Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੀ.ਸੀ. ਰਾਜੇਸ਼ ਧੀਮਾਨ ਵੱਲੋਂ ਅਧਿਕਾਰੀਆਂ, ਸਨਅਤਕਾਰਾਂ, ਭੱਠਾ ਮਾਲਕਾਂ ਨਾਲ ਪਰਾਲੀ ਪ੍ਰਬੰਧਨ ਬਾਰੇ ਮੀਟਿੰਗ

ਭੱਠਿਆਂ ‘ਚ ਪਰਾਲੀ ਤੋਂ ਬਣੇ ਪੈਲੇਟਸ ਬਾਲਣ ਨੂੰ ਕੀਤਾ ਜਾਵੇ ਉਤਸ਼ਾਹਿਤ - ਡੀ.ਸੀ.

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 28 Sep 2023

Last updated on: Sep 28, 2023, 00:00 IST

ਜ਼ਿਲ੍ਹੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਜਾਂ ਪਰਾਲ਼ੀ ਸਾੜ੍ਹਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ, ਉਦਯੋਗ ਤੇ ਕਾਮਰਸ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਹਿਯੋਗ ਲਈ ਸਮੂਹ ਇੰਡਸਟਰੀਆਂ, ਭੱਠਿਆ ਦੇ ਮਾਲਕਾਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। 

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ.) ਸ. ਗਗਨਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ, ਐਸ.ਡੀ.ਐਮ. ਸ. ਗੁਰਮੰਦਰ ਸਿੰਘ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਦੇ ਖੁਰਾਕੀ ਤੱਤ ਜਿਵੇਂ ਨਾਈਟਰੋਜਨ, ਫਾਸਫੋਰਸ, ਗੰਧਕ ਅਤੇ ਪੋਟਾਸ਼ ਸੜ ਜਾਂਦੇ ਹਨ ਅਤੇ ਕੁਦਰਤੀ ਸੋਮਿਆਂ ਦਾ ਨੁਕਸਾਨ ਹੁੰਦਾ ਹੈ ਜਿਸ ਕਾਰਨ ਜਮੀਨ ਦੀ ਉਪਜਾਊ ਸ਼ਕਤੀ ਨਸ਼ਟ ਹੋ ਜਾਂਦੀ ਹੈ। 

ਪਰਾਲੀ ਸਾੜਣ ਨਾਲ ਪੈਦਾ ਹੋਏ ਜਹਿਰੀਲੇ ਧੂੰਏ/ਗੈਸਾਂ ਕਾਰਨ ਸਮੁੱਚੀ ਮਨੁੱਖਤਾ ਅਤੇ ਜੀਵ ਜੰਤੂਆਂ ਦੀ ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਣ ਨਾਲ ਸਾਡੇ ਮਿੱਤਰ ਕੀਟ ਨਸ਼ਟ ਹੋ ਜਾਂਦੇ ਹਨ। 

ਇਸ ਨਾਲ ਸੜਕਾਂ ਦੇ ਕੰਢਿਆਂ ਤੇ ਲੱਗੇ ਰੁੱਖ ਸੜ ਜਾਂਦੇ ਹਨ ਜਿਨ੍ਹਾਂ ਤੇ ਰਹਿਣ ਵਾਲੇ ਪੰਛੀ ਅਤੇ ਜੀਵ ਸੜ ਕੇ ਮਰ ਜਾਂਦੇ ਹਨ। ਇਸ ਤੋਂ ਇਲਾਵਾ ਇਸ ਤੋਂ ਪੈਦਾ ਹੋਏ ਧੁੰਏ ਨਾਲ ਐਕਸੀਡੈਂਟਾਂ ਦਾ ਸਬਬ ਬਣਦੇ ਹਨ ਜਿਸ ਨਾਲ ਹਰ ਸਾਲ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। 

ਇਸ ਲਈ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਅਹਿਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਭੱਠੇ 'ਚ ਬਾਲਣ ਦੀ ਲੋੜ ਲਈ ਘੱਟੋ-ਘੱਟ 20 ਫੀਸਦੀ ਕੋਲੇ ਦੀ ਥਾਂ ਝੋਨੇ ਦੀ ਪਰਾਲੀ ਦੀਆਂ ਗਿੱਟੀਆਂ ਵਰਤਣਾ ਲਾਜ਼ਮੀ ਕੀਤਾ ਗਿਆ ਹੈ। 

ਉਨ੍ਹਾਂ ਜ਼ਿਲ੍ਹੇ ਦੇ ਭੱਠਾ ਮਾਲਕਾਂ ਨੂੰ ਪਰਾਲੀ ਦੀਆਂ ਗਿੱਟੀਆਂ ਵਰਤੋਂ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਪ੍ਰਦੂਸ਼ਨ ਨੂੰ ਘੱਟ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਹਾਜ਼ਰ ਵਿਭਾਗਾਂ ਦੇ ਮੁਖੀਆਂ ਨੂੰ ਜ਼ਿਲ੍ਹੇ ਦੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂਹੰਦ ਅਤੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਨਿਰਦੇਸ਼ ਦਿੱਤੇ ਅਤੇ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਫਿਰੋਜ਼ਪੁਰ ਨੂੰ ਜ਼ਿਲ੍ਹੇ ਅੰਦਰ ਪਰਾਲੀ ਸਟਰਾਅ ਪੈਲੇਟਾਇਜਿੰਗ ਯੂਨਿਟਾਂ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਾਂ ਲਈ ਪਰਾਲੀ ਤੋਂ ਬਣੀਆ ਗਿੱਟੀਆਂ ਨੂੰ ਬਾਲਣ ਵਜੋਂ ਵਰਤੋਂ ਕਰਨ ਲਈ ਸਨਅਤਕਾਰਾਂ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਗਏ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੇ ਨਿਪਟਾਰੇ ਅਤੇ ਯੋਗ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਸਬਸਿਡੀ ‘ਤੇ ਉਪਲਬਧ ਕਰਾਈ ਜਾਂਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਦਾ ਨਿਪਟਾਰਾ / ਪ੍ਰਬੰਧਨ ਕਰਨ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਸਾੜ੍ਹਨ ਸਬੰਧੀ ਜਾਗਰੂਕ ਕਰਨ ਲਈ ਪਿੰਡ-ਪਿੰਡ ਕੈਂਪ ਵੀ ਲਗਾਏ ਜਾਣਗੇ ਅਤੇ ਜਾਗਰੂਕਤਾ ਵੈਨ ਵੀ ਰਵਾਨਾ ਜਾਵੇਗੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਉਦਯੋਗਪਤੀਆਂ, ਭੱਠਾ ਮਾਲਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਪਰਾਲੀ ਪ੍ਰਬੰਧਨ ਬਾਰੇ ਉਨ੍ਹਾਂ ਦੇ ਸੁਝਾਅ ਵੀ ਲਏ।

ਇਸ ਮੌਕੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਰਜਿੰਦਰ ਕੁਮਾਰ, ਉਦਯੋਗ ਅਤੇ ਕਾਮਰਸ ਵਿਭਾਗ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਤੋਂ ਇਲਾਵਾ ਸਨਅਤਕਾਰ ਅਤੇ ਭੱਠਾ ਮਾਲਕ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD