Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਵਧੀਆ ਬਣਾਉਣ ਲਈ ਸ਼ਹਿਰ ਵਾਸੀ ਬਣਦਾ ਸਹਿਯੋਗ ਕਰਨ- ਵਿਜੈ ਸਿੰਗਲਾ

ਵਿਧਾਇਕ, ਡਿਪਟੀ ਕਮਿਸ਼ਨਰ, ਐਸ.ਐਸ.ਪੀ. ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਖੁਦ ਸਫਾਈ ਮੁਹਿੰਮ ਦਾ ਹਿੱਸਾ ਬਣ ਕੇ ਲੋਕਾਂ ਨੂੰ ਸਫਾਈ ਰੱਖਣ ਲਈ ਕੀਤਾ ਪ੍ਰੇਰਿਤ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Mansa, Deputy Commissioner Mansa, Paramveer Singh, Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission

Web Admin

Web Admin

5 Dariya News

ਮਾਨਸਾ , 28 Sep 2023

Last updated on: Sep 28, 2023, 00:00 IST

ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਵਧੇਰੇ ਵਧੀਆ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ ਤਾਂ ਹੀ ਸਾਡਾ ਆਲਾ ਦੁਆਲਾ ਪੂਰੀ ਤਰ੍ਹਾਂ ਸਾਫ ਰਹਿ ਸਕਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਇੰਡੀਅਨ ਸਵੱਛਤਾ ਲੀਗ 2.0 ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਦੌਰਾਨ ਜਿਲ੍ਹਾ ਪ੍ਰਸ਼ਾਸਨ ਦੀ ਯੋਗ ਅਗਵਾਈ ਵਿਚ ਬਸ ਸਟੈਂਡ ਮਾਨਸਾ ਤੋਂ ਹਰ ਵਰਗ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਫਾਈ ਅਭਿਆਨ ਦਾ ਆਰੰਭ ਕਰਦਿਆਂ ਕੀਤਾ। 

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਵਿਧਾਇਕ ਵਿਜੈ ਸਿੰਗਲਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਘਰਾਂ ’ਚੋਂ ਕੂੜਾ ਇਕੱਠਾ ਕਰਨ ਵਾਲੀ 3-ਡੀ ਸੁਸਾਇਟੀ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਵਰਕਰ ਜੋ ਘਰਾਂ ’ਚੋਂ ਕੂੜਾ ਇਕੱਠਾ ਕਰਨ ਲਈ ਆਉਂਦੇ ਹਨ, ਉਨ੍ਹਾਂ ਨੂੰ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਰੇਹੜ੍ਹੀਆਂ ਵਿਚ ਪਾਇਆ ਜਾਵੇ ਤਾਂ ਜੋ ਸ਼ਹਿਰ ਵਿਚੋਂ ਕੂੜੇ ਦੇ ਢੇਰ ਨਾ ਲੱਗਣ ਅਤੇ ਇਹ ਕੂੜਾ ਐਮ.ਆਰ.ਐਫ. ਸ਼ੈੱਡਾਂ ਵਿਚ ਲਿਜਾ ਕੇ ਉਸ ਦੀ ਪ੍ਰੋਸੈਸਿੰਗ ਕੀਤੀ ਜਾ ਸਕੇ। ਉਨ੍ਹਾਂ ਸ਼ਹਿਰ ਦੀ ਸਫਾਈ ਵਿਵਸਥਾ ਲਈ ਵਿੱਢੀ ਜਾਗਰੂਕਤਾ ਮੁਹਿੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਉਨ੍ਹਾਂ ਖੁਦ ਬਸ ਸਟੈਂਡ ਠੀਕਰੀਵਾਲਾ ਚੌਂਕ ਤੋਂ ਲੈ ਕੇ ਰੇਲਵੇ ਫਾਟਕ, ਬਾਜ਼ਾਰ ਦੇ ਦੁਕਾਨਦਾਰਾਂ ਨੂੰ ਆਪਣੇ ਆਲੇ ਦੁਆਲੇ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ। 

ਵਿਧਾਇਕ ਵਿਜੈ ਸਿੰਗਲਾ ਨੇ ਨਗਰ ਕੌਂਸਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਆਪਣੇ ਆਪ ਨੂੰ ਸਫਾਈ ਮੁਹਿੰਮ ਦਾ ਹਿੱਸਾ ਬਣਾਇਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮੁੜ ਦੁਹਰਾਇਆ ਕਿ ਸ਼ਹਿਰ ਨੂੰ ਸਫਾਈ ਪੱਖੋਂ ਨੰਬਰ-1 ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣੀ ਨੈਤਿਕ ਜਿੰਮੇਵਾਰੀ ਸਮਝਦਿਆਂ ਅੱਗੇ ਆਉਣਾ ਪਵੇਗਾ।

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪੰਜਾਬ ਦੇ ਹੋਰਨਾ ਸ਼ਹਿਰਾਂ ਤੋਂ ਮਾਨਸਾ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਸ਼ਹਿਰ ਵਾਸੀਆਂ ਨੂੰ ਸਫਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਬੇਝਿਜਕ ਇਸ ਮਿਸ਼ਨ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਕੂੜਾ ਖੁੱਲੇਆਮ ਸੁੱਟਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਅਜਿਹਾ ਹੋਵੇਗਾ ਤਾਂ ਸਫ਼ਾਈ ਕਰਨ ਦੀ ਲੋੜ ਵੀ ਘੱਟ ਪਵੇਗੀ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਸਫਾਈ ਅਭਿਆਨ ਦੀ ਜਾਗਰੂਕਤਾ ਮੁਹਿੰਮ ਵਿਚ ਸ਼ਿਰਕਤ ਕਰਨ ਵਾਲੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ, ਜਥੇਬੰਦੀਆਂ ਦੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਅੰਦਰ ਹੋਰਨਾਂ ਲੋਕਾਂ ਨੂੰ ਸਫਾਈ ਦੇ ਮਹੱਤਵ ਬਾਰੇ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਬਸ ਸਟੈਂਡ ਮਾਨਸਾ ਵਿਖੇ ਸਵੱਛਤਾ ਮੁਹਿੰਮ ਨੂੰ ਲੈ ਕੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਲਈ ਕੀਰਤੀ ਕਿਰਪਾਲ ਦੀ ਅਗਵਾਈ ਵਿਚ ਹੋਰਨਾਂ ਕਲਾਕਾਰਾਂ ਨੇ ਨਾਟਕ ਦੀ ਵਿਸ਼ੇਸ਼ ਪੇਸ਼ਕਾਰੀ ਕੀਤੀ।

ਇਸ ਮੌਕੇ ਪ੍ਰਧਾਨ ਨਗਰ ਕੌਂਸਲ ਮਾਨਸਾ ਵਿਜੇ ਕੁਮਾਰ, ਕਾਰਜਸਾਧਕ ਅਫ਼ਸਰ ਮਾਨਸਾ ਬਿਪਨ ਕੁਮਾਰ, ਗੁਰਪ੍ਰੀਤ ਸਿੰਘ ਭੁੱਚਰ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਸੀ.ਐਫ. ਨਗਰ ਕੌਂਸਲ ਮਾਨਸਾ ਜਸਵਿੰਦਰ ਸਿੰਘ,  ਸੰਜੀਵ ਪਿੰਕਾ, ਹਰਿੰਦਰ ਮਾਨਸ਼ਾਹੀਆ, ਐਮ.ਸੀ. ਵਿਸ਼ਾਲ ਗੋਲਡੀ, ਐਮ.ਸੀ. ਕੁਲਵਿੰਦਰ ਕੌਰ ਮਹਿਤਾ, ਖੋਜ ਅਫ਼ਸਰ ਗੁਰਪ੍ਰੀਤ ਸਿੰਘ, ਕੁਸ਼ਤੀ ਖਿਡਾਰੀ ਸਾਹਿਲ, ਅਪੈਕਸ ਕਲੱਬ, ਮਾਨਸਾ ਸਾਇਕਲ ਗਰੁੱਪ, ਈਕੋ ਵਹੀਲਰ ਸਾਇਕਲ ਗਰੁੱਪ, ਲਖਵਿੰਦਰ ਮੂਸਾ ਅਤੇ ਹੋਰ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਸਵੱਛਤਾ ਮੁਹਿੰਮ ਸਬੰਧੀ ਨਾਟਕ ਦੀ ਪੇਸ਼ਕਾਰੀ ਕਰਨ ਵਾਲੇ ਕੀਰਤੀ ਕਿਰਪਾਲ ਦੀ ਅਗਵਾਈ ਵਿਚ ਹੋਰ ਕਲਾਕਾਰ ਵੀ ਹਾਜਰ ਸਨ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Mansa , Deputy Commissioner Mansa , Paramveer Singh , Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD