Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਭਗਤ ਸਿੰਘ ਇਕੱਲੇ ਪੰਜਾਬ ਦਾ ਨਹੀਂ ਸਗੋਂ ਦੁਨੀਆ ਦੇ ਸੰਘਰਸ਼ਸ਼ੀਲ ਲੋਕਾਂ ਦਾ ਨਾਇਕ

Language Department Punjab, Punjabi Bhasha Vibhag, Bhasha Vibhag, Punjabi Bhasha Vibhag Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 28 Sep 2023

Last updated on: Sep 28, 2023, 00:00 IST

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵੱਲੋਂ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦਫ਼ਤਰ ਵੱਲੋਂ 'ਸਮਕਾਲ ਵਿਚ ਭਗਤ ਸਿੰਘ ਦੀ ਵਿਚਾਰਧਾਰਾ' ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ। 

ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਮਝ ਕੇ ਉਸਨੂੰ ਆਤਮਸਾਤ ਕਰਨ ਦੀ ਗੱਲ ਕੀਤੀ ਗਈ। ਉਨ੍ਹਾਂ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਦੀਆਂ ਪ੍ਰਾਪਤੀਆਂ ਤੋਂ ਵੀ ਹਾਜ਼ਰੀਨ ਨੂੰ ਜਾਣੂ ਵੀ ਕਰਵਾਇਆ ਗਿਆ। ਸਮਾਗਮ ਦਾ ਆਗਾਜ਼ ਸ਼ਮਾ ਰੌਸ਼ਨ ਕਰਕੇ ਕੀਤਾ ਗਿਆ।

ਡਾ. ਕੁਲਦੀਪ ਸਿੰਘ ਦੀਪ ਵੱਲੋਂ 'ਸਮਕਾਲ ਵਿੱਚ ਭਗਤ ਸਿੰਘ ਦੀ ਵਿਚਾਰਧਾਰਾ' ਵਿਸ਼ੇ 'ਤੇ ਚਰਚਾ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਸਾਹਿਤ, ਸਮਾਜ, ਨੌਜਵਾਨ, ਰਾਜਨੀਤੀ ਆਦਿ ਸਬੰਧੀ ਵਿਚਾਰਾਂ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ। ਉਨ੍ਹਾਂ ਆਖਿਆ ਕਿ ਭਗਤ ਸਿੰਘ ਦੀ ਹਿੰਦੁਸਤਾਨ ਦੇ ਇਨਕਲਾਬ ਵਿਚ ਬਹੁਤ ਵੱਡੀ ਭੂਮਿਕਾ ਹੈ ਇਸ ਲਈ ਉਹ ਇਕੱਲੇ ਪੰਜਾਬ ਦਾ ਨਹੀਂ ਸਗੋਂ ਪੂਰੀ ਦੁਨੀਆ ਦੇ ਸੰਘਰਸ਼ਸ਼ੀਲ ਲੋਕਾਂ ਦਾ ਨਾਇਕ ਹੈ। 

ਉਨ੍ਹਾਂ ਇਹ ਵੀ ਆਖਿਆ ਕਿ ਅਜੋਕੀ ਨੌਜਵਾਨ ਪੀੜ੍ਹੀ ਨੂੰ ਚਿੰਤਨ ਅਤੇ ਹਥਿਆਰ ਵਿਚਲਾ ਫਰਕ ਸਮਝਣ ਦੀ ਲੋੜ ਹੈ ਕਿਉਂਕਿ ਭਗਤ ਸਿੰਘ ਚਿੰਤਨ ਦਾ ਨਾਂ ਹੈ। ਚਿੰਤਨ ਦੇ ਬਗੈਰ ਅਸੀਂ ਸਮਾਜ ਨੂੰ ਸਮਝਣ ਅਤੇ ਬਦਲਣ ਦੇ ਸਮਰੱਥ ਨਹੀਂ ਹੋ ਸਕਦੇ ਅਤੇ ਚਿੰਤਨ ਦੇ ਰਾਹ ਸਾਨੂੰ ਪੁਸਤਕਾਂ ਤੋਰਦੀਆਂ ਹਨ। 

ਪੁਸਤਕ ਰੂਪੀ ਬੰਦੂਕ ਰਾਹੀਂ ਹੀ ਅਸੀਂ ਅਦਿੱਖ ਦੁਸ਼ਮਣ ਦੀ ਪਛਾਣ ਕਰਕੇ ਸਹੀ ਮਾਅਨਿਆਂ ਵਿਚ ਆਜ਼ਾਦ ਹੋ ਸਕਦੇ ਹਾਂ। ਇਨ੍ਹਾਂ ਤੋਂ ਇਲਾਵਾ ਵਿਦਿਆਰਥਣਾਂ 'ਚੋਂ ਹਰਜੋਤ ਕੌਰ, ਮਨਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਵੱਲੋਂ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੀਤ 'ਅੱਜ ਲੋੜ ਦੇਸ ਨੂੰ ਭਗਤ ਸਿੰਘ ਤੇ ਵੀਰ ਸਰਾਭੇ ਦੀ' ਪੇਸ਼ ਕੀਤਾ ਗਿਆ। 

ਇਸ ਮੁਕੱਦਸ ਮੌਕੇ ਸਮੂਹ ਸਟੈਨੋਗ੍ਰਾਫ਼ੀ ਸਿਖਿਆਰਥੀਆਂ ਤੋਂ ਇਲਾਵਾ ਰਾਜਿੰਦਰ ਸਿੰਘ ਧੀਮਾਨ, ਜਤਿੰਦਰਪਾਲ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਗੁਰਚਰਨ ਸਿੰਘ  ਅਤੇ ਲਖਵਿੰਦਰ ਸਿੰਘ ਵੱਲੋਂ ਵੀ ਸ਼ਿਰਕਤ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਮੁੱਖ ਮਹਿਮਾਨ ਡਾ. ਕੁਲਦੀਪ ਸਿੰਘ ਦੀਪ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਸ੍ਰੋਤਿਆਂ ਨੂੰ ਸਮਾਗਮ ਦਾ ਹਿੱਸਾ ਬਣਨ ਲਈ ਧੰਨਵਾਦ ਕੀਤਾ ਗਿਆ। 

ਮੰਚ ਸੰਚਾਲਨ ਖੋਜ ਅਫ਼ਸਰ ਦਰਸ਼ਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD