Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵਲੋਂ ਵਿਸ਼ਵ ਡੈਫ (ਬਹਿਰਾਪਣ) ਦਿਵਸ ਨੂੰ ਸਮਰਪਿਤ ਜਾਗਰੁਕਤਾ ਪ੍ਰੋਗਰਾਮ ਆਯੋਜਿਤ

ਕੰਨਾਂ ਦੀ ਉਚਿਤ ਦੇਖਭਾਲ ਜ਼ਰੂਰੀ : ਡਾ.ਰਾਜਿੰਦਰਪਾਲ

Health, Ferozpur, Civil Surgeon Ferozpur

Web Admin

Web Admin

5 Dariya News

ਫਿਰੋਜ਼ਪੁਰ , 26 Sep 2023

Last updated on: Sep 26, 2023, 00:00 IST

ਸਿਹਤ ਵਿਭਾਗ ਫਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ.ਰਾਜਿੰਦਰਪਾਲ ਦੀ ਅਗਵਾਈ ਹੇਠ ਵੱਖ ਵੱਖ ਸਿਹਤ ਗਤੀਵਿਧੀਆਂ ਤਹਿਤ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਵਿਸ਼ਵ ਡੈਫ (ਬਹਿਰਾਪਣ) ਦਿਵਸ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਡਾ: ਰਾਜਿੰਦਰਪਾਲ ਨੇ ਕਿਹਾ ਕਿ ਕੰਨਾਂ ਦੀ ਉਚਿਤ ਦੇਖ ਭਾਲ ਬਹੁਤ ਜ਼ਰੂਰੀ ਅਤੇ ਅਹਿਮ ਹੈ।

ਉਨ੍ਹਾਂ ਕਿਹਾ ਕਿ ਕੰਨਾਂ ਵਿੱਚ ਕੋਈ ਵੀ ਨੁਕੀਲੀ ਵਸਤੂ ਨਾ ਮਾਰੀ ਜਾਵੇ, ਕੰਨਾਂ ਵਿੱਚ ਪਾਣੀ ਪੈਣ ਤੋਂ ਬਚਾਅ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ, ਕੰਨਾਂ ਦੀ ਵੈਕਸ/ਮੈਲ ਨੂੰ ਨੀਮ ਹਕੀਮਾਂ ਤੋਂ ਨਾ ਕਢਵਾਇਆ ਜਾਵੇ ਸਗੋਂ ਇਸ ਕੰਮ ਲਈ ਕਿਸੇ ਮਾਹਿਰ ਡਾਕਟਰ ਦੀ ਸਲਾਹ ਲਈ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਵਧਦੀ ਉਮਰ ਜਾਂ ਕਿਸੇ ਵੀ ਹੋਰ ਕਾਰਨ ਕੰਨਾਂ ਦੀ ਸੁਨਣ ਸ਼ਕਤੀ ਘੱਟ ਹੋ ਜਾਵੇ ਤਾਂ ਸਮੇਂ ਸਿਰ ਮਾਹਿਰ ਡਾਕਟਰ ਤੋਂ ਇਲਾਜ ਕਰਵਾਉਣ ਨਾਲ ਮੁਕੰਮਲ ਬਹਿਰੇਪਣ ਤੋਂ ਬਚਿਆ ਜਾ ਸਕਦਾ ਹੈ।

ਉਨ੍ਹਾਂ ਇਹ ਜਾਣਕਾਰੀ ਵੀ ਦਿੱਤੀ ਕਿ ਸਰਕਾਰ ਵੱਲ ਏ.ਡੀ.ਆਈ.ਪੀ. ਸਕੀਮ ਤਹਿਤ ਕੰਨਾਂ ਦੇ ਹਰ ਤਰਾਂ ਦੇ ਆਪ੍ਰੇਸ਼ਨ ਅਤੇ ਹੀੲਰਿੰਗ ਏਡ ਆਦਿ ਮੁਫਤ ਮੁਹੱਈਆ ਕਰਵਾਏ ਜਾਂਦੇ ਹਨ।ਇਸ ਮੌਕੇ ਈ.ਐਨ.ਟੀ. ਮਾਹਿਰ ਡਾ. ਹਿਮਾਨੀ ਸ਼ਰਮਾ ਨੇ ਬਹਿਰਾਪਣ ਦੇ ਕਾਰਨ, ਲੱਛਣ, ਬਚਾਅ ਅਤੇ ਇਲਾਜ ਸਬੰਧੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਇਸ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਲਗਾਤਾਰ ਉੱਚੀ ਆਵਾਜ਼ ਵਿੱਚ ਮਿਊਜ਼ਿਕ ਆਦਿ ਸੁਨਣ ਜਾਂ ਸ਼ੋਰ ਸ਼ਰਾਬ ਵਾਲੇ ਮਾਹੌਲ ਵਿੱਚ ਰਹਿਣ ਨਾਲ ਕੰਨਾਂ ਦੀ ਸੱਟ, ਲਾਗ, ਜਮਾਂਦਰੂ ਨੁਕਸ ਅਤੇ ਵਧਦੀ ਉਮਰ ਕਾਰਨ ਬਹਿਰਾਪਣ ਹੋ ਸਕਦਾ ਹੈ ਜਿਸਦਾ ਕਿ ਬਹੁਤੇ ਕੇਸਾਂ ਵਿੱਚ ਇਲਾਜ ਸੰਭਵ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਈ ਦਵਾਈਆਂ ਬੱਚਿਆਂ ਵਿੱਚ ਜਮਾਂਦਰੂ ਬਹਿਰੇਪਣ ਦਾ ਕਾਰਨ ਬਣ ਸਕਦੀਆਂ ਹਨ ਇਸ ਕਰ ਕੇ ਗਰਭਅਵੱਸਥਾ ਵਿੱਚ ਡਾਕਟਰ ਦੀ ਸਲਾਹ ਤੋਂ ਬਿਨਾ ਕੋਈ ਵੀ ਦਵਾਈ ਨਹੀਂ ਖਾਣੀ ਚਾਹੀਦੀ। ਇਸ ਮੌਕੇ ਸਿਵਲ ਸਰਜਨ ਇਸ ਮੌਕੇ ਸਿਹਤ ਵਿਭਾਗ ਦੇ ਵੱਖ ਵੱਖ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Health , Ferozpur , Civil Surgeon Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD