Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਭਾਸ਼ਾ ਵਿਭਾਗ ਨੇ ਪੰਜਾਬੀ ਸਾਹਿਤ ਸਿਰਜਣ/ਕਵਿਤਾ ਗਾਇਨ ਮੁਕਾਬਲੇ ਕਰਵਾਏ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Web Admin

Web Admin

5 Dariya News

ਪਟਿਆਲਾ , 27 Sep 2023

Last updated on: Sep 27, 2023, 00:00 IST

ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਚਾਰ ਵੰਨਗੀਆਂ ਲੇਖ ਰਚਨਾ, ਕਹਾਣੀ ਰਚਨਾ, ਕਵਿਤਾ ਰਚਨਾ ਅਤੇ ਕਵਿਤਾ ਗਾਇਨ ਵਿਚ ਕਰਵਾਏ ਗਏ। 

ਇਨਾਂ ਮੁਕਾਬਲਿਆਂ ਵਿਚ ਮੈਟ੍ਰਿਕ ਪੱਧਰ ਤੱਕ ਦੇ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਗਿਆ। ਇਸ ਸਮਾਗਮ ਦਾ ਆਗਾਜ਼ ਵਿਭਾਗੀ ਧੁਨੀ ਨਾਲ ਕੀਤਾ ਗਿਆ।

ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਆਏ  ਸਮੂਹ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਜੀ ਆਇਆਂ ਆਖ ਕੇ ਸਵਾਗਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚੋਂ ਲੇਖ ਰਚਨਾ ਵੰਨਗੀ ਵਿੱਚ ਪਹਿਲਾ ਸਥਾਨ ਸਮਰੀਤ ਕੌਰ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਦੂਜਾ ਸਥਾਨ ਤੇਜਵੀਰ ਕੌਰ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਅਤੇ ਤੀਜਾ ਸਥਾਨ ਸਿਮਰਨ, ਸ. ਹਾਈ ਸਕੂਲ, ਰੱਖੜਾ ਨੇ ਪ੍ਰਾਪਤ ਕੀਤਾ। 

ਕਹਾਣੀ ਰਚਨਾ ਵਿੱਚੋਂ ਪਹਿਲਾ ਸਥਾਨ ਹਰਪ੍ਰੀਤ ਕੌਰ, ਸ. ਮਿਡਲ ਸਕੂਲ, ਖੇੜੀ ਗੁਜਰਾਂ, ਦੂਜਾ ਸਥਾਨ ਨਿਸ਼ਾ, ਸ.ਹਾਈ ਸਕੂਲ,ਰੱਖੜਾ ਅਤੇ ਤੀਜਾ ਸਥਾਨ  ਸੁਮਨਪ੍ਰੀਤ ਕੌਰ ਨੇ ਹਾਸਲ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਕਿਰਨਦੀਪ ਕੌਰ, ਸ.ਮਿਡਲ ਸਕੂਲ, ਖੇੜੀ ਗੁਜਰਾਂ, ਦੂਜਾ ਸਥਾਨ ਗੁਰਸ਼ਰਨ ਸਿੰਘ, ਸ. ਹਾਈ ਸਕੂਲ, ਕਬੂਲਪੁਰ ਅਤੇ ਤੀਜਾ ਸਥਾਨ ਸੁਖਬੀਰ ਸਿੰਘ, ਪੁਲਿਸ ਡੀ.ਏ.ਵੀ.ਪਬਲਿਕ ਸਕੂਲ ਨੇ ਹਾਸਲ ਕੀਤਾ।

ਇਸ ਤਰ੍ਹਾਂ ਕਵਿਤਾ ਗਾਇਨ ਵਿੱਚੋਂ ਪਹਿਲਾ ਸਥਾਨ ਸੁਖਵੀਰ ਸਿੰਘ, ਸ.ਸ.ਸੈਕੰ. ਸਿਵਲ ਲਾਈਨਜ਼ ਸਕੂਲ, ਪਟਿਆਲਾ, ਦੂਜਾ ਸਥਾਨ ਕੁਦਰਤਪ੍ਰੀਤ ਕੌਰ, ਸ.ਕੋ-ਐਡ ਮਲਟੀ ਸੀਨੀ.ਸੈ.ਸਕੂਲ ਅਤੇ ਤੀਜਾ ਸਥਾਨ ਕਮਲਜੋਤ ਕੌਰ, ਸ.ਹਾਈ ਸਕੂਲ, ਦੌਣਕਲਾਂ ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਤੋਂ ਇਲਾਵਾ ਕਵਿਤਾ ਗਾਇਨ ਵਿੱਚ ਇਕ ਵਿਸ਼ੇਸ਼ ਇਨਾਮ ਪਰਨੀਤ ਸ਼ਰਮਾ, ਪੁਲਿਸ ਡੀ.ਏ.ਵੀ.ਸਕੂਲ ਦੀ ਵਿਦਿਆਰਥਣ ਨੂੰ ਦਿੱਤਾ ਗਿਆ। 

ਇਨ੍ਹਾਂ ਮੁਕਾਬਲਿਆਂ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈ ਸਕਣਗੇ। ਇਸ ਮੌਕੇ ਉੱਤੇ ਡਾ. ਵੀਰਪਾਲ ਕੌਰ, ਵਧੀਕ ਡਾਇਰੈਕਟਰ ਜੀ ਵੱਲੋਂ ਆਏ ਹੋਏ ਸਮੂਹ ਅਧਿਆਪਕਾਂ ਅਤੇ ਬੱਚਿਆਂ ਨੂੰ ਭਾਸ਼ਾ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਨਾਲ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਤ ਕੀਤਾ ਗਿਆ।  

ਉਨ੍ਹਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਸ੍ਰੀਮਤੀ ਮਨਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾ), ਪਟਿਆਲਾ ਅਤੇ ਸਨਮਾਨ ਸ਼ਖ਼ਸੀਅਤ ਜੋਗਾ ਸਿੰਘ ਧਨੌਲਾ ਦਾ ਦਫ਼ਤਰ ਵੱਲੋਂ ਵਿਭਾਗੀ ਪੁਸਤਕ ‘ਮੁਹਾਵਰਾ ਕੋਸ਼’ ਅਤੇ ਫੁਲਕਾਰੀ/ਸ਼ਾਲ ਦੇ ਕੇ ਸਨਮਾਨ ਕੀਤਾ ਗਿਆ। 

ਇਨ੍ਹਾਂ ਮੁਕਾਬਲਿਆਂ ਵਿਚ ਜੱਜਾਂ ਦੀ ਭੂਮਿਕਾ  ਸ. ਸੱਤਪਾਲ ਭੀਖੀ, ਸ.ਬਲਵਿੰਦਰ ਸੰਧੂ ਅਤੇ ਸ. ਗੁਰਚਰਨ ਸਿੰਘ ਪੱਬਾਰਾਲੀ ਵੱਲੋਂ ਨਿਭਾਈ ਗਈ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਵਿਭਾਗੀ ਸਰਵੇ ਪੁਸਤਕ ‘ਫਤਹਿਗੜ੍ਹ ਸਾਹਿਬ’ ਦਿੱਤੀ ਗਈ।  

ਸਮਾਗਮ ਦੇ ਅੰਤ ਉੱਤੇ ਸ. ਸਤਨਾਮ ਸਿੰਘ, ਡਿਪਟੀ ਡਾਇਰੈਕਟਰ ਵੱਲੋਂ ਆਏ ਹੋਏ ਸਾਰੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਕ ਦੀ ਭੂਮਿਕਾ ਸ. ਗੁਰਮੇਲ ਸਿੰਘ, ਸੀਨੀਅਰ ਸਹਾਇਕ ਨੇ ਨਿਭਾਈ। 

ਇਸ ਮੌਕੇ ਉਤੇ ਡਾ. ਸੰਤੋਖ ਸਿੰਘ ਸੁੱਖੀ, ਸ. ਸਤਪਾਲ ਸਿੰਘ, ਖੋਜ ਅਫ਼ਸਰ, ਸ. ਬਲਵਿੰਦਰ ਭੱਟੀ, ਡਾ. ਨਰਿੰਦਰ ਸਿੰਘ, ਆਦਿ ਸ਼ਖ਼ਸੀਅਤਾਂ ਸ਼ਾਮਲ ਸਨ। ਇਸ ਸਮਾਗਮ ਵਿਚ ਸ੍ਰੀਮਤੀ ਨਵਨੀਤ ਕੌਰ, ਸੀਨੀਅਰ ਸਹਾਇਕ ਅਤੇ ਹਰਦੀਪ ਕੌਰ, ਸਟੈਨੋ ਵੱਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD