Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਸਮਾਗਮ

ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਸਹਿਯੋਗ ਨਾਲ ਰੈੱਡ ਰਿਬਨ ਕਲੱਬ ਵੱਲੋਂ ਹੋਇਆ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ

Red Ribbon Club, Department of Youth Services Gurdaspur,  Batala

Web Admin

Web Admin

5 Dariya News

ਬਟਾਲਾ , 27 Sep 2023

Last updated on: Sep 27, 2023, 00:00 IST

ਆਪਣੀ ਸੋਚ ਅਤੇ ਮਜ਼ਬੂਤ ਇਰਾਦਿਆਂ ਨਾਲ ਬ੍ਰਿਟਿਸ਼ ਸ਼ਾਸਨ ਨੂੰ ਹਿਲਾ ਦੇਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਸ੍ਰੀ ਰਵੀਪਾਲ ਦਾਰਾ ਦੀ ਅਗਵਾਈ ਵਿੱਚ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਰੈੱਡ ਰਿਬਨ ਕਲੱਬ ਵੱਲੋਂ ਨਸ਼ਿਆਂ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। 

ਕਲੱਬ ਦੇ ਨੋਡਲ ਅਫਸਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਟੇਟ ਯੂਥ ਐਵਾਰਡੀ ਤੇਜ ਪ੍ਰਤਾਪ ਸਿੰਘ ਕਾਹਲੋਂ ਅਤੇ ਸਚਿਨ ਅਠਵਾਲ ਦੀ ਦੇਖ ਰੇਖ ਹੇਠ ਹੋਈ ਇਸ ਸਮਾਗਮ ਵਿੱਚ ਬੋਲਦਿਆਂ ਪ੍ਰਿੰ. ਬਲਵਿੰਦਰ ਸਿੰਘ ਨੇ ਕਿਹਾ ਕਿ 23 ਸਾਲ ਦੀ ਉਮਰ ਵਿੱਚ ਫਾਂਸੀ ਤੇ ਚੜ੍ਹਨ ਵਾਲਾ ਇਹ ਮਹਾਨ ਕ੍ਰਾਂਤੀਕਾਰੀ ਯੋਧਾ ਅੱਜ ਵੀ ਨੌਜਵਾਨਾਂ ਦੇ ਦਿਲਾਂ ਤੇ ਰਾਜ ਕਰ ਰਿਹਾ ਹੈ ਇਸ ਲਈ ਨੌਜਵਾਨਾਂ ਨੂੰ ਵੀ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਦੇਸ਼ ਅਤੇ ਸਮਾਜ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਇਨਾਂ ਸ਼ਹੀਦਾਂ ਦੇ ਮਾਰਗ ਤੇ ਚੱਲ ਕੇ ਸਮਾਜਿਕ ਕੁਰੀਤੀਆਂ ਅਤੇ ਨਸ਼ਿਆਂ ਦਾ ਵਿਰੋਧ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਪਲੇਸਮੈਂਟ ਅਫਸਰ ਜਸਬੀਰ ਸਿੰਘ, ਸਪੋਰਟਸ ਅਫਸਰ ਜਗਦੀਪ ਸਿੰਘ, ਨੋਡਲ ਅਫਸਰ ਤੇਜ ਪ੍ਰਤਾਪ ਸਿੰਘ ਕਾਹਲੋਂ ਤੋਂ ਇਲਾਵਾ ਵਿਦਿਆਰਥਣਾਂ ਮਹਿਕ ਵਰਮਾ, ਗੀਤਾ, ਗਗਨਦੀਪ ਕੌਰ, ਕਿਰਨਦੀਪ ਕੌਰ, ਰਜਵੰਤ ਕੌਰ, ਹਰਪ੍ਰੀਤ ਕੌਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅੱਜ ਅਸੀਂ ਸ਼ਹੀਦ ਭਗਤ ਸਿੰਘ ਅਤੇ ਹੋਰ ਸ਼ਹੀਦਾਂ, ਸੂਰਬੀਰ ਯੋਧਿਆਂ ਦੀ ਬਦੌਲਤ ਹੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਜਿਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਅਤੇ ਹੋਰ ਕੁਰੀਤੀਆਂ ਦਾ ਰਲ ਮਿਲ ਕੇ ਡਟਵਾਂ ਵਿਰੋਧ ਕਰਨਾ ਚਾਹੀਦਾ ਹੈ। 

ਇਸ ਮੌਕੇ ਹਾਜਰ ਵਿਦਿਆਰਥੀਆਂ ਨੇ ਨਸ਼ਾ ਨਾ ਕਰਨ ਦਾ ਪ੍ਰਣ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਚਾਰਜ ਬਿਜਲੀ ਵਿਭਾਗ ਵਿਜੇ ਮਨਿਹਾਸ, ਇੰਚਾਰਜ ਮਕੈਨੀਕਲ ਵਿਭਾਗ ਹਰਜਿੰਦਰਪਾਲ ਸਿੰਘ, ਬੱਡੀ ਪ੍ਰੋਗਰਾਮ ਦੇ ਇੰਚਾਰਜ ਮੈਡਮ ਰੇਖਾ, ਲੈਕਚਰਾਰ ਰੰਜੂ ਉਹਰੀ, ਸਚਿਨ ਅਠਵਾਲ ਆਦਿ ਵੀ ਹਾਜਰ ਸਨ।

 

Tags: Red Ribbon Club , Department of Youth Services Gurdaspur , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD