Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਦੂਸ਼ਿਤ ਹਵਾ ਅਤੇ ਵਾਤਾਵਰਣ ਤਬਦੀਲੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਅੱਜ ਤੋਂ ਹੀ ਸਾਵਧਾਨ ਰਹਿਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ ਕੋਮਲ ਮਿੱਤਲ

DC Hoshiarpur, Deputy Commissioner Hoshiarpur, Komal Mittal, Hoshiarpur, Say No To Plastic

Web Admin

Web Admin

5 Dariya News

ਹੁਸ਼ਿਆਰਪੁਰ , 28 Sep 2023

Last updated on: Sep 28, 2023, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸੜਕ ’ਤੇ ਚੱਲਣ ਵਾਲੇ ਵਾਹਨਾਂ ਦੀ ਵੱਧ ਰਹੀ ਗਿਣਤੀ, ਉਦਯੋਗਾਂ ਤੋਂ ਪੈਦਾ ਹੋ ਰਹੇ ਧੂੰਏ, ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ ਪਲਾਸਟਿਕ ਨੂੰ ਜਲਾਉਣ ਤੋਂ ਬਾਅਦ ਪੈਦਾ ਹੋਣ ਵਾਲੀ ਜ਼ਹਿਰੀਲੀਆਂ ਗੈਸਾਂ ਸਾਡੇ ਵਾਤਾਵਰਣ ਨੂੰ ਦੂਸ਼ਿਤ ਕਰਨ ਦੇ ਮੁੱਖ ਕਾਰਨ ਹਨ, ਜਿਸ ਦਾ ਸਿੱਧਾ ਅਸਰ ਮਨੁੱਖੀ ਸਿਹਤ ਅਤੇ ਬਨਸਪਤੀ ’ਤੇ ਪੈਂਦਾ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਦੂਸ਼ਿਤ ਹਵਾ ਅਤੇ ਵਾਤਾਵਰਣ ਤਬਦੀਲੀ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਨਾਲ-ਨਾਲ ਬਾਕੀ ਵਿਭਾਗਾਂ ਨੂੰ ਵੀ ਹਵਾ ਪ੍ਰਦੂਸ਼ਿਤ ਨੂੰ ਰੋਕਣ ਅਤੇ ਘੱਟ ਕਰਨ ਲਈ ਯੋਗ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਪੁਲਿਸ ਵਿਭਾਗ ਨੂੰ ਸਿੱਧੇ ਤੌਰ ’ਤੇ ਧੂੰਆਂ ਛੱਡਣ ਵਾਲੇ ਵਾਹਨਾਂ ਦੇ ਚਾਲਾਨ ਕੱਟਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜਲਾਉਣ ਤੋਂ ਰੋਕਣ ਲਈ ਪੈਟਰੋÇਲੰਗ ਕਰਨ ਲਈ ਕਿਹਾ। 

ਉਨ੍ਹਾਂ ਬਾਗਬਾਨੀ ਅਤੇ ਵਣ ਵਿਭਾਗ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਨਗਰ ਨਿਗਮ ਨੂੰ ਸਾਲਿਡ ਵੇਸਟ ਮੈਨੇਜਮੈਂਟ ਨੂੰ ਸੁਚਾਰੂ ਢੰਗ ਨਾਲ ਨਜਿੱਠਣ ਲਈ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਕਿਹਾ, ਤਾਂ ਜੋ ਆਉਣ ਵਾਲੇ ਸਮੇਂ ਵਿਚ ਹਵਾ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਹੋ ਸਕੇ।

ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਜਗਦੀਪ ਸਿੰਘ ਨੇ ਇਕ ਪੀ.ਪੀ.ਟੀ ਰਾਹੀਂ ਹਵਾ ਦੇ ਵੱਧ ਰਹੇ ਪ੍ਰਦੂਸ਼ਣ ਦੇ ਕਾਰਨਾਂ, ਮਾੜੇ ਪ੍ਰਭਾਵਾਂ ਅਤੇ ਰੋਕਥਾਮ ਦੇ ਬਚਾਅ ਲਈ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿਚ ਇਕ ਆਮ ਆਦਮੀ ਔਸਤਨ ਹਰ ਹਫ਼ਤੇ ਪਾਣੀ, ਭੋਜਨ ਅਤੇ ਹਵਾ ਰਾਹੀਂ ਕਰੀਬ ਪੰਜ ਗਰਾਮ ਪਲਾਸਟਿਕ ਕਿਸੇ ਨੇ ਕਿਸੇ ਰੂਪ ਵਿਚ ਖਾ ਰਿਹਾ ਹੈ ਜਾਂ ਸਾਹ ਨਾਲ ਅੰਦਰ ਲਿਜਾ ਰਿਹਾ ਹੈ, ਜਿਸ ਨਾਲ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਫੈਲ ਰਹੀਆਂ ਹਨ। 

ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪ੍ਰਤੀਨਿੱਧੀ ਵੀ ਮੌਜੂਦ ਸਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD