Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਵੀਂ ਪੀੜ੍ਹੀ ਅੰਮ੍ਰਿਤ ਕਾਲ ਨੂੰ ਆਕਾਰ ਦੇਵੇਗੀ : ਹਰਦੀਪ ਸਿੰਘ ਪੁਰੀ

ਹੁਸ਼ਿਆਰਪੁਰ ਵਿਚ 9ਵੇਂ ਰੋਜ਼ਗਾਰ ਮੇਲੇ ਵਿਚ 285 ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

Hardeep Singh Puri, BJP, Bharatiya Janata Party, Petroleum & Natural Gas, Housing and Urban Affairs, Hoshiarpur, Post Master General Chandigarh, Manisha Bansal

Web Admin

Web Admin

5 Dariya News

ਹੁਸ਼ਿਆਰਪੁਰ , 26 Sep 2023

Last updated on: Sep 26, 2023, 00:00 IST

ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਥਾਨਕ ਡੀ.ਏ.ਵੀ ਕਾਲਜ ਕੈਂਪਸ ਵਿਖੇ 9ਵੇਂ  ਰੋਜ਼ਗਾਰ ਮੇਲੇ ਤਹਿਤ ਕਰਵਾਏ ਗਏ ਪ੍ਰੋਗਰਾਮ ਦੌਰਾਨ ਭਾਰਤ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਨਿਯੁਕਤੀਆਂ ਹਾਸਲ ਕਰਨ ਵਾਲਿਆਂ ਨੂੰ ਸੰਬੋਧਨ ਕੀਤਾ। ਸ਼੍ਰੀ ਪੁਰੀ ਨੇ ਕਿਹਾ ਕਿ ਨਵੀਂਆਂ ਨਿਯੁਕਤੀਆਂ ਹਾਸਲ ਕਰਨ ਵਾਲੀ ਨੌਜਵਾਨ ਪੀੜ੍ਹੀ 2047 ਦੇ ਨਵੇਂ ਭਾਰਤ ਨੂੰ ਆਕਾਰ ਦੇਵੇਗੀ।

ਇਸ ਦੌਰਾਨ ਕੁੱਲ 285 ਨਵੇਂ ਚੁਣੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਜਿਨ੍ਹਾਂ ਵਿਚੋਂ ਜ਼ਿਆਦਾਤਰ ਭਾਰਤੀ ਡਾਕ ਵਿਭਾਗ ਵਿਚ ਨਿਯੁਕਤ ਕੀਤੇ ਗਏ ਹਨ। 25 ਨਵੀਆਂ ਨਿਯੁਕਤੀਆਂ ਹਾਸਲ ਕਰਨ ਵਾਲਿਆਂ ਨੂੰ ਮੰਤਰੀ ਨੇ ਖੁਦ ਨਿਯੁਕਤੀ ਪੱਤਰ ਸੌਂਪੇ ਅਤੇ ਉਥੇ ਮੌਜੂਦ ਹੋਰ ਪਤਵੰਤਿਆਂ ਵੱਲੋਂ  ਬਾਕੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਪ੍ਰਧਾਨ ਮੰਤਰੀ ਵੱਲੋਂ 51,000 ਨਵੀਂਆਂ ਨਿਯੁਕਤੀਆਂ ਸੰਬੰਧਤ ਪੱਤਰ ਸੌਂਪਣ ਨਾਲ ਸਬੰਧਤ ਵਰਚੁਅਲ ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਵੀ ਸਮਾਗਮ ਸਥਾਨ 'ਤੇ  ਇਸ ਦੌਰਾਨ ਦਿਖਾਇਆ ਗਿਆ। 

ਇਸ ਮੇਲੇ ਦਾ ਆਯੋਜਨ ਭਾਰਤੀ ਡਾਕ ਵਿਭਾਗ ਦੇ ਪੰਜਾਬ ਸਰਕਲ ਵੱਲੋਂ ਕੀਤਾ ਗਿਆ।ਸ੍ਰੀਮਤੀ ਮਨੀਸ਼ਾ ਬਾਂਸਲ, ਪੋਸਟ ਮਾਸਟਰ ਜਨਰਲ, ਚੰਡੀਗੜ੍ਹ ਸਰਕਲ, ਚਰਨਜੀਤ ਸਿੰਘ ਸੀਨੀਅਰ ਪੋਸਟਲ ਸੁਪਰਡੈਂਟ, ਹੁਸ਼ਿਆਰਪੁਰ ਅਤੇ ਸ੍ਰੀ ਕੈਲਾਸ਼ ਸ਼ਰਮਾ ਸਹਾਇਕ ਡਾਇਰੈਕਟਰ, ਡਾਕ ਵਿਭਾਗ, ਚੰਡੀਗੜ੍ਹ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸ੍ਰੀ ਪੁਰੀ ਨੇ ਨਵੇਂ ਨਿਯੁਕਤੀਆਂ ਹਾਸਲ ਕਰਨ ਵਾਲ਼ੀਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਦੇਸ਼ ਇਸ ਸਮੇਂ ਅੰਮ੍ਰਿਤ ਕਾਲ ਦੇ ਦੌਰ ਵਿਚ ਵਿਕਾਸ ਦੇ ਰਾਹ 'ਤੇ ਚਲਦੇ ਹੋਏ  ਸਾਲ ਵਿਚ 2023 ਪੁੱਜ ਗਿਆ ਹੈ ਅਤੇ ਇਸੇ ਰਾਹ 'ਤੇ ਚੱਲਦਿਆਂ 2047 ਤੱਕ ਵਿਕਸਿਤ ਰਾਸ਼ਟਰ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅਗਲੇ 20 ਸਾਲਾਂ ਵਿਚ ਵਿਸ਼ਵ ਦੀ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ ਅਤੇ ਇਹ ਨਵੀਆਂ ਨਿਯੁਕਤੀਆਂ ਦੇਸ਼ ਦੇ ਵਿਕਾਸ ਵਿਚ ਆਪਣਾ ਬਣਦਾ ਯੋਗਦਾਨ ਪਾ ਕੇ ਇਸ ਕਾਰਜ ਨੂੰ ਸੰਭਵ ਬਣਾਉਣ ਵਿਚ ਸਹਾਈ ਹੋਣਗੀਆਂ।

ਮਹਿਲਾ ਸਸ਼ਕਤੀਕਰਨ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਨੂੰ ਤੇਜ਼ੀ ਨਾਲ ਤਰੱਕੀ ਕਰਨ 'ਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿਚ ਜਿੱਥੇ ਔਰਤਾਂ ਦਾ ਰਾਖਵਾਂਕਰਨ ਹੁੰਦਾ ਹੈ, ਉੱਥੋਂ ਦੀਆਂ ਔਰਤਾਂ ਦੇ ਯਤਨਾਂ ਸਦਕਾ ਉਸ ਦੇਸ਼ ਦੀ ਜੀ.ਡੀ.ਪੀ ਕਈ ਗੁਣਾ ਵੱਧ ਜਾਂਦੀ ਹੈ।ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਵਿਚੋਂ ਸਵੱਛ ਭਾਰਤ ਅਭਿਆਨ ਸਭ ਤੋਂ ਮਹੱਤਵਪੂਰਨ ਯੋਜਨਾ ਹੈ, ਜੋ ਨਾ ਸਿਰਫ਼ ਸਾਫ਼-ਸਫ਼ਾਈ ਸਗੋਂ ਬਿਹਤਰ ਸਿਹਤ ਸਥਿਤੀਆਂ ਲਈ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। 

ਉਨ੍ਹਾਂ ਕਿਹਾ ਕਿ ਸਵੱਛਤਾ ਅਭਿਆਨ ਯੋਜਨਾ ਇਕ ਲੋਕ ਲਹਿਰ ਬਣ ਗਈ ਹੈ ਅਤੇ ਇਹ ਦੁਨੀਆ ਦੇ ਕਿਸੇ ਵੀ ਦੇਸ਼ ਵਿਚ ਹੁਣ ਤੱਕ ਦੀ ਸਭ ਤੋਂ ਵੱਡੀ ਯੋਜਨਾ ਬਣ ਗਈ ਹੈ।ਉਨ੍ਹਾਂ ਨੇ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਐਸ.ਬੀ.ਐਮ ਅਧੀਨ ਪਖਾਨੇ ਬਣਾਉਣ ਆਦਿ ਸਮੇਤ ਆਮ ਲੋਕਾਂ ਦੇ ਵਿਕਾਸ ਲਈ ਕੇਂਦਰ ਸਰਕਾਰ ਦੇ ਕਈ ਹੋਰ ਪ੍ਰੋਗਰਾਮਾਂ ਅਤੇ ਪ੍ਰਾਪਤੀਆਂ ਬਾਰੇ ਵੀ ਚਰਚਾ ਕੀਤੀ। 

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ ਜ਼ਿਆਦਾਤਰ ਔਰਤਾਂ 'ਤੇ ਕੇਂਦਰਿਤ ਯੋਜਨਾਵਾਂ ਹਨ ਜੋ ਕਿ ਔਰਤਾਂ ਦੀ ਤਰੱਕੀ ਵਿਚ ਮਦਦ ਕਰਨ ਦੇ ਨਾਲ-ਨਾਲ ਇਕ ਬਿਹਤਰ ਅਤੇ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਦਾ ਇਕ ਮਹੱਤਵਪੂਰਨ ਪਹਿਲੂ ਹੈ।ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਸਰਕਾਰ ਨੇ ਉੱਦਮਤਾ, ਖੇਡਾਂ, ਸਿੱਖਿਆ ਆਦਿ ਵਿਚ 90,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਹੈ ਅਤੇ ਇਸ ਦਾ ਲਾਭ ਸਾਡੀ ਨੌਜਵਾਨ ਪੀੜ੍ਹੀ ਨੂੰ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਨੌਜਵਾਨ ਪੀੜ੍ਹੀ ਇਸ ਦਾ ਨਾ ਸਿਰਫ਼ ਲਾਭ ਉਠਾਏਗੀ ਸਗੋਂ ਆਪਣੇ ਪੱਧਰ ’ਤੇ ਦੇਸ਼ ਦੇ ਵਿਕਾਸ ਵਿਚ ਸਹਿਯੋਗ ਦੇਣ ਵਿਚ ਵੀ ਸਹਾਈ ਹੋਵੇਗੀ।

ਇਸ ਮੌਕੇ ਹਾਜ਼ਰ ਹੋਰ ਸ਼ਖ਼ਸੀਅਤਾਂ ਵਿਚ  ਸ੍ਰੀ ਅਵਿਨਾਸ਼ ਰਾਏ ਖੰਨਾ (ਇੰਚਾਰਜ-ਹਿਮਾਚਲ ਪ੍ਰਦੇਸ਼ ਤੇ ਸਾਬਕਾ ਸੰਸਦ ਮੈਂਬਰ), ਸ੍ਰੀ ਵਿਜੇ ਸਾਂਪਲਾ (ਸਾਬਕਾ ਚੇਅਰਮੈਨ ਨੈਸ਼ਨਲ ਐਸ.ਸੀ. ਕਮਿਸ਼ਨ), ਸ੍ਰੀ ਤੀਕਸ਼ਣ ਸੂਦ (ਸਾਬਕਾ ਮੰਤਰੀ), ਬੀਬੀ ਮਹਿੰਦਰ ਕੌਰ ਜੋਸ਼ (ਸਾਬਕਾ ਮੰਤਰੀ ਪੰਜਾਬ), ਸ਼੍ਰੀਮਤੀ ਮੀਨੂੰ ਸੇਠੀ, (ਸੂਬਾ ਸਕੱਤਰ ਭਾਜਪਾ), ਸ਼੍ਰੀ ਜੰਗੀ ਲਾਲ ਮਹਾਜਨ ਵਿਧਾਇਕ ਮੁਕੇਰੀਆਂ, ਡਾ: ਦਿਲਬਾਗ ਰਾਏ, (ਵਿਧਾਨ ਸਭਾ ਇੰਚਾਰਜ ਚੱਬੇਵਾਲ), ਸ਼੍ਰੀ ਨਿਪੁਨ ਸ਼ਰਮਾ (ਜ਼ਿਲ੍ਹਾ ਪ੍ਰਧਾਨ-ਭਾਜਪਾ), ਸ਼੍ਰੀ ਬਿੰਦੂਸਾਰ ਸ਼ੁਕਲਾ (ਜ਼ਿਲ੍ਹਾ ਜਨਰਲ ਸਕੱਤਰ), ਸ਼੍ਰੀ ਜਤਿੰਦਰ ਸੈਣੀ (ਜ਼ਿਲ੍ਹਾ ਜਨਰਲ ਸਕੱਤਰ), ਸ੍ਰੀ ਜਸਵੀਰ ਸਿੰਘ (ਜ਼ਿਲ੍ਹਾ ਜਨਰਲ ਸਕੱਤਰ), ਸ੍ਰੀ ਸੁਰੇਸ਼ ਭਾਟੀਆ (ਜ਼ਿਲ੍ਹਾ ਜਨਰਲ ਸਕੱਤਰ), ਸ੍ਰੀ ਸ਼ਿਵ ਸੂਦ (ਸਾਬਕਾ ਮੇਅਰ), ਸ੍ਰੀ ਵਿਜੇ ਪਠਾਨੀਆ (ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ), ਸ੍ਰੀ ਅਸ਼ਵਨੀ ਗੈਂਦ, ਸ੍ਰੀਮਤੀ ਕੁਲਵੰਤ ਕੌਰ, ਸ੍ਰੀਮਤੀ ਅਰਚਨਾ ਜੈਨ, ਸ੍ਰੀ ਉਮੇਸ਼ ਜੈਨ, ਸ੍ਰੀ ਯਸ਼ਪਾਲ ਸ਼ਰਮਾ ਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

 

Tags: Hardeep Singh Puri , BJP , Bharatiya Janata Party , Petroleum & Natural Gas , Housing and Urban Affairs , Hoshiarpur , Post Master General Chandigarh , Manisha Bansal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD