ਉਪਰੰਤ ਕਸ਼ਮੀਰ ਸਿੰਘ ਮੱਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਜਿੰਮੇਵਾਰੀ ਉਹ ਪੂਰੀ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪੂਰੀ ਵਚਨਬੱਧਤਾ ਦੇ ਨਾਲ ਸ਼ਹਿਰਵਾਸੀਆਂ ਦੀ ਸਹੂਲਤ ਲਈ ਲੋੜੀਂਦੇ ਕਾਰਜਾਂ ਨੂੰ ਮੁਕੰਮਲ ਕਰਵਾਕੇ ਬੁਨਿਆਦੀ ਢਾਂਚੇ ਵਿਚ ਹੋਰ ਸੂਧਾਰ ਲਿਆਉਣਗੇ।ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਨਵ-ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਫਗਵਾੜਾ ਸ਼ਹਿਰ ਦੇ ਵਿਕਾਸ ਲਈ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਹਰ ਖੇਤਰ ਵਿਚ ਵਿਕਾਸ ਦੀਆਂ ਨਵੀਆਂ ਸਿਖਰਾਂ ਛੋਹ ਰਿਹਾ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਇੰਡਸਟਰੀਅਲ ਮੀਟ ਕਰਵਾਈ ਗਈ, ਜਿਸ ਤਹਿਤ ਕਾਰੋਬਾਰੀਆਂ ਵਲੋਂ ਸਿੱਧੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਕੇ ਉਦਯੋਗਾਂ ਨੂੰ ਹੋਰ ਉਤਸ਼ਾਹਤ ਕਰਨ ਵਿਚ ਬਣਦਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਰਾਜ ਅੰਦਰ 40 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਕੇ ਸੂਬਾ ਸਰਕਾਰ ਨੇ ਰੋਜ਼ਗਾਰ ਦੇ ਖੇਤਰ ਵਿਚ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਆਮ ਆਦਮੀ ਕਲੀਨਿਕਾਂ ਅਤੇ ਸਕੂਲ਼ ਆਫ਼ ਐਮੀਨੈਂਸ ਰਾਹੀਂ ਲੋਕਾਂ ਤੇ ਵਿਦਿਆਰਥੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ।

ਇਸ ਮੌਕੇ ਹੋਰਨਾਂ ਤੋਂ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਮੰਗਲ ਸਿੰਘ, ਇੰਮਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਜਿਲਾ ਯੋਜਨਾ ਕਮੇਟੀ ਦੀ ਚੇਅਰਪਰਸਨ ਲਲਿਤਾ ਸਕਲਾਨੀ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਆਦਿ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kuldeep Singh Dhaliwal , Balkar Singh , Kashmir Singh Malhi , Phagwara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD