Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਪਸ਼ੂ ਪਾਲਣ ਵਿਭਾਗ ਵਲੋਂ ਛਾਪਾ ਗਊਸ਼ਾਲਾ ਵਿੱਚ ਗਊ ਭਲਾਈ ਕੈਂਪ

ਐਮ.ਐਲ.ਏ ਕੁਲਵੰਤ ਸਿੰਘ ਪੰਡੋਰੀ ਨੇ ਕੀਤੀ ਸ਼ਿਰਕਤ, ਗਊਧਨ ਦੀ ਸੰਭਾਲ ਬਾਰੇ ਪੰਜਾਬ ਸਰਕਾਰ ਦੇ ਉਪਰਾਲਿਆਂ ਬਾਰੇ ਦੱਸਿਆ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਹਿਲ ਕਲਾਂ/ਬਰਨਾਲਾ , 26 Sep 2023

ਪੰਜਾਬ ਗਊ ਸੇਵਾ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਬਰਨਾਲਾ ਵੱਲੋਂ ਬਾਬਾ ਮੋਤੀ ਰਾਮ ਗਊਸ਼ਾਲਾ ਛਾਪਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਐਮ.ਐਲ.ਏ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ ਨੇ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਗਊਧਨ ਦੀ ਸਾਂਭ-ਸੰਭਾਲ ਬਾਰੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਇਆ।

 ਇਸ ਮੌਕੇ ਪਸ਼ੂ ਪਾਲਣ ਵਿਭਾਗ ਬਰਨਾਲਾ ਦੇ ਡਿਪਟੀ ਡਾਇਰੈਕਟਰ ਡਾ. ਲਖਬੀਰ ਸਿੰਘ ਨੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ 25000 ਰੁਪਏ ਦੀਆਂ ਖਰੀਦੀਆਂ ਦਵਾਈਆਂ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਸੌਂਪੀਆਂ।ਡਾ. ਜਤਿੰਦਰਪਾਲ ਸਿੰਘ ਸੀਨੀਅਰ ਵੈਟਰਨਰੀ ਅਫ਼ਸਰ ਬਰਨਾਲਾ ਦੀ ਨਿਗਰਾਨੀ ਹੇਠ ਡਾ.ਚਰਨਜੀਤ ਸਿੰਘ ਵੈਟਰਨਰੀ ਅਫਸਰ ਮਹਿਲ ਕਲਾਂ, ਡਾ. ਬਰਿੰਦਰ ਸਿੰਘ ਵੈਟਰਨਰੀ ਅਫਸਰ ਕੁਰੜ ਅਤੇ ਉਨ੍ਹਾਂ ਦੀ ਟੀਮ ਵੱਲੋਂ ਗਊਆਂ ਦਾ ਚੈਕਅਪ ਕੀਤਾ ਗਿਆ ਅਤੇ ਦਵਾਈਆਂ ਦਿੱਤੀਆਂ ਗਈਆ।

ਕੈਂਪ ਦੌਰਾਨ ਸਟੇਜ ਦੀ ਭੁਮਿਕਾ ਡਾ. ਰਮਨਦੀਪ ਕੌਰ ਵੱਲੋਂ ਨਿਭਾਈ ਗਈ। ਇਸ ਮੌਕੇ ਸ੍ਰੀ ਬਿੰਦਰ ਸਿੰਘ ਨਿੱਜੀ ਸਹਾਇਕ, ਸ੍ਰੀ ਗੁਰਦੀਪ ਸਿੰਘ ਬਾਬਾ ਸਰਕਲ, ਸ੍ਰੀ ਸੁਖਵਿੰਦਰ ਦਾਸ ਮੁੱਖ ਸਲਾਹਕਾਰ, ਸ੍ਰੀ ਦਵਿੰਦਰ ਸਿੰਘ ਧਨੋਆ, ਗਊਸ਼ਾਲਾ ਕਮੇਟੀ ਦੇ ਪ੍ਰਧਾਨ ਸ੍ਰੀ ਨਾਜਰ ਸਿੰਘ, ਸ੍ਰੀ ਬਲਰਾਜ ਸਿੰਘ ਫੌਜੀ, ਸ੍ਰੀ ਵਿਸ਼ਾਲ ਜੈਨ, ਸ੍ਰੀਮਤੀ ਸਰਬਜੀਤ ਕੌਰ ਸਰਪੰਚ ਛਾਪਾ, ਵੀ.ਆਈ ਕ੍ਰਿਸ਼ਨ ਸਿੰਘ, ਪ੍ਰਮੋਲਪ੍ਰੀਤ ਸਿੰਘ ਤੇ ਗੁਰਪਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD