Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

02 ਦੋਸ਼ੀਆਂ ਨੂੰ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਗ੍ਰਿਫਤਾਰ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ ਨਗਰ , 27 Sep 2023

Last updated on: Sep 27, 2023, 00:00 IST

ਰੂਪਨਗਰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਵੱਲੋ 02 ਦੋਸ਼ੀਆ ਨੂੰ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ ਟਰੱਕ ਨੰਬਰ ਪੀ.ਬੀ-65-ਏ.ਟੀ-4781 ਵਿੱਚੋਂ ਇੱਕ ਕੁਇੰਟਲ 15 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। 

ਇਹ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ., ਆਈ.ਜੀ. ਰੂਪਨਗਰ ਰੇਂਜ ਨੇ ਦੱਸਿਆ ਕਿ ਰੇਂਜ ਐਟੀ ਨਾਰਕੋਟਿਕ ਕਮ ਸਪੈਸ਼ਲ ਓਪਰੇਸ਼ਨ ਸੈੱਲ ਦੀ ਪੁਲਿਸ ਪਾਰਟੀ, ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਨਿਗਰਾਨੀ ਹੇਠ ਪਿੰਡ ਜਨੇਤਪੁਰ ਕੱਟ ਚੰਡੀਗੜ-ਅੰਬਾਲਾ ਮੇਨ ਹਾਈਵੇਅ ਤੇ ਮੌਜੂਦ ਸੀ ਤਾਂ ਸਹਾ: ਥਾਣੇ ਜੀਤ ਰਾਮ ਨੂੰ ਇਤਲਾਹ ਮਿਲੀ ਕਿ ਮੇਜਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਜੰਡਪੁਰ, ਥਾਣਾ ਸਦਰ ਖਰੜ੍ਹ, ਐਸ.ਏ.ਐਸ ਨਗਰ ਜੋ ਕਿ ਜ਼ਿਲ੍ਹਾ ਮੋਹਾਲੀ ਅੰਦਰ ਭੁੱਕੀ ਚੂਰਾ ਪੋਸਤ ਵੇਚਣ ਦਾ ਧੰਦਾ ਕਰਦੇ ਹਨ। ਜੋ ਅੱਜ ਵੀ ਟਰੱਕ ਨੰ ਪੀ.ਬੀ-65-ਏ.ਟੀ-4781 ਮਾਰਕਾ ਟਾਟਾ 3118 ਤੇ ਸਵਾਰ ਹੋ ਕੇ ਅੰਬਾਲਾ ਸਾਈਡ ਤੋਂ ਡੇਰਾਬੱਸੀ ਵਾਲੀ ਸਾਈਡ ਨੂੰ ਆ ਰਹੇ ਹਨ। ਮੁਖਬਰੀ ਦੇ ਆਧਾਰ ਤੇ ਉਕਤ ਦੋਸ਼ੀਆਨ ਵਿਰੁੱਧ ਮੁਕੱਦਮਾ ਨੰਬਰ 297 ਮਿਤੀ 27.09.2023 ਅ/ਧ 15,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਡੇਰਾਬੱਸੀ ਦਰਜ ਰਜਿਸਟਰ ਕਰਵਾਇਆ ਗਿਆ। 

ਉਕਤ ਦੋਸ਼ੀਆਨ ਨੂੰ ਸਮੇਤ ਟਰੱਕ ਪਿੰਡ ਜਨੇਤਪੁਰ ਕੱਟ ਚੰਡੀਗੜ-ਅੰਬਾਲਾ ਮੇਨ ਹਾਈਵੇਅ ਪਰ ਨਾਕਾਬੰਦੀ ਕਰਕੇ ਕਾਬੂ ਕੀਤਾ ਗਿਆ। ਮੌਕੇ ਤੇ ਅਮਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਨਾਰਕੋਟਿਕਸ ਜਿਲ੍ਹਾ ਐਸ.ਏ.ਐਸ.ਨਗਰ ਨੂੰ ਬੁਲਾਇਆ ਗਿਆ। ਜਿਨ੍ਹਾਂ ਦੀ ਹਾਜ਼ਰੀ ਵਿਚ ਦੋਸ਼ੀਆਨ ਅਤੇ ਉਨ੍ਹਾਂ ਦੇ ਟਰੱਕ ਦੀ ਤਲਾਸ਼ੀ ਕੀਤੀ ਗਈ। ਟਰੱਕ ਦੀ ਤਲਾਸ਼ੀ ਕਰਨ ਤੇ ਟਰੱਕ ਵਿਚ ਲੋਡ ਸੈਨਟਰੀ ਦੇ ਸਮਾਨ ਵਿਚੋ 07 ਬੋਰੀਆ ( ਇੱਕ ਕੁਇੰਟਲ 15 ਕਿਲੋਗ੍ਰਾਮ ) ਭੁੱਕੀ ਚੂਰਾ ਪੋਸਤ ਬ੍ਰਾਮਦ ਹੋਈ। 

ਦੋਸ਼ੀਆਨ ਨੇ ਆਪਣੀ ਪੁੱਛਗਿਛ ਦੌਰਾਨ ਮੰਨਿਆ ਕਿ ਉਹ ਕਾਫੀ ਸਮੇਂ ਤੋ ਆਪਣਾ ਟਰੱਕ ਚਲਾਉਦੇ ਹਨ ਅਤੇ ਜਿਆਦਾਤਰ ਉਹ ਬਾਹਰਲੀਆਂ ਸਟੇਟਾਂ ਦਾ ਮਾਲ ਲੈ ਕੇ ਆਉੇਦੇ ਤੇ ਜਾਂਦੇ ਹਨ। ਹੁਣ ਵੀ ਉਹ ਕਰੀਬ 10-12 ਦਿਨ ਪਹਿਲਾ ਪੰਚਕੂਲਾ ਤੋਂ ਸੇਬ ਲੋਡ ਕਰਕੇ ਅਨੰਦ ਸ਼ਹਿਰ ਗੁਜਰਾਤ ਦਾ ਮਾਲ ਲੈ ਕੇ ਗਏ ਸੀ। 

ਵਾਪਸੀ ਤੇ ਉਨ੍ਹਾ ਨੇ ਸੀਰਾ ਸੈਨਟਰੀ ਵੇਅਰ ਲਿਮਟਿਡ. ਕੰਪਨੀ ਕਾਂਡੀ ਅਹਿਮਦਾਬਾਦ ਗੁਜਰਾਤ ਤੋਂ ਸੀਰਾ ਸੈਨਟਰੀ ਵੇਅਰ ਲਿਮਟਿਡ. ਕੰਪਨੀ ਜੀਰਕਪੁਰ ਦਾ ਮਾਲ ਲੋਡ ਕੀਤਾ ਸੀ ਅਤੇ ਰਸਤੇ ਵਿਚੋ ਮੰਗਲਵਾੜਾ ਰਾਜਸਥਾਨ ਤੋਂ ਭੁੱਕੀ ਦੀ ਖੇਪ ਸੈਨਟਰੀ ਦੇ ਸਮਾਨ ਵਿਚ ਲੁਕਾ ਛੁਪਾ ਕੇ ਲਿਆਂਦੀ ਸੀ। ਦੋਸ਼ੀਆਨ ਪਾਸੋ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਹ ਖੇਪ ਕਿਸ ਪਾਸੋਂ ਲੈ ਕੇ ਆਏ ਸੀ ਅਤੇ ਅੱਗੇ ਕਿਸ ਕਿਸਨੂੰ ਵੇਚਣੀ ਸੀ। 

ਦੋਸ਼ੀ ਪਿਛਲੇ ਕਾਫੀ ਸਮੇਂ ਤੋ ਭੁੱਕੀ ਚੂਰਾ ਪੋਸਤ ਲਿਆ ਕੇ ਵੇਚਣ ਦਾ ਧੰਦਾ ਕਰਦੇ ਹਨ। ਜੋ ਕਿ ਹੁਣ ਤੱਕ ਫੜੇ ਨਹੀਂ ਗਏ ਸਨ। ਦੋਸ਼ੀਆਨ ਨੂੰ ਕੱਲ ਮਿਤੀ 28-09-2023 ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। 

ਵੇਰਵਾ ਦੋਸ਼ੀਆਨ :- 1. ਮੇਜਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਜੰਡਪੁਰ, ਥਾਣਾ ਸਦਰ ਖਰੜ੍ਹ, ਐਸ.ਏ.ਐਸ ਨਗਰ, ਉਮਰ ਕਰੀਬ 35 ਸਾਲ ਹੈ, ਸ਼ਾਦੀ ਸ਼ੁਦਾ ਹੈ। ਜੋ ਕਰੀਬ 15 ਸਾਲ ਤੋਂ ਡਰਾਇਵਰੀ ਕਰਦਾ ਹੈ। 

2. ਰਜਿੰਦਰ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਪਿੰਡ ਜੰਡਪੁਰ, ਥਾਣਾ ਸਦਰ ਖਰੜ੍ਹ, ਐਸ.ਏ.ਐਸ. ਨਗਰ, ਉਮਰ ਕਰੀਬ 55 ਸਾਲ ਹੈ, ਸ਼ਾਦੀ ਸ਼ੁਦਾ ਨਹੀਂ ਹੈ। ਜੋ ਕਰੀਬ 25 ਸਾਲ ਤੋ ਡਰਾਇਵਰੀ ਕਰਦਾ ਹੈ। 

ਬ੍ਰਾਮਦਗੀ:- 1. ਇੱਕ ਕੁਇੰਟਲ 15 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ

2. ਟਰੱਕ ਨੰ ਪੀ.ਬੀ-65-ਏ.ਟੀ-4781 ਮਾਰਕਾ ਟਾਟਾ 3118

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD