Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੀਤਾ ਖਰੜ ਸ਼ਹਿਰ ਦਾ ਦੌਰਾ

ਕੌਂਸਲਰ ਕਮਲ ਕਿਸ਼ੋਰ ਸ਼ਰਮਾ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ

Manish Tewari, Punjab Pradesh Congress Committee, Congress, Indian National Congress, Punjab Congress, Punjab

5 Dariya News

5 Dariya News

5 Dariya News

ਖਰੜ , 26 Sep 2023

Last updated on: Sep 26, 2023, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਵਿਧਾਨ ਸਭਾ ਹਲਕਾ ਖਰੜ ਦਾ ਦੌਰਾ ਕਰਦਿਆਂ, ਕੌਂਸਲਰ ਕਮਲ ਕਿਸ਼ੋਰ ਸ਼ਰਮਾ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।

ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਹੀ ਇਲਾਕੇ ਦਾ ਵਿਕਾਸ ਹੋਇਆ ਹੈ। ਪਿਛਲੇ ਡੇਢ ਸਾਲ ਵਿੱਚ ਇੱਥੇ ਵਿਕਾਸ ਦੀ ਇੱਕ ਇੱਟ ਵੀ ਨਹੀਂ ਰੱਖੀ ਗਈ।  ਹਾਲਾਤ ਇਹ ਹਨ ਕਿ ਬੁਨਿਆਦੀ ਸਹੂਲਤਾਂ ਦਾ ਵੀ ਬੁਰਾ ਹਾਲ ਹੈ।  ਇਸਦੇ ਉਲਟ ਸੂਬੇ ਸਿਰ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ।  

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਨਾਲ ਸਰਕਾਰ ਕੰਮ ਕਰ ਰਹੀ ਹੈ, ਉਸਦਾ ਨਤੀਜਾ ਲੋਕਾਂ ਨੂੰ ਵੱਡੇ ਕਰਜ਼ਿਆਂ ਦੇ ਰੂਪ ਵਿੱਚ ਭੁਗਤਣਾ ਪਵੇਗਾ।  ਇਸੇ ਤਰ੍ਹਾਂ, ਉਨ੍ਹਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਆਪਣੀ ਲਪੇਟ ਵਿੱਚ ਲੈ ਰਹੇ ਨਸ਼ਿਆਂ ਦੀ ਗੰਭੀਰ ਸਮੱਸਿਆ ਬਾਰੇ ਵੀ ਚਿੰਤਾ ਪ੍ਰਗਟਾਈ।  

ਸੰਸਦ ਮੈਂਬਰ ਨੇ ਕਿਹਾ ਕਿ ਵਿਕਾਸ ਨੂੰ ਜ਼ਮੀਨੀ ਪੱਧਰ 'ਤੇ ਵੀ ਦੇਖਿਆ ਜਾਣਾ ਚਾਹੀਦਾ ਹੈ, ਸਿਰਫ਼ ਇਸ਼ਤਿਹਾਰਬਾਜ਼ੀ ਨਾਲ ਕੁਝ ਵੀ ਹਾਸਲ ਨਹੀਂ ਹੁੰਦਾ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਗੁਰਵਿੰਦਰ ਸਿੰਘ ਬੈਦਵਾਨ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਖਰੜ, ਜਸਬੀਰ ਸਿੰਘ ਭੋਲਾ ਕੌਂਸਲਰ, ਗਿਆਨ ਸਿੰਘ ਬਾਜਵਾ, ਸਵਰਨਜੀਤ ਕੌਰ, ਸਰਬਜੀਤ ਕੌਰ, ਤੇਜਾ ਸਿੰਘ ਜੰਡੂ, ਸ਼ੇਰ ਸਿੰਘ ਗੁਰਾਇਆ, ਬੱਬੂ ਸਿੰਘ, ਵਰਿੰਦਰ ਭਾਮਾ, ਪਰਮਿੰਦਰ ਸੇਠੀ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Kamal Kishore Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD