ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੂਜਾ ਫੇਸ ਕਰਵਾਇਆ ਜਾ ਰਿਹਾ ਹੈ ਹਨ।ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੱਜ ਡਾਇਰੈਕਟਰ ਸਪੋਰਟਸ ਪੰਜਾਬ ਹਰਪ੍ਰੀਤ ਸਿੰਘ ਸੂਦਾਨ ਨੇ ਨਹਿਰੂ ਸਟੇਡੀਅਮ ਸ਼ਿਰਕਤ ਕੀਤੀ।ਉਨ੍ਹਾਂ ਨੇ ਜ਼ਿਲ੍ਹਾ ਪੱਧਰ ਉਤੇ ਹੋ ਰਹੀਆਂ ਖੇਡਾਂ ਦਾ ਜਾਇਜ਼ਾ ਲਿਆ ਅਤੇ ਖਿਡਾਰੀਆਂ ਨੂੰ ਦਿੱਤਾ ਜਾਂਦਾ ਖਾਣਾ ਵੀ ਚੈੱਕ ਕੀਤਾ।
ਇਸ ਮੌਕੇ ਡਾਇਰੈਕਟਰ ਵੱਲੋਂ ਖਿਡਾਰੀਆਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪੇ੍ਰਿਤ ਕੀਤਾ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਸਰਕਾਰ ਦਾ ਇੱਕ ਚੰਗਾ ਉਪਰਾਲਾ ਹੈ ਜਿਸ ਨਾਲ ਨੌਜਵਾਨ ਨਸ਼ਿਆਂ ਤੋਂ ਪਰੇ ਰਹਿ ਕੇ ਇੱਕ ਚੰਗਾ ਤੇ ਸਿਹਤਮੰਦ ਸਮਾਜ ਸਿਰਜ ਰਹੇ ਹਨ ਜੋ ਆਉਣ ਵਾਲੇ ਸਮੇਂ ਸੂਬੇ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।
ਉਨ੍ਹਾਂ ਖੇਡ ਦੇ ਮੈਦਾਨਾਂ ਵਿੱਚ ਜਾ ਕੇ ਖੇਡ ਰਹੇ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਕੀਤੀ ਅਤੇ ਅੱਗੇ ਤੋਂ ਵੀ ਖੇਡਾਂ ਦੇ ਖੇਤਰ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਇਸ ਉਪਰੰਤ ਡਾਇਰੈਕਟਰ ਸਪੋਟਸ ਪੰਜਾਬ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ ਖੇਡ ਵਿਭਾਗ ਦੇ ਸਮੂਹ ਲੋਕਲ ਕੋਚ ਅਤੇ ਦਫਤਰੀ ਸਟਾਫ ਹਾਜ਼ਰ ਸੀ।