Thursday, 16 May 2024

 

 

ਖ਼ਾਸ ਖਬਰਾਂ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

 

ਪੰਜਾਬ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ

ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ

DC Gurdaspur, Himanshu Aggarwal, Gurdaspur, Deputy Commissioner Gurdaspur, Rakhee Gupta Bhandari, Rural Tourism, Best Tourism Village of India 2023 Award, New Delhi

Web Admin

Web Admin

5 Dariya News

ਨਵੀਂ ਦਿੱਲੀ , 27 Sep 2023

ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ ਆਪਣੀ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਕੇਂਦਰੀ ਸੈਰ-ਸਪਾਟਾ ਮੰਤਰਾਲੇ ਵੱਲੋਂ ਨਵੀਂ ਦਿਲੀ ਵਿਖੇ ਕਰਵਾਏ ਗਏ ਲਾਂਚ ਆਫ ਗਲੋਬਲ ਟਰੈਵਲ ਫਾਰ ਲਾਈਫ ਸਮਾਗਮ ਦੌਰਾਨ ਬੈਸਟ ਟੂਰਿਜ਼ਮ ਵਿਲੈਜ ਆਫ ਇੰਡੀਆ 2023 ਐਵਾਰਡ ਹਾਸਲ ਕੀਤਾ ਹੈ। 

ਪੰਜਾਬ ਦੇ ਜ਼ਿਲ੍ਹੀ ਗੁਰਦਾਸਪੁਰ ਦੇ ਪਿੰਡ ਨਵਾਂ ਪਿੰਡ ਸਰਦਾਰਾਂ ਦੀ ਚੋਣ ਇਸ ਵਕਾਰੀ ਐਵਾਰਡ ਲਈ ਹੋਈ ਹੈ। ਇਸ ਪਿੰਡ ਨੇ ਪੰਜਾਬ ਸਭਿਆਚਾਰ ਤੇ ਵਿਰਾਸਤ ਨੂੰ ਸੰਭਾਲਣ ਅਤੇ ਵਿਰਾਸਤੀ ਸੈਰ-ਸਪਾਟੇ ਨੂੰ ਵਿਕਸਿਤ ਕਰਕੇ ਇਕ ਮਿਸਾਲੀ ਕਦਮ ਚੁੱਕਿਆ ਹੈ।

ਇਸ ਪਿੰਡ ਨੇ ਆਪਣਾ ਨਾਮ ਇਸ ਐਵਾਰਡ ਲਈ ਸਮੁੱਚੇ ਭਾਰਤ ਵਿਚੋਂ ਚੁਣੇ ਗਏ 35 ਪਿੰਡਾਂ ਵਿਚ ਦਰਜ ਕਰਵਾਇਆ ਹੈ। ਭਾਰਤ ਦੇ ਟੂਰਿਜ਼ਮ ਖੇਤਰ ਦੇ ਉੱਤਮ ਪਿੰਡ ਦੀ ਮਾਨਤਾ ਲਈ ਮੁਕਾਬਲੇ ਖਾਤਰ ਕੁਲ 31 ਸੂਬਿਆਂ/ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ 750 ਪਿੰਡਾਂ ਵੱਲੋਂ ਅਪਲਾਈ ਕੀਤਾ ਗਿਆ ਸੀ। 

ਇਹ ਐਵਾਰਡ ਟੂਰਿਜ਼ਮ ਅਤੇ ਸਭਿਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸੂ ਅਗਰਵਾਲ, ਪਿੰਡ ਦੇ ਪ੍ਰਤੀਨਿਧ ਸ਼੍ਰੀਮਤੀ ਸਤਵੰਤ ਸੰਘਾ, ਮੈਨੇਜਰ ਅੰਕੜਾ ਅਤੇ ਪ੍ਰਾਜੈਕਟਸ, ਸੈਰ ਸਪਾਟਾ ਵਿਭਾਗ ਪੰਜਾਬ ਸ਼ੀਤਲ ਬਹਿਲ ਨੇ ਕੇਂਦਰੀ ਟੂਰਿਜ਼ਮ ਵਿਭਾਗ ਦੇ ਸਕੱਤਰ ਮਿਸ. ਵੀ.ਵਿਦਯਾਵਤੀ ਅਤੇ ਵਧੀਕ ਸਕੱਤਰ ਸ੍ਰੀ ਰਾਕੇਸ਼ ਵਰਮਾ ਪਾਸੋਂ ਹਾਸਿਲ ਕੀਤਾ। 

ਸ਼੍ਰੀਮਤੀ ਭੰਡਾਰੀ ਨੇ ਦੱਸਿਆ ਕਿ ਉੱਤਮ ਟੂਰਿਜ਼ਮ ਪਿੰਡ ਮਾਨਤਾ 2023 ਵਾਸਤੇ ਚੁਣੇ ਗਏ ਇਹਨਾਂ ਪਿੰਡਾਂ ਦੀ ਚੋਣ ਸੰਯੁਕਤ ਰਾਸ਼ਟਰ ਵਿਸ਼ਵ ਸੈਰ-ਸਪਾਟਾ ਸੰਸਥਾ (ਯੂ.ਐਨ.ਡਬਲਿਊ.ਟੀ.ਓ) ਦੇ ਵੱਖ-ਵੱਖ ਪੈਮਾਨਿਆਂ ਤੇ ਅਧਾਰਤ ਸੀ ਜਿਨਾਂ ਵਿਚ ਸਭਿਆਾਚਰਕ ਤੇ ਕੁਦਰਤੀ ਸਰੋਤ, ਆਰਥਿਕ , ਸਮਾਜਿਕ ਅਤੇ ਵਾਤਾਵਰਣ ਸਥਿਰਤਾ ਤੋਂ ਇਲਾਵਾ ਟੂਰਿਜ਼ਮ ਦੇ ਵਿਕਾਸ ਤੇ ਮੁੱਲ ਲੜੀ ਏਕੀਕਰਨ ਤੇ ਹੋਰ ਪਹਿਲੂ ਸ਼ਾਮਲ ਸਨ।  

ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਵਾਸੀਆਂ ਨੇ ਟੂਰਿਜ਼ਮ ਵਿਭਾਗ ਪੰਜਾਬ ਦੇ ਤਾਲਮੇਲ ਅਤੇ ਸੇਧ ਨਾਲ ਪਿਤਾਪੁਰਖੀ ਵਿਰਾਸਤੀ ਹਵੇਲੀਆਂ ਦੀ ਸੰਭਾਲ ਕੀਤੀ ਅਤੇ ਲਗਾਤਾਰ ਯਤਨਾਂ ਸਦਕਾ ਇਹਨਾਂ ਨੂੰ ਟੂਰਿਜ਼ਮ ਦੇ ਮਸ਼ਹੂਰ ਸਥਾਨਾਂ ਵਜੋਂ ਵਿਕਸਿਤ ਕੀਤਾ ਜਿਥੇ ਅੱਜ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹੀ ਨਹੀਂ ਬਲਕਿ ਵਿਦੇਸ਼ਾਂ ਵਿਚੋਂ ਵੀ ਸੈਲਾਨੀ ਆਉਂਦੇ ਹਨ। ਬ੍ਰਿਟਿਸ਼ ਰਾਜ ਸਮੇਂ ਦੀਆਂ ਇਨ੍ਹਾਂ ਵਿਰਾਸਤੀ ਹਵੇਲੀਆਂ ਵਿੱਚ ਇੱਕ ਦਾ ਨਾਮ `ਦਾ ਕੋਠੀ` ਅਤੇ ਦੂਜੀ ਦਾ ਨਾਮ `ਪਿੱਪਲ ਹਵੇਲੀ` ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਅਨਮੋਲ ਗਗਨ ਮਾਨ ਦੀ ਯੋਗ ਅਗਵਾਈ ਹੇਠ ਟੂਰਿਜ਼ਮ ਵਿਭਾਗ ਪੰਜਾਬ ਨੂੰ ਸੈਰ-ਸਪਾਟੇ ਦੇ ਪੱਖ ਤੋਂ ਮੋਹਰੀ ਸੂਬਾ ਬਣਾਉਣ ਲਈ ਸੁਹਿਰਦ ਯਤਨ ਕਰ ਰਿਹਾ ਹੈ।

 

Tags: DC Gurdaspur , Himanshu Aggarwal , Gurdaspur , Deputy Commissioner Gurdaspur , Rakhee Gupta Bhandari , Rural Tourism , Best Tourism Village of India 2023 Award , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD