Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਫਾਰਮੇਸੀ (ਆਟੋਨੋਮਸ) ਕਾਲਜ, ਬੇਲਾ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ

Bela Pharmacy College, Amar Shaheed Baba Ajit Singh Jujhar Singh Memorial College of Pharmacy, Bela,College of Pharmacy BELA

Web Admin

Web Admin

5 Dariya News

ਬੇਲਾ (ਰੋਪੜ) , 26 Sep 2023

ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ (ਆਟੋਨੋਮਸ) ਕਾਲਜ ਆਫ ਫਾਰਮੇਸੀ, ਬੇਲਾ (ਰੋਪੜ) ਵਿਖੇ ਮਿਤੀ 25/09/2023 ਨੂੰ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ। ਹਰੇਕ ਸਾਲ ਵਾਂਗ ਇਸ ਸਾਲ ਵੀ ਸੰਸਥਾ ਵਿਖੇ ਫਾਰਮਾਸਿਸਟ ਦਿਵਸ ਨੂੰ ਬੜੇ ਹੀ ਉਤਸਾਹ ਨਾਲ ਮਨਾਇਆ ਗਿਆ।ਇਸ ਸਾਲ  ਦੀ ਥੀਮ “ਫਾਰਮਾਸਿਸਟ ਸਟਰੈਥਰਿੰਗ ਹੈਲਥ ਸਿਸਟਮ੍ ਅੰਗਦਾਨ ਮਹਾਦਾਨ” ਦੇ ਤਹਿਤ ਕਾਲਜ ਦੇ ਸਟਾਫ ਅਤੇ ਵਿਦਿਆਰਥੀ ਵੱਲੋਂ ਇੱਕ ਜਾਗਰੂਕ ਰੈਲੀ ਕਾਲਜ ਕੱਢੀ ਗਈ ਹੈ।

ਇਸ ਰੈਲੀ ਨੂੰ ਕਾਲਜ ਦੇ ਡਾਇਰੈਕਟਰ ਡਾ. ਸੈਲਸ਼ ਸ਼ਰਮਾ, ਡਾ. (ਪੋ੍ਰ) ਸੰਦੀਮ ਕੁਮਾਰ ਮੁਖੀ ਫਾਰਮਾਸਿਉਟੀਕਸ ਅਤੇ ਡਾ. (ਸਹਾਇਕ ਪ੍ਰੋਂ) ਸੁਮਨ ਲਤਾ ਮੁੱਖੀ ਫਾਰਮਾਸਿਊਟੀਕਲ ਕਮਿਸਟਰੀ ਵੱਲੋ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਰੈਲੀ ਕਾਲਜ ਤੋ ਸ਼ੁਰੂ ਹੋਕੇ ਪਿੰਡ ਬੇਲਾ ਦੇ ਬਜਾਰ ਵਿੱਚੋ ਹੰਦੀ ਹੋਈ ਵਾਪਸ ਕਾਲਜ ਵਿੱਖੇ ਸਮਾਪਤ ਹੋਈ।ਬਾਅਦ ਵਿੱਚ ਵਿਦਿਆਰਥੀਆਂ ਵੱਲੋਂ ਕਾਲਜ ਵਿਖੇ ਬੂਟੇ ਲਗਾਏ ਅਤੇ ਸਲੋਗਨ ਪ੍ਰਤਿਯੋਗਿਤਾ ਕਰਵਾਈ ਗਈ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਕਾਲਜ ਦੇ  ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਨੇ ਇਸ ਦਿਨ ਦੇ ਇਤਿਹਾਸ `ਤੇ ਰੌਸ਼ਨੀ ਪਾਉਂਦਿਆ ਦੱਸਿਆ ਕਿ 2012 ਵਿੱਚ ਇਸ ਦਿਨ ਇੰਟਰਨੈਸ਼ਨਲ ਫੈਡਰੇਸ਼ਨ ਆਫ ਫਾਰਮਾਸਿਸਟ ਦਾ ਗਠਨ ਕੀਤਾ ਗਿਆ ਸੀ, ਇਸ ਕਰਕੇ ਅੱਜ ਦੇ ਦਿਨ ਇਹ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਇਸ ਫੈਡਰੇਸ਼ਨ ਨਾਲ 132 ਸੰਸਥਾਵਾਂ ਅਤੇ 30 ਲੱਖ ਤੋਂ ਜਿਆਦਾ ਲੋਕ ਜੁੜੇ ਹੋਏ ਹਨ, ਜੋ ਕਿ ਸਿਹਤ ਸਬੰਧੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

ਡਾ. ਸ਼ਰਮਾ ਨੇ ਕਿਹਾ ਅੱਜ ਦੇ ਸਮੇਂ ਵਿੱਚ ਫਾਰਮਾਸਿਸਟ ਆਪਣੇ ਖੇਤਰ ਵਿੱਚ ਇਕ ਅਹਿਮ ਰੋਲ ਨਿਭਾ ਰਹੇ ਹਨ। ਇਸ ਦੇ ਨਾਲ-ਨਾਲ ਅਜੋਕੇ ਸਮੇਂ ਵਿੱਚ ਨਵੀਆਂ ਦਵਾਈਆਂ, ਨਵੇਂ ਡਿਵਾਈਸ ਨੂੰ ਮਰੀਜ਼ਾ ਤੱਕ ਸਹੀਂ ਸਮੇਂ ਅਤੇ ਸਹੀਂ ਮਾਤਰਾ ਤੱਕ ਪਹੁਚਾੳਣ ਦੇ ਨਾਲ ਦਵਾਈਆ ਵੇਚਣ, ਆਯਾਤ-ਨਿਰਯਾਤ ਅਤੇ ਨਵੀ ਟੈਕਨੋਲੋਜੀ ਦੁਆਰਾ ਦਵਾਈਆਂ ਬਣਾਉਣ ਦੀ ਜਿੰਮੇਵਾਰੀ ਵੀ ਫਾਰਮਾਸਿਸਟ ਦੀ ਹੈ।ਇਸ ਸਾਰੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਮੂਹ ਸਟਾਫ ਮੈਂਬਰ ਨੇ ਬੜੇ ਹੀ ਸੁਚੱਜੇ ਢੰਗ ਨਾਲ ਆਪਣੀ ਡਿਉਟੀ ਨਿਭਾਈ।

 

Tags: Bela Pharmacy College , Amar Shaheed Baba Ajit Singh Jujhar Singh Memorial College of Pharmacy , Bela , College of Pharmacy BELA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD