Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

Agriculture, Barnala

Web Admin

Web Admin

5 Dariya News

ਬਰਨਾਲਾ , 26 Sep 2023

Last updated on: Sep 26, 2023, 00:00 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਪੂਨਮਦੀਪ ਕੌਰ ਜੀ ਅਤੇ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਹੇਠਾਂ ਤਹਿਤ ਅੱਜ ਪਿੰਡ ਅਮਲਾ ਸਿੰਘ ਵਾਲਾ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਡਾ. ਸਤਪਾਲ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ ਦੀ ਆਗਵਾਈ ਹੇਠ ਕਿਸਾਨਾਂ ਨੂੰ ਦੱਸਿਆ ਕਿ ਜਿੱਥੇ ਅਸੀਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਸ਼ੁੱਧ ਵਾਤਾਵਰਨ ਪ੍ਰਦਾਨ ਕੀਤਾ ਜਾ ਸਕੇ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾਕੇ ਜਾਂ ਤੂੜੀ ਬਣਾਕੇ ਵਪਾਰੀਆਂ ਨੂੰ ਵੇਚ ਸਕਦੇ ਹਨ। ਜੇਕਰ ਅਸੀਂ ਪਿੰਡ ਪੱਧਰ ਤੋਂ ਹੀ ਅੱਗ ਨਾ ਲਗਾਉਣ ਦੇ ਉਪਰਾਲੇ ਸ਼ੁਰੂ ਕਰਾਂਗੇ ਤਾਂ ਹੀ ਸਾਡਾ ਸਾਰਾ ਪੰਜਾਬ ਪ੍ਰਦੂਸ਼ਣ ਮੁੱਕਤ ਹੋ ਸਕੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਸ਼ਿਫ਼ਾਰਸ ਕੀਤੀਆਂ ਕਿਸਮਾਂ ਅਤੇ ਦਵਾਈਆਂ ਦਾ ਸੁਚੱਜਾ ਪ੍ਰਾਯੋਗ ਕੀਤਾ ਜਾਵੇ ਤਾਂ ਜੋ ਕਿਸਾਨ ਦੇ ਖੇਤੀ ਖਰਚੇ ਘੱਟ ਸਕਣ।

ਇਸ ਦੌਰਾਨ ਸ੍ਰੀ ਚਰਨ ਰਾਮ, ਏ.ਈ.ਓ. ਨੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਅਤੇ ਪਰਾਲੀ ਦੇ ਪ੍ਰਬੰਧਨ ਸਬੰਧੀ ਆਪਣੇ ਵਿਚਾਰ ਕਿਸਾਨਾਂ ਨਾਲ ਸਾਂਝੇ ਕੀਤੇ ਅਤੇ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੀ.ਆਰ. ਐੱਮ. ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਉੱਪਰ ਪਰਾਲੀ ਸਾਂਭਣ ਵਾਲੀਆਂ ਵੱਖ- ਵੱਖ ਮਸ਼ੀਨਾਂ ਦਿੱਤੀਆਂ ਜਾਂਦੀਆਂ ਹਨ, ਜਿਹਨਾਂ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ।

ਇਸ ਮੌਕੇ ਉੱਪਰ ਸ੍ਰੀ ਜਸਵਿੰਦਰ ਸਿੰਘ ਏ.ਟੀ.ਐੱਮ. ਨੇ ਸਟੇਜ ਦਾ ਸੰਚਾਲਣ ਕੀਤਾ। ਇਨ੍ਹਾਂ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਭੱਦਲਵੱਡ ਦੀਆਂ ਅਧਿਆਪਕਾਂ ਅਤੇ ਸਕੂਲ ਦੇ ਬੱਚਿਆਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਅਗ ਲਾਉਣ ਦਾ ਮੈਸੇਜ ਦਿੱਤਾ। ਇਸ ਮੌਕੇ ਸ੍ਰੀ ਭਗਵਾਨ ਸਿੰਘ ਬੇਲਦਾਰ ਅਤੇ ਅਗਾਂਹਵਧੂ ਕਿਸਾਨ ਨਾਨਕ ਸਿੰਘ, ਦਾਰਾ ਸਿੰਘ, ਦਰਸ਼ਨ ਸਿੰਘ (ਸਾਬਕਾ ਸਰਪੰਚ), ਗੁਰਬਖਸ਼ੀਸ਼ ਸਿੰਘ, ਕਾਲਾ ਢਿੱਲੋਂ, ਯਨਕ ਸਿੰਘ, ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚਾਇਤ ਮੈਂਬਰ ਅਤੇ ਇਲਾਕੇ ਦੇ ਕਿਸਾਨ ਹਾਜ਼ਰ ਸਨ।

 

Tags: Agriculture , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD