Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮੋਗਾ ਵਿਖੇ ''ਖੇਡਾਂ ਵਤਨ ਪੰਜਾਬ ਦੀਆਂ'' ਦੇ ਜ਼ਿਲ੍ਹਾ ਪੱਧਰੀ ਮੁਕਾਬਿਲਆਂ ਦਾ ਸ਼ਾਨਦਾਰ ਆਗਾਜ

ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕਮੁੰਦ ਬਾਂਬਾ ਵੱਲੋਂ ਕੀਤਾ ਖੇਡਾਂ ਦਾ ਉਦਘਾਟਨ

Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 26 Sep 2023

Last updated on: Sep 26, 2023, 00:00 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਬਲਾਕ ਪੱਧਰੀ ਖੇਡ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦਾ ਸੀਜ਼ਨ-2 ਇੱਕ ਅਹਿਮ ਕਦਮ ਸਾਬਿਤ ਹੋਵੇਗਾ। 

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਨੂੰ ਸ਼ੁਰੂ ਕਰਵਾਉਣ ਮੌਕੇ ਕੀਤਾ। ਵਿਧਾਇਕ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਇਨ੍ਹਾਂ ਖੇਡ ਮੁਕਾਬਲਿਆਂ ਨਾਲ ਖਿਡਾਰੀਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਣ ਤੋਂ ਬਚਾਉਣਾ ਚਹੁੰਦੀ ਹੈ ਅਤੇ  ਖਿਡਾਰੀਆਂ ਦੇ ਉਜਵੱਲ ਭਵਿੱਖ ਲਈ ਵੀ ਯਤਨਸ਼ੀਲ ਹੈ। 

ਇਨ੍ਹਾਂ ਖੇਡਾਂ ਵਿੱਚ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਂਸਲਾਅਫਜਾਈ ਲਈ ਨਕਦ ਇਨਾਮ ਵੀ ਰੱਖੇ ਗਏ ਹਨ। ਉਨ੍ਹਾਂ ਵੱਲੋਂ ਧਰਮਕੋਟ ਵਿਖੇ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕਮੁੰਦ ਬਾਂਬਾ ਵੱਲੋਂ ਗੋਧੇਵਾਲਾ ਇਨਡੋਰ ਸਟੇਡੀਅਮ ਵਿਖੇ ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਿਲਆਂ ਦੀ ਸ਼ੁਰੂਆਤ ਕਰਵਾਈ।ਡਾ. ਨਿਧੀ ਕਮੁੰਦ ਬਾਂਬਾ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖਿਡਾਰੀ ਆਪਣੀ ਮਿਹਨਤ ਅਤੇ ਲਗਨ ਨਾਲ ਇਨ੍ਹਾਂ ਖੇਡਾਂ ਵਿੱਚ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕਰਨ। 

ਉਨ੍ਹਾਂ ਖਿਡਾਰੀਆਂ ਨੂੰ ਆਪਣਾ, ਆਪਣੇ ਮਾਤਾ ਪਿਤਾ, ਆਪਣੇ ਜ਼ਿਲ੍ਹੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਖਿਡਾਰੀਆਂ ਵਿੱਚ ਉਤਸ਼ਾਹ ਭਰਿਆ। ਇਸ ਸਮਾਗਮ ਵਿਖੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਵੱਲੋ ਗੱਤਕਾ ਸ਼ੋਅ ਮੈਚ ਕਰਵਾਇਆ ਗਿਆ।ਪਹਿਲੇ ਦਿਨ ਅੱਜ ਖੇਡ ਵਾਲੀਬਾਲ ਸਮੈਸਿੰਗ ਵਿੱਚ ਅੰ.14 ਲੜਕਿਆਂ ਵਿੱਚ ਬਲਾਕ ਧਰਮਕੋਟ ਅਤੇ ਮੋਗਾ ਦੀਆਂ ਟੀਮਾਂ ਨੇ ਪਹਿਲੇ ਰਾਉਂਡ ਪਾਰ ਕਰ ਲਏ ਹਨ। ਵਾਲੀਬਾਲ ਸ਼ੂਟਿੰਗ ਵਿੱਚ ਮੋਗਾ-1 ਅਤੇ ਬਾਘਾਪੁਰਾਣਾ ਦੀਆਂ ਟੀਮਾਂ ਵਿਚਕਾਰ ਬਾਘਾਪੁਰਾਣਾ ਦੀ ਟੀਮ ਜੇਤੂ ਰਹੀ।

ਇਸ ਤੋਂ ਇਲਾਵਾ ਬਲੂਮਿੰਗਬਰਡ ਸਕੂਲ ਮੋਗਾ ਵਿਖੇ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਜਿਸ ਵਿੱਚ ਜਿਲ੍ਹਾ ਮੋਗਾ ਦੇ ਖਿਡਾਰੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਇਸ ਵਿੱਚ ਖੇਡ ਹੈਂਡਬਾਲ ਅੰ. 14 ਲੜਕੀਆਂ ਵਿੱਚ ਸਰਕਾਰੀ ਹਾਈ ਸਕੂਲ, ਰਾਮੂੰਵਾਲਾ ਪਹਿਲੇ ਸਥਾਨ ਤੇ ਰਹੀ ਅਤੇ ਸਰਕਾਰੀ ਸਕੂਲ ਬੁੱਘੀਪੁਰਾ ਨੇ ਦੂਜਾ ਸਥਾਨ ਹਾਸਿਲ ਕੀਤਾ। ਬਲਬੀਰ ਓਲਪਿੰਕ ਖੇਡ ਸਟੇਡੀਅਮ ਟਾਊਨ ਹਾਲ ਵਿਖੇ ਵੀ ਖੇਡ ਬੈਡਮਿੰਟਨ ਵਿੱਚ ਖਿਡਾਰੀਆਂ ਦੀ ਰੁਝਾਨ ਦੇਖਣ ਨੂੰ ਮਿਲਿਆ।

 

Tags: Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD