Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਾਇਟ ਸੰਗਰੂਰ ‘ਚ 3.93 ਕਰੋੜ ਦੀ ਲਾਗਤ ਨਾਲ ਬਣਾਇਆ ਜਾ ਰਿਹੈ ਆਧੁਨਿਕ ਆਡੀਟੋਰੀਅਮ ਹਾਲ: ਡਿਪਟੀ ਕਮਿਸ਼ਨਰ

ਗੁਣਵੱਤਾ ਅਤੇ ਕੰਮ ਦੀ ਪ੍ਰਗਤੀ ਦੀ ਜਾਂਚ ਲਈ ਡੀ.ਸੀ. ਜਤਿੰਦਰ ਜੋਰਵਾਲ ਵੱਲੋਂ ਨਿਰਮਾਣ ਅਧੀਨ ਆਡੀਟੋਰੀਅਮ ਦਾ ਦੌਰਾ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 26 Sep 2023

Last updated on: Sep 26, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਸੰਗਰੂਰ ਵਿਚਲੀ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਵਿੱਚ 3.93 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਆਡੀਟੋਰੀਅਮ ਹਾਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਨਿਰਮਾਣ ਅਧੀਨ ਆਡੀਟੋਰੀਅਮ ਦੇ ਕੰਮ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਜਾਂਚ ਲਈ ਕੀਤੇ ਗਏ ਦੌਰੇ ਦੌਰਾਨ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਕਰੀਬਨ 500 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲੇ ਇਸ ਆਡੀਟੋਰੀਅਮ ਹਾਲ ਵਿੱਚ ਉੱਚ ਪੱਧਰੀ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹੋਰਨਾਂ ਬੁਨਿਆਦੀ ਲੋੜਾਂ ਦੇ ਨਾਲ-ਨਾਲ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਆਡੀਟੋਰੀਅਮ ਨੂੰ ਵਿਸ਼ਵ ਪੱਧਰੀ ਤਕਨੀਕਾਂ ਨਾਲ ਤਿਆਰ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਆਡੀਟੋਰੀਅਮ ਤਿਆਰ ਹੋਣ ਨਾਲ ਇਸ ਸਿਖਲਾਈ ਸੰਸਥਾ ਦੀ ਕਈ ਸਾਲਾਂ ਪੁਰਾਣੀ ਮੰਗ ਪੂਰੀ ਹੋ ਜਾਵੇਗੀ ਅਤੇ ਇਹ ਸੰਸਥਾ ਇੱਕੋ ਸਮੇਂ 500 ਵਿਅਕਤੀਆਂ ਨੂੰ ਟ੍ਰੇਨਿੰਗ ਦੇਣ ਯੋਗ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਮਾਰਤੀ ਢਾਂਚਾ ਬਣ ਕੇ ਤਿਆਰ ਹੋ ਚੁੱਕਾ ਹੈ ਅਤੇ ਅਗਲੇ ਸਾਲ ਦੀ ਸ਼ੁਰੂਆਤ ਤੱਕ ਇਸਨੂੰ ਪੂਰੀ ਤਰ੍ਹਾਂ ਤਿਆਰ ਕਰ ਲਿਆ ਜਾਵੇਗਾ।

ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸਦੇ ਨਿਰਮਾਣ ਕਾਰਜ ਲਈ ਚੰਗੀ ਗੁਣਵੱਤਾ ਵਾਲਾ ਸਾਮਾਨ ਵਰਤਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਊਣਤਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਕੁਤਾਹੀ ਸਾਹਮਣੇ ਆਈ ਤਾਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਅਤੇ ਡਾਇਟ ਪ੍ਰਿੰਸੀਪਲ ਨੂੰ ਨਿਯਮਤ ਤੌਰ ਉਪਰ ਨਿਰਮਾਣ ਅਧੀਨ ਇਮਾਰਤ ਦਾ ਦੌਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਆਡੀਟੋਰੀਅਮ ਡਾਇਟ ਲਈ ਤਿਆਰ ਕਰਵਾਇਆ ਜਾ ਰਿਹਾ ਹੈ ਅਤੇ ਇਸਨੂੰ ਇਸ ਸੰਸਥਾ ਦੀ ਲੋੜ ਮੁਤਾਬਕ ਤਿਆਰ ਕਰਨ ਲਈ ਜ਼ਰੂਰੀ ਹੈ ਕਿ ਡਾਇਟ ਦੇ ਅਧਿਕਾਰੀਆਂ ਵੱਲੋਂ ਨਿਰਮਾਣ ਦੌਰਾਨ ਹਰ ਪੜਾਅ ਉੱਪਰ ਨਿਗਰਾਨੀ ਰੱਖੀ ਜਾਵੇ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD