Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ

ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਨੇ ਕਾਂਸੀ ਦਾ ਤਮਗ਼ਾ ਜਿੱਤਿਆ

Sports News, Sift Kaur Samra, Asian Games, Angad Vir Singh Bajwa, Gurjoat Singh Khangura, Asian Games at Hangzhou, Hangzhou

Web Admin

Web Admin

5 Dariya News

ਚੰਡੀਗੜ੍ਹ , 27 Sep 2023

Last updated on: Sep 27, 2023, 00:00 IST

ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਅੱਜ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ। ਪੁਰਸ਼ਾਂ ਦੇ ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਨੇ ਕਾਂਸੀ ਦਾ ਤਮਗ਼ਾ ਜਿੱਤਿਆ।ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਰੀਦਕੋਟ ਦੀ ਹੋਣਹਾਰ ਨਿਸ਼ਾਨੇਬਾਜ਼ ਸਿਫ਼ਤ ਤੇ ਦੋਵੇਂ ਸਕੀਟ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਬਿਹਤਰੀਨ ਪ੍ਰਦਰਸ਼ਨ ਨਾਲ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਸਿਫ਼ਤ ਜਿਹੀਆਂ ਖਿਡਾਰਨਾਂ ਹੀ ਪੂਰਾ ਕਰਨਗੀਆਂ।ਪੰਜਾਬ ਦੇ ਖਿਡਾਰੀ ਏਸ਼ੀਅਨ ਗੇਮਜ਼ ਵਿੱਚ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਿਫ਼ਤ ਦੀ ਇਹ ਪ੍ਰਾਪਤੀ ਪੰਜਾਬ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਖਾਸ ਕਰਕੇ ਲੜਕੀਆਂ ਲਈ ਪ੍ਰੇਰਨਾ ਸ੍ਰੋਤ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਨਿਸ਼ਾਨੇਬਾਜ਼ ਦੀ ਸਖ਼ਤ ਮਿਹਨਤ ਅਤੇ ਉਸ ਦੇ ਮਾਪਿਆਂ ਤੇ ਕੋਚਾਂ ਸਿਰ ਬੰਨ੍ਹਿਆਂ।

ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਵਿੱਚ ਸਿਫ਼ਤ ਸਮਰਾ ਮਸ਼ਾਲ ਮਾਰਚ ਦਾ ਹਿੱਸਾ ਸੀ। ਏਸ਼ਿਆਈ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਨੇ ਸਾਰੇ ਪੰਜਾਬੀ ਖਿਡਾਰੀਆਂ ਨੂੰ 8-8 ਲੱਖ ਰੁਪਏ ਦਾ ਚੈੱਕ ਸੌਂਪਿਆ ਸੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਵਿਦਿਆਰਥਣ ਸਿਫ਼ਤ ਕੌਰ ਸਮਰਾ ਨੇ ਹਾਂਗਜ਼ੂ ਵਿਖੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਵਿਅਕਤੀਗਤ ਵਰਗ ਵਿੱਚ 469.6 ਸਕੋਰ ਨਾਲ ਨਵੇਂ ਵਿਸ਼ਵ ਰਿਕਾਰਡ ਨਾਲ ਸੋਨੇ ਦਾ ਤਮਗ਼ਾ ਜਿੱਤਿਆ।

ਇਸੇ ਮੁਕਾਬਲੇ ਵਿੱਚ ਭਾਰਤ ਦੀ ਇੱਕ ਹੋਰ ਨਿਸ਼ਾਨੇਬਾਜ਼ ਨੇ ਆਸ਼ੀ ਚੌਕਸੀ ਨੇ ਕਾਂਸੀ ਦਾ ਤਮਗ਼ਾ ਜਿੱਤਿਆ।ਸਿਫ਼ਤ ਨੇ ਭਾਰਤੀ ਟੀਮ ਵੱਲੋਂ ਖੇਡਦਿਆਂ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਦੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਸਕੀਟ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਟੀਮ ਦਾ ਹਿੱਸਾ ਸਨ।

 

Tags: Sports News , Sift Kaur Samra , Asian Games , Angad Vir Singh Bajwa , Gurjoat Singh Khangura , Asian Games at Hangzhou , Hangzhou

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD