Wednesday, 01 May 2024

 

 

ਖ਼ਾਸ ਖਬਰਾਂ ਵੋਟਾਂ ਬਣਾਉਣ ਲਈ ਆਖ਼ਰੀ ਮਿਤੀ 4 ਮਈ: ਘਨਸ਼ਿਆਮ ਥੋਰੀ 1212 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ- ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਹਲਕਾ ਮਜੀਠਾ ਦੇ ਕਾਂਗਰਸੀ ਆਗੂਆਂ ਨੇ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੀਟਿੰਗ ਵਿਰੋਧੀ ਪਾਰਟੀਆਂ ਨੂੰ ਪਿੰਡਾਂ ਵਿੱਚ ਬੂਥ ਲਗਾਉਣ ਲਈ ਵਰਕਰ ਤੱਕ ਨਹੀਂ ਲੱਭਣੇ- ਹਰਭਜਨ ਸਿੰਘ ਈ ਟੀ ਓ ਮਜ਼ਦੂਰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ ਐਲਪੀਯੂ ਦੀ ਪ੍ਰੋ-ਚਾਂਸਲਰ, ਸ਼੍ਰੀਮਤੀ ਰਸ਼ਮੀ ਮਿੱਤਲ, ਆਨਰੇਰੀ ਕਰਨਲ ਰੈਂਕ ਨਾਲ ਸਨਮਾਨਿਤ ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ ਮੀਤ ਹੇਅਰ ਦੀਆਂ ਚੋਣ ਮੀਟਿੰਗਾਂ ਵਿੱਚ ਜੁੜਨ ਲੱਗੇ ਭਾਰੀ ਇਕੱਠ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ ਬੀਜੇਪੀ ਦੇ ਝੂਠੇ ਵਾਅਦਿਆਂ ਤੇ ਹੁਣ ਚੰਡੀਗੜ੍ਹ ਵਾਸੀ ਨਹੀਂ ਕਰਦੇ ਵਿਸ਼ਵਾਸ: ਡਾ. ਐਸਐਸ ਆਹਲੂਵਾਲੀਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ

 

ਪੰਜਾਬ ਸਰਕਾਰ ਦੇ ਯਤਨਾ ਸਦਕਾ ਸੂਬੇ ਦੇ 25 ਫੀਸਦੀ ਪਿੰਡ ਓ.ਡੀ.ਐਫ. ਪਲੱਸ ਬਣੇ : ਬ੍ਰਹਮ ਸ਼ੰਕਰ ਜਿੰਪਾ

02 ਅਕਤੂਬਰ ਤੱਕ ਚੱਲ ਰਹੇ ਸਵੱਛਤਾ ਹੀ ਸੇਵਾ ਪੰਦਰਵਾੜੇ ਵਿੱਚ ਪੰਜਾਬੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Say No To Plastic

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 27 Sep 2023

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਯਤਨਾ ਸਦਕਾ ਪੰਜਾਬ ਦੇ 25 ਫੀਸਦੀ ਪਿੰਡ ਓ.ਡੀ.ਐਫ. ਬਣ ਚੁੱਕੇ ਹਨ ਅਤੇ ਆਉਂਦੇ ਸਾਲ ਅੰਦਰ ਇਸ ਵਿੱਚ ਹੋਰ ਪਿੰਡਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਬੱਚਤ ਭਵਨ ਵਿਖੇ ਸਵੱਛਤਾ ਹੀ ਸੇਵਾ ਪੰਦਰਵਾੜੇ ਅਧੀਨ ਨਗਰ ਕੌਂਸਲ ਸਰਹਿੰਦ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਕਰਵਾਏ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ ਕਰਦੇ ਹੋਏ ਕੀਤਾ। 

ਉਨ੍ਹਾਂ ਕਿਹਾ ਕਿ ਸਵੱਛਤਾ ਬਹੁਤ ਜਰੂਰੀ ਹੈ ਕਿਉਂਕਿ ਸਾਫ ਸਫਾਈ ਨੂੰ ਸਾਡੇ ਧਾਰਮਿਕ ਗ੍ਰੰਥਾਂ ਵਿੱਚ ਵੀ ਵੱਡਾ ਸਥਾਨ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਵੱਛਤਾ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਖਾਤਮਾ ਕੀਤਾ ਜਾ ਸਕਦਾ ਹੈ ਇਸ ਲਈ ਸਾਰੇ ਨਾਗਰਿਕਾਂ ਨੁੰ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਪੰਦਰਵਾੜੇ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ 02 ਅਕਤੂਬਰ ਨੂੰ ਜਿਥੇ ਮਹਾਤਮਾ ਗਾਂਧੀ ਜੀ ਦਾ ਜਨਮ ਦਿਵਸ ਮਨਾਉਂਦਾ ਹੈ ਉਥੇ ਹੀ ਇਸ ਬਾਰੇ ਸਾਨੂੰ ਸਾਰਿਆਂ ਨੂੰ ਸਵੱਛਤਾ ਰੱਖਣ ਬਾਰੇ ਵੀ ਜਾਗਰੂਕ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਓ.ਡੀ.ਐਫ. ਪਲੱਸ ਪਿੰਡ ਅਜਿਹੇ ਪਿੰਡ ਹਨ ਜਿਸ ਨੇਠੋਸ ਜਾਂ ਤਰਲ ਰਹਿੰਦ ਖੂੰਹਦ ਪ੍ਰਬੰਧਨ ਪ੍ਰਣਾਲੀਆਂ ਨੂੰ ਲਾਗੂ ਕਰਨ ਦੇ ਨਾਲ-ਨਾਲ ਖੁਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਰਹੇ ਹੋਣ। 

ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਗ੍ਰਾਮੀਣ ਮਿਸ਼ਨ ਅਧੀਨ ਹੁਣ ਤੱਕ ਪੰਜਾਬ ਦੇ 3028 ਪਿੰਡਾਂ ਨੂੰ ਓ.ਡੀ.ਐਫ. ਪਲੱਸ ਐਲਾਨਿਆਂ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਗ੍ਰਾਮੀਣ ਮਿਸ਼ਨ ਅਧੀਨ ਪਿੰਡਾਂ ਨੂੰ ਖੁਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਕਰਨ ਵਿੱਚ ਪੰਜਾਬ ਦੇਸ਼ ਭਰ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੈ।

ਸ਼੍ਰੀ ਜਿੰਪਾ ਨੇ ਕਿਹਾ ਕਿ ਪਹਿਲਾਂ ਚੱਲੀ ਓ.ਡੀ.ਐਫ. ਮੁਹਿੰਮ ਅਧੀਨ ਸੂਬੇ ਵਿੱਚ 80 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਓ.ਡੀ.ਐਫ. ਪਲੱਸ ਵੀ ਤੇਜੀ ਨਾਲ ਚੱਲ ਰਿਹਾ ਹੈ। ਉਨ੍ਹਾਂ ਇਸ ਮੌਕੇ ਪੰਜਾਬ ਦੇ ਲੋਕਾਂ ਨੁੰ ਅਪੀਲ ਕੀਤੀ ਕਿ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਤੇ ਰੋਕ ਲਗਾਉਣੀ ਬਹੁਤ ਜਰੂਰੀ ਹੈ ਅਤੇ ਸਾਨੂੰ ਪਲਾਸਟਿਕ ਦੀ ਥਾਂ ਹੋਰ ਬਦਲਵੇਂ ਵਿਕਲਪਾਂ ਦੀ ਵਰਤੋਂ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਸਾਨੂੰ ਇਸ ਦੀ ਥਾਂ ਕੱਚ ਅਤੇ ਜੂਟਝ ਆਦਿ ਦੀ ਵਰਤੋਂ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਲਾਸਟਿਕ ਥਰਮੋਕੋਲ ਦੀਆਂ ਵਸਤਾਂ ਨਸ਼ਟ ਨਹੀਂ ਹੁੰਦੀਆਂ ਜਿਸ ਕਾਰਨ ਵਾਤਾਵਰਣ ਪ੍ਰਦੂਸ਼ਣ ਵੱਧਦਾ ਹੈ ਜੋ ਕਿ ਮਨੁੱਖੀ ਸਿਹਤ ਲਈ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਵੱਛਤਾ ਅਪਣਾ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਇਸ਼ਾਨ ਕੌਸ਼ਲ, ਸਹਾਇਕ ਕਮਿਸ਼ਨਰ (ਜ) ਅਭਿਸ਼ੇਕ ਸ਼ਰਮਾ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਸੰਦੀਪ ਸਿੰਘ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਸ਼੍ਰੀ ਰਸ਼ਪਿੰਦਰ ਸਿੰਘ ਰਾਜਾ, ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸ਼੍ਰੀ ਸੰਗੀਤ ਕੁਮਾਰ, ਸ਼੍ਰੀ ਗੁਰਸਤਿੰਦਰ ਸਿੰਘ ਜੱਲ੍ਹਾ, ਅਮਰਿੰਦਰ ਸਿੰਘ ਮੰਡੋਫਲ, ਸਨੀ ਚੋਪੜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਹੁਦੇਦਾਰ, ਵਰਕਰ ਤੇ ਹੋਰ ਅਧਿਕਾਰੀ ਹਾਜਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD