Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਨੂੰ ਆਮਦਨ ਵਧਾਉਣ ਲਈ ਰਵਾਇਤੀ ਖੇਤੀ ਦੇ ਨਾਲ ਨਾਲ ਬਾਗਬਾਨੀ ਅਤੇ ਸਹਾਇਕ ਕਿੱਤੇ ਅਪਣਾਉਣ ਦਾ ਸੱਦਾ

ਪਰਾਲੀ ਪ੍ਰਬੰਧਨ ਲਈ ਕਿਸਾਨ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਕੈਬਨਿਟ ਮੰਤਰੀ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਨਾਭਾ , 27 Sep 2023

ਪੰਜਾਬ ਦੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਆਮਦਨ ਵਧਾਉਣ ਲਈ ਸਹਾਇਕ ਕਿੱਤੇ, ਬਾਗਬਾਨੀ, ਫਲ ਅਤੇ ਸਬਜ਼ੀਆਂ ਅਗਾਉਣਾ ਦਾ ਸੱਦਾ ਦਿੱਤਾ ਹੈ। ਉਹ ਅੱਜ ਨਾਭਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹੇ ਭਰ 'ਚੋਂ ਪੁੱਜੇ ਵੱਡੀ ਗਿਣਤੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਸ਼ੂ ਪਾਲਣ, ਮੱਛੀ ਪਾਲਣ, ਮੁਰਗੀ ਪਾਲਣ, ਡੇਅਰੀ, ਬਾਗਬਾਨੀ, ਫੁੱਲਾਂ ਦੀ ਕਾਸ਼ਤ ਅਪਣਾ ਕੇ ਇਨ੍ਹਾਂ ਤੋਂ ਵੱਧ ਆਮਦਨ ਲੈਣ ਲਈ ਇਸ ਦੀ ਬਰਾਂਡਿੰਗ ਤੇ ਮਾਰਕੀਟਿੰਗ ਵੱਲ ਵੀ ਧਿਆਨ ਦੇਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਹਾਇਕ ਕਿੱਤਾ ਸ਼ੁਰੂ ਕਰਨ ਵਾਲਿਆਂ ਨੂੰ ਜਿਥੇ ਟਰੇਨਿੰਗ ਦਿੱਤੀ ਜਾਂਦੀ ਹੈ, ਉਥੇ ਹੀ ਸਬਸਿਡੀ ਵੀ ਦਿੱਤੀ ਜਾ ਰਹੀ ਹੈ।

ਪਰਾਲੀ ਨੂੰ ਅੱਗ ਨਾ ਲਗਾ ਕੇ ਕਣਕ ਦੀ ਬਿਜਾਈ ਕਰਨ ਵਾਲੇ 35 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਤ ਕਰਨ ਮਗਰੋਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਦੇ ਤਜਰਬਿਆਂ ਤੋਂ ਬਾਕੀ ਕਿਸਾਨ ਵੀ ਸੇਧ ਲੈਣ ਅਤੇ ਸਾਡੇ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਰਸਤੇ 'ਤੇ ਚਲਦਿਆਂ ਧਰਤੀ, ਪਾਣੀ ਤੇ ਹਵਾ ਨੂੰ ਪਲੀਤ ਹੋਣ ਤੋਂ ਰੋਕਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ।

ਜੌੜਾਮਾਜਰਾ ਨੇ ਕਿਹਾ ਕਿ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਦਾ ਮੁੱਖ ਮਕਸਦ ਕਿਸਾਨਾਂ ਨੂੰ ਆਉਣ ਵਾਲੀਆਂ ਫ਼ਸਲਾਂ ਸਬੰਧੀ ਜਾਣਕਾਰੀ ਦੇਣਾ ਅਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਜ਼ਰੂਰਤ ਤੋਂ ਜ਼ਿਆਦਾ ਵਰਤੋਂ ਨਾਲ ਫ਼ਸਲ ਅਤੇ ਮਨੁੱਖ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਸੁਚੇਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਵੀਨਤਮ ਤਕਨੀਕਾਂ ਇਨ ਸੀਟੂ ਅਤੇ ਐਕਸ ਸੀਟੂ ਦੀ ਵਰਤੋਂ ਕਰਕੇ ਕਿਸਾਨ ਪਰਾਲੀ ਪ੍ਰਬੰਧਨ ਕਰ ਸਕਦੇ ਹਨ ਤੇ ਇਨ੍ਹਾਂ ਦੀ ਵਰਤੋਂ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉਥੇ ਹੀ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ। 

ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਰਲ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ।  ਉਨ੍ਹਾਂ ਕਿਸਾਨਾਂ ਨੂੰ ਕੈਂਪ ਦੌਰਾਨ ਮਾਹਰਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਅਮਲ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਰਾਲੀ ਨੂੰ ਬਿਨਾਂ ਅੱਗ ਲਗਾਏ ਉਸ ਦਾ ਨਿਪਟਾਰਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਪਰਾਲੀ ਦੀ ਵਰਤੋਂ ਖਾਦ ਸਮੇਤ ਇੰਡਸਟਰੀ ਵਿੱਚ ਬਾਲਣ ਦੇ ਰੂਪ ਵਿੱਚ ਕਰਨ ਸਬੰਧੀ ਵੀ ਪੂਰੀ ਰਣਨੀਤੀ ਤਿਆਰ ਕੀਤੀ ਗਈ ਹੈ।

ਕੈਂਪ ਦੇ ਤਕਨੀਕੀ ਸ਼ੈਸ਼ਨ ਦੌਰਾਨ ਪੀ.ਏ.ਯੂ ਤੇ ਖੇਤੀ ਵਿਭਾਗ ਦੇ ਮਾਹਰਾਂ ਨੇ ਭਰਪੂਰ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ 'ਚ ਪਸ਼ੂ ਪਾਲਣ, ਮੱਛੀ ਪਾਲਣ, ਭੂਮੀ ਰੱਖਿਆ ਆਦਿ ਵਿਭਾਗਾਂ ਤੇ ਮਾਰਕਫੈਡ, ਖੇਤੀਬਾੜੀ ਮਸ਼ੀਨਰੀ ਅਤੇ ਸਵੈ ਸਹਾਇਤਾ ਗਰੁੱਪਾਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ, ਐਸ.ਡੀ.ਐਮ. ਨਾਭਾ ਤਰਸੇਮ ਚੰਦ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਖੇਤੀਬਾੜੀ ਅਫ਼ਸਰ ਡਾ. ਅਵਨਿੰਦਰ ਸਿੰਘ ਮਾਨ, ਰਵਿੰਦਰਪਾਲ ਸਿੰਘ ਚੱਠਾ, ਬਲਾਕ ਖੇਤੀਬਾੜੀ ਅਫ਼ਸਰ ਕੁਲਦੀਪ ਇੰਦਰ ਸਿੰਘ ਢਿਲੋ, ਸਤੀਸ਼ ਕੁਮਾਰ, ਗੁਰਦੇਵ ਸਿੰਘ, ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਸ਼ੇਰ ਸਿੰਘ, ਡਾ. ਗੁਰਉਪਦੇਸ਼ ਕੌਰ, ਬਾਗਬਾਨੀ ਅਫ਼ਸਰ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD