Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਛੇ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਜਾਗਰੂਕਤਾ ਵੈਨਾਂ ਰਾਹੀਂ ਬਲਾਕ ਪੱਧਰ 'ਤੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਦੀ ਉਪਲਬੱਧਤਾ ਸਬੰਧੀ ਵੀ ਦਿੱਤੀ ਜਾਵੇਗੀ ਜਾਣਕਾਰੀ : ਡਿਪਟੀ ਕਮਿਸ਼ਨਰ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 26 Sep 2023

Last updated on: Sep 26, 2023, 00:00 IST

ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਛੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਛੇ ਵੈਨਾਂ ਅਗਲੇ 20 ਦਿਨ ਪਟਿਆਲਾ ਜ਼ਿਲ੍ਹੇ ਦੇ ਸਾਰੇ ਛੇ ਬਲਾਕਾਂ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸਹੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਬਲਾਕ ਵਿੱਚ ਮੌਜੂਦ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬੰਧੀ ਵੀ ਜਾਣਕਾਰੀ ਦੇਣਗੀਆਂ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੰਡ ਵੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਵਾਰ ਕੁਝ ਖੇਤਰਾਂ 'ਚ ਝੋਨੇ ਦੀ ਲਵਾਈ ਦੋਹਰੀ ਵਾਰ ਹੋਣ ਕਾਰਨ ਕਿਸਾਨਾਂ ਵਿੱਚ ਇਹ ਡਰ ਹੈ ਕਿ ਉਨ੍ਹਾਂ ਦੀ ਫ਼ਸਲ ਦੇਰੀ ਨਾਲ ਪੱਕਣ ਕਾਰਨ ਅਗਲੀ ਫ਼ਸਲ ਬੀਜਣ ਵਿੱਚ ਵੀ ਦੇਰੀ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਬਰਾਹਟ ਵਿੱਚ ਨਾ ਆਉਣ ਕਿਉਂਕਿ ਅਗਲੀ ਫ਼ਸਲ ਬੀਜਣ ਲਈ ਸਾਡੇ ਕੋਲ ਸਮਾਂ ਮੌਜੂਦ ਹੈ ਅਤੇ ਖੇਤੀਬਾੜੀ ਵਿਭਾਗ ਕੋਲ ਅਜਿਹੀਆਂ ਕਿਸਮਾਂ ਵੀ ਮੌਜੂਦ ਹਨ ਜੋ ਘੱਟ ਸਮੇਂ ਵਿੱਚ ਜ਼ਿਆਦਾ ਝਾੜ ਵੀ ਦਿੰਦੀਆਂ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਨਾਲ ਸਬੰਧਤ ਕਿਸੇ ਵੀ ਮੁਸ਼ਕਲ ਲਈ ਆਪਣੇ ਬਲਾਕ ਦੇ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਨ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਬਲਾਕ ਪਟਿਆਲਾ ਤੇ ਰਾਜਪੁਰਾ ਦੇ ਕਿਸਾਨ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਨਾਲ ਸੰਪਰਕ ਨੰਬਰ 80547-04471 'ਤੇ ਰਾਬਤਾ ਕਰ ਸਕਦੇ ਹਨ। ਜਦ ਕਿ ਭੁਨਰਹੇੜੀ ਅਤੇ ਸਨੌਰ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਵਿਮਲਪ੍ਰੀਤ ਸਿੰਘ ਸੰਪਰਕ ਨੰਬਰ 98159-82309, ਸਮਾਣਾ ਅਤੇ ਪਾਤੜਾਂ ਬਲਾਕ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਸੰਪਰਕ ਨੰਬਰ 97589-00047 ਨਾਲ ਸੰਪਰਕ ਕਰ ਸਕਦੇ ਹਨ।

ਨਾਭਾ ਬਲਾਕ ਦੇ ਕਿਸਾਨ ਖੇਤੀਬਾੜੀ ਅਫ਼ਸਰ ਕੁਲਦੀਪਇੰਦਰ ਸਿੰਘ ਢਿਲੋਂ ਸੰਪਰਕ ਨੰਬਰ 80547-04473 ਨਾਲ ਅਤੇ ਘਨੌਰ ਬਲਾਕ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਜੁਪਿੰਦਰ ਸਿੰਘ ਸੰਪਰਕ ਨੰਬਰ 73070-59201 'ਤੇ ਰਾਬਤਾ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ। ਵੈਨਾਂ ਦੀ ਰਵਾਨਗੀ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਤੇ ਖੇਤੀਬਾੜੀ ਇੰਜੀਨੀਅਰ ਪ੍ਰਭਦੀਪ ਸਿੰਘ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD