Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ 'ਸਵੱਛਾਂਜਲੀ' ਨਾਲ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission

Web Admin

Web Admin

5 Dariya News

ਐਸ.ਏ.ਐਸ.ਨਗਰ , 28 Sep 2023

Last updated on: Sep 28, 2023, 00:00 IST

'ਇਕ ਤਾਰੀਖ, ਇਕ ਘੰਟਾ, ਇਕ ਸਾਥ' ਸਫਾਈ ਮੁਹਿੰਮ ਗਾਂਧੀ ਜਯੰਤੀ 'ਤੇ ਸਵੇਰੇ 10 ਵਜੇ ਚਲਾਈ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵਲੋਂ ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ 'ਸਵੱਛਾਂਜਲੀ' ਨਾਲ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ ਹੈ। ਮਹਾਤਮਾ ਗਾਂਧੀ ਦੀ 154ਵੀਂ ਜਯੰਤੀ 'ਤੇ 1 ਅਕਤੂਬਰ ਨੂੰ ਰਾਸ਼ਟਰੀ ਪੱਧਰ 'ਤੇ ਵਿਸ਼ੇਸ਼ ਸਵੱਛਤਾ ਮੁਹਿੰਮ ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ' ਚਲਾਈ ਜਾਵੇਗੀ। 

ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਸਵੇਰੇ 10 ਵਜੇ ਤੋਂ ਇੱਕ ਘੰਟੇ ਲਈ ਸ਼ਹਿਰਾਂ ਵਿੱਚ ਸਵੱਛਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ, ਜਿਸ ਵਿੱਚ ਸਥਾਨਕ ਲੋਕ ਅਤੇ ਸੰਸਥਾਵਾਂ ਉਤਸ਼ਾਹ ਨਾਲ ਹਿੱਸਾ ਲੈਣਗੀਆਂ। ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੂੜਾ ਰਹਿਤ ਸਾਫ਼ ਸੁਥਰਾ ਵਾਤਾਵਰਨ ਸਿਰਜਣ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਾਂਧੀ ਜਯੰਤੀ ਦੇ ਮੌਕੇ 'ਤੇ ਸਵੇਰੇ 10 ਵਜੇ ਤੋਂ 'ਇਕ ਤਰੀਕ, ਇਕ ਘੰਟਾ, ਇੱਕ ਸਾਥ' ਸਫ਼ਾਈ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਕੂੜਾ ਰਹਿਤ ਅਤੇ ਸਾਫ਼-ਸੁਥਰਾ ਵਾਤਾਵਰਨ ਬਣਾਇਆ ਜਾ ਸਕੇ ਤਾਂ ਜੋ ਲੋਕਾਂ ਦੀ ਭਾਗੀਦਾਰੀ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੂੜਾ ਰਹਿਤ ਅਤੇ ਸਾਫ਼ ਸੁਥਰਾ ਵਾਤਾਵਰਨ ਸਿਰਜਿਆ ਜਾ ਸਕੇ। ਇਸ ਦੌਰਾਨ ਚੁਣੀਆਂ ਗਈਆਂ ਜਨਤਕ ਥਾਵਾਂ ਦੀ ਲੇਬਰ ਰਾਹੀਂ ਸਫਾਈ ਕੀਤੀ ਜਾਵੇਗੀ ਅਤੇ ਇਕੱਠਾ ਕੀਤਾ ਗਿਆ ਕੂੜਾ ਪ੍ਰਬੰਧਨ ਲਈ ਨਜ਼ਦੀਕੀ ਵੇਸਟ ਮੈਨੇਜਮੈਂਟ ਯੂਨਿਟ ਨੂੰ ਭੇਜਿਆ ਜਾਵੇਗਾ। 

ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਜਿਸ ਵਿੱਚ ਸਥਾਨਕ ਨਾਗਰਿਕ, ਲੋਕ ਨੁਮਾਇੰਦੇ, ਸਮਾਜਿਕ-ਧਾਰਮਿਕ-ਵਿਦਿਅਕ ਸੰਸਥਾਵਾਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਮਾਰਕੀਟ ਐਸੋਸੀਏਸ਼ਨ, ਯੂਥ ਕਲੱਬਾਂ, ਸਰਕਾਰੀ-ਗੈਰ ਸਰਕਾਰੀ ਹਸਪਤਾਲ, ਹੋਟਲ, ਢਾਬਿਆਂ ਆਦਿ ਦੇ ਲੋਕ ਯੋਗਦਾਨ ਪਾਉਣਗੇ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਜਨ-ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਕੰਮ ਕਰਕੇ 'ਸਵੱਛਾਂਜਲੀ' ਨਾਲ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਭੇਟ ਕਰਨ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਾਰੀਆਂ ਗਤੀਵਿਧੀਆਂ ਸਿੰਗਲ ਯੂਜ਼ ਪਲਾਸਟਿਕ ਤੋਂ ਪੂਰੀ ਤਰ੍ਹਾਂ ਮੁਕਤ ਕਰਵਾਈਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਲਾਸਟਿਕ ਦੇ ਲਿਫਾਫਿਆਂ ਅਤੇ ਹੋਰ ਪਲਾਸਟਿਕ ਥਰਮੋਕੋਲ ਕਟਲਰੀ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਕੂੜਾ ਨਾ ਸਾੜਿਆ ਜਾਵੇ, ਇਹ ਸਿਹਤ ਅਤੇ ਵਾਤਾਵਰਣ ਲਈ ਬਹੁਤ ਹਾਨੀਕਾਰਕ ਹਨ। 

ਸਾਰੇ ਨਾਗਰਿਕਾਂ ਨੂੰ ਆਪਣੇ ਪਿੰਡ ਅਤੇ ਸ਼ਹਿਰ ਨੂੰ ਸਿੰਗਲ ਯੂਜ਼ ਪਲਾਸਟਿਕ ਅਤੇ ਕੂੜਾ ਮੁਕਤ ਅਤੇ ਸਾਫ ਸੁਥਰਾ ਬਣਾਉਣ ਵਿੱਚ ਹਿੱਸਾ ਲੈਣਾ ਚਾਹੀਦਾ ਹੈ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD