Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਵਲੋਂ ਬਿਨਾਂ ਪੱਖਪਾਤ ਦੇ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ-ਵਿਧਾਇਕ ਅਮਰਪਾਲ ਸਿੰਘ

ਜੈਤੋ ਸਰਜਾ ਦੇ 10 ਪਰਿਵਾਰ ਰਵਾਇਤੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੱਚਲ ਸਾਹਿਬ (ਬਟਾਲਾ) , 26 Sep 2023

Last updated on: Sep 26, 2023, 00:00 IST

ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਹੁੰਦਿਆਂ ਦੇਖ ਕੇ ਰਵਾਇਤੀ ਪਾਰਟੀਆਂ ਨੂੰ ਲੋਕ ਅਲਵਿਦਾ ਕਹਿ ਕੇ ਵੱਡੀ ਪੱਧਰ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਪਿੰਡ ਜੈਤੋਸਰਜਾ ਦੇ ਬਲਾਕ ਪ੍ਰਧਾਨ ਸੁਲਵਿੰਦਰਪਾਲ ਸਿੰਘ ਦੇ ਯਤਨਾਂ ਸਦਕਾ, ਪਿੰਡ ਜੈਤੋਂ ਸਰਜਾ ਦੇ 10 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਇਸ ਮੌਕੇ ਕਰਵਾਏ ਸਮਾਗਮ ਦੌਰਾਨ  ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵੱਲੋਂ  ਸਤਨਾਮ ਸਿੰਘ, ਗੁਰਨਾਮ ਸਿੰਘ ਸ਼ਰਨਜੀਤ ਕੌਰ, ਹੀਰਾ ਸਿੰਘ, ਮੈਜਰ ਸਿੰਘ, ਦਿਆਲ ਸਿੰਘ, ਜਗੀਰ ਸਿੰਘ ਆਦਿ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ, ਬਿਨਾਂ ਪੱਖਪਾਤ ਦੇ ਪਿੰਡਾਂ ਦੇ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਕਾਰਨ ਆਪ ਪਾਰਟੀ ਨਦਾ ਦਿਨੋ ਦਿਨ ਆਧਾਰ ਵੱਧ ਰਿਹਾ ਹੈ। ਉਹਨਾਂ ਕਿਹਾ  ਹੁਣ ਜਦੋਂ ਤੋਂ ਪੰਜਾਬ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਹਰ ਵਰਗ ਦੇ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ।

ਇਸ ਮੌਕੇ ਬਲਾਕ ਪ੍ਰਧਾਨ ਸੁਲਵਿੰਦਰ ਪਾਲ ਸਿੰਘ ਜੈਤੋ ਸਰਜਾ, ਸਰਕਲ ਇੰਚਾਰਜ ਹਰਜਿੰਦਰ ਸਿੰਘ, ਸੀਨੀਅਰ ਆਗੂ ਹਰਵਿੰਦਰਪਾਲ ਸਿੰਘ ਸ਼ਾਹਬਾਦ, ਸਰਕਲ ਪ੍ਰਧਾਨ ਬੀਰਪਾਲ ਸਿੰਘ ਪੰਜ ਗਰਾਈਆਂ, ਕਵਲਜੀਤ ਸਿੰਘ ਆਦੋਵਾਲੀ, ਸਕੱਤਰ ਦਮਨਪ੍ਰੀਤ ਸਿੰਘ , ਸ਼ੁਭਪ੍ਰੀਤ ਸਿੰਘ ਵੱਲੋਂ ਹਲਕਾ ਵਿਧਾਇਕ ਨੂੰ ਸਨਮਾਨ ਕੀਤਾ ਗਿਆ। 

ਆਖਰ ਵਿੱਚ ਵਿਧਾਇਕ ਅਮਰਪਾਲ ਸਿੰਘ ਵਲੋਂ ਆਮ ਆਦਮੀ ਪਾਰਟੀ ਤੋਂ ਸਰਪੰਚੀ ਦੀ ਚੋਣ ਲਈ ਦਮਨਪ੍ਰੀਤ ਸਿੰਘ ਨੂੰ ਥਾਪੜਾ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਮੱਲੀ, ਸਰਪੰਚ ਸਿਕੰਦਰ ਸਿੰਘ ਕਰਨਾਮਾ , ਸਰਪੰਚ ਗੁਰਦੀਪ ਸਿੰਘ ਹਰਧਾਨ, ਸੀਨੀਅਰ ਆਪ ਆਗੂ ਪੰਮਾ ਸੰਦਲਪੁਰ, ਰਸ਼ਪਾਲ ਸਿੰਘ ਸੰਦਲਪੁਰ,  ਪ੍ਰਧਾਨ ਬਲਜਿੰਦਰ ਸਿੰਘ ਚਾਹਲ, ਸਰਪੰਚ ਜਗਜੋਤ ਸਿੰਘ ਪੁਰੀਆਂ ਆਦਿ ਹਾਜਰ ਸਨ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD