Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਨਕਲਾਬ ਦਾ ਹੋਕਾ ਦੇ ਗਿਆ ਨਾਟਕ "ਬਸੰਤੀ ਚੋਲਾ"

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ranbir Singh Bhullar, Rajneesh Kumar Dahiya, DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 28 Sep 2023

ਉੱਤਰੀ ਖ਼ੇਤਰ ਸਭਿਆਚਾਰਕ ਕੇਂਦਰ ਪਟਿਆਲਾ ਵੱਲੋਂ 'ਮੰਚ ਰੰਗਮੰਚ ਅੰਮ੍ਰਿਤਸਰ' ਦੀ ਟੀਮ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਅਧੀਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ   ਨਾਟਕ 'ਬਸੰਤੀ ਚੋਲਾ' ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।  ਇਸ ਨਾਟਕ ਵਿਚ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਰੰਗਮੰਚ ਦ੍ਰਿਸ਼ਾਂ ਦੀ ਭਾਸ਼ਾ ਰਾਹੀਂ ਬਾਖੂਬੀ ਢੰਗ ਨਾਲ ਰੂਪਮਾਨ ਕੀਤਾ ਗਿਆ।  

ਨਾਟਕ ਦੀ ਪੇਸ਼ਕਾਰੀ ਦੌਰਾਨ ਸਰੋਤਿਆਂ ਦੇ ਰੌਂਗਟੇ ਖੜੇ ਹੋ ਗਏ ਅਤੇ ਪੂਰਾ ਸ਼ਹੀਦੀ  ਸਮਾਰਕ 'ਇਨਕਲਾਬ ਜ਼ਿੰਦਾਬਾਦ' ਦੇ ਨਾਹਰਿਆਂ ਨਾਲ ਗੂੰਜ ਉੱਠਿਆ। ਸਮਾਗਮ ਦੀ ਵਿਲੱਖਣਤਾ ਇਸ ਕਰ ਕੇ ਹੋਰ ਵੱਧ ਗਈ ਜਦੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਚਾਰੇ ਹਲਕਿਆਂ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ, ਫੌਜਾ ਸਿੰਘ ਸਰਾਰੀ ਅਤੇ ਸ਼੍ਰੀ ਨਰੇਸ਼ ਕਟਾਰੀਆ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਐਸ.ਐਸ.ਪੀ. ਸ਼੍ਰੀ ਦੀਪਕ ਹਿਲੋਰੀ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਗਗਨਦੀਪ ਸਿੰਘ, ਐਸ.ਡੀ.ਐਮ. ਸ. ਗੁਰਮੰਦਰ ਸਿੰਘ ਤੇ ਬੀ.ਡੀ.ਪੀ.ਓ. ਕਿਰਨਦੀਪ ਕੌਰ ਨੇ ਸ਼ਮੂਲੀਅਤ ਕੀਤੀ। 

ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਹਿਲੀ ਵਾਰ ਹੋਇਆ ਹੈ ਕਿ ਸ਼ਹੀਦਾਂ ਦੇ ਸਮਾਰਕ ਦੇ ਨਾਲ ਇਕ ਨਾਟਕ ਦੀ ਪੇਸ਼ਕਾਰੀ ਹੋਈ ਹੋਵੇ ਅਤੇ ਇੰਝ ਜਾਪ ਰਿਹਾ ਸੀ ਕਿ ਤਿੰਨੇ ਸ਼ਹੀਦ ਵੀ ਨਾਟਕ ਦਾ ਹਿੱਸਾ ਹੋਣ ਅਤੇ ਉਨ੍ਹਾਂ ਦੀ ਆਤਮਾ ਕਲਾਕਾਰਾਂ ਅੰਦਰ ਪ੍ਰਵੇਸ਼ ਕਰ ਗਈ ਹੋਵੇ।  ਸੀਮਤ ਸਾਧਨਾਂ ਦੇ ਬਾਵਜੂਦ ਸਫ਼ਲ ਪੇਸ਼ਕਾਰੀ ਰੰਗਮੰਚ ਦੀ ਇਸ ਤਾਕਤ ਨੂੰ ਦਰਸਾਉਂਦੀ ਹੈ ਕਿ ਰੰਗਮੰਚ ਆਪਣੀ ਗੱਲ ਹਰ ਹਾਲਤ ਵਿੱਚ ਕਹਿਣ ਦੇ ਸਮਰੱਥ ਹੈ। 

ਇਹ ਸਮਾਗਮ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਾਂਝੇ ਯਤਨਾਂ ਨਾਲ ਕਰਵਾਇਆ ਗਿਆ। ਇਸ ਸਮਾਗਮ ਨੂੰ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਭਰਵੀਂ ਹਾਜ਼ਰੀ ਨੇ ਸਫ਼ਲ ਬਣਾਇਆ।

ਇਸ ਮੌਕੇ ਤਹਿਸੀਲਦਾਰ ਸ਼੍ਰੀ ਪ੍ਰਦੀਪ ਕੁਮਾਰ, ਸਕੱਤਰ ਰੈੱਡ ਕਰਾਸ ਸ਼੍ਰੀ ਅਸ਼ੋਕ ਬਹਿਲ, ਸ. ਲਖਵਿੰਦਰ ਸਿੰਘ ਸੰਧੂ, ਖੋਜ ਅਫ਼ਸਰ ਦਲਜੀਤ ਸਿੰਘ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਆਏ ਲੋਕ ਵੀ ਸਮਾਗਮ ਦਾ ਹਿੱਸਾ ਬਣੇ। ਇਸ ਮੌਕੇ ਚੇਅਰਮੈਨ ਵਿਵੇਕਾਨੰਦ ਵਰਲਡ ਸਕੂਲ ਸ਼੍ਰੀ ਗੌਰਵ ਭਾਸਕਰ ਅਤੇ ਪ੍ਰਿੰਸੀਪਲ ਸ.ਸ.ਸ. ਮਾਨਾ ਸਿੰਘ ਵਾਲਾ ਸ਼੍ਰੀਮਤੀ ਮੋਨਿਕਾ ਨੇ ਕਿਹਾ ਕਿ ਅਜਿਹੇ ਮੁੱਲਵਾਨ ਸਮਾਗਮਾਂ ਲਈ ਉਨ੍ਹਾਂ ਦੀਆਂ ਸੰਸਥਾਵਾਂ ਹਮੇਸ਼ਾ ਤਿਆਰ ਹਨ। 

ਸਮਾਗਮ ਦੀ ਸਫ਼ਲਤਾ ਅਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦਰਸ਼ਕਾਂ ਤੱਕ ਪਹੁੰਚਾਉਣ ਕਰਕੇ ਇਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਸਦੇ ਸਾਥੀਆਂ ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸੱਚੀ ਸ਼ਰਧਾਂਜਲੀ ਹੋ ਨਿੱਬੜੀ।

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ranbir Singh Bhullar , Rajneesh Kumar Dahiya , DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD