Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਵਿਧਾਇਕਾਂ, ਅਧਿਕਾਰੀਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ranbir Singh Bhullar, Rajneesh Kumar Dahiya, DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 28 Sep 2023

ਪੰਜਾਬ ਭਰ ਵਿੱਚ ਹਰ ਸਾਲ 28 ਸਤੰਬਰ ਨੂੰ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦੇ ਸਬੰਧ ਵਿਚ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਮਲਕੀਤ ਸਿੰਘ ਥਿੰਦ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐਸ.ਐਸ.ਪੀ. ਸ੍ਰੀ ਦੀਪਕ ਹਿਲੌਰੀ ਨੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਨੇ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਉਹ ਇਸ ਪਵਿੱਤਰ ਇਤਿਹਾਸਕ ਸਥਾਨ ਹੁਸੈਨੀਵਾਲਾ ਵਿਖੇ ਪਹੁੰਚੇ ਹਨ ਅਤੇ ਦੇਸ਼ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਇਨਕਲਾਬੀ ਸ਼ਹੀਦਾਂ ਦੇ ਰਸਤਿਆਂ ਦੇ ਚੱਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੋਚ ਵਾਲਾ ਭਾਰਤ ਬਣਾਉਣਾ ਚਾਹੀਦਾ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਲੈ ਕੇ ਪੰਜਾਬ ਵਿੱਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕ ਰਹੇ ਹਨ ਜਿਨ੍ਹਾਂ ਦਾ ਪੰਜਾਬ ਵਾਸੀਆਂ ਨੂੰ ਕਾਫੀ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਲਈ ਇਸ ਦਿਨ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਵੱਲੋਂ ਦੇਸ਼ ਭਗਤੀ ਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅੱਜ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। 

ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੱਟੀ ਰਾਜੋ ਕੇ ਦੇ ਵਿਦਿਆਰਥੀਆਂ ਵੱਲੋਂ ਕੌਮੀ ਸ਼ਹੀਦਾਂ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਵਜੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਇਨਕਲਾਬੀ ਨਾਟਕ "ਬਸੰਤੀ ਚੋਲਾ" ਕਰਵਾਇਆ ਗਿਆ, ਜਿਸ ਦੀ ਪੇਸ਼ਕਾਰੀ ਮੰਚ ਰੰਗਮੰਚ ਦੇ ਉੱਘੇ ਨਾਟਕਕਾਰ ਸ੍ਰੀ ਕੇਵਲ ਧਾਲੀਵਾਲ (ਲੇਖਕ/ਨਿਰਦੇਸ਼ਕ) ਵੱਲੋਂ ਕੀਤੀ ਗਈ। 

ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਇਹ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਪ੍ਰਾਪਤ ਹੋਈ ਹੈ, ਇਸ ਲਈ ਸਾਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸੱਚ ਕਰਨ ਲਈ ਮਿਹਨਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਦਿਖਾਏ ਗਏ ਰਸਤਿਆਂ ਦੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਦਲਦਲ ਵਿੱਚ ਨਾ ਪੈਣ ਅਤੇ ਚੰਗੀ ਪੜ੍ਹਾਈ ਅਤੇ ਖੇਡਾਂ ਵਿੱਚ ਚੰਗਾ ਨਾਮ ਖੱਟ ਕੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗਗਨਦੀਪ ਸਿੰਘ, ਐੱਸ.ਡੀ.ਐਮ ਗੁਰਮੰਦਰ ਸਿੰਘ, ਤਹਿਸੀਲਦਾਰ ਫਿਰੋਜ਼ਪੁਰ ਸ੍ਰੀ ਪਰਦੀਪ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਸ੍ਰੀ ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰ, ਬੀ.ਡੀ.ਪੀ.ਓ. ਕਿਰਨਦੀਪ ਕੌਰ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਸ੍ਰੀ ਰੌਬੀ ਸੰਧੂ, ਸ੍ਰੀ ਹਿਮਾਂਸੂ ਠੱਕਰ, ਰਾਜ ਬਹਾਦਰ ਸਿੰਘ ਗਿੱਲ, ਸ੍ਰੀ ਗੁਰਭੇਜ ਸਿੰਘ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ranbir Singh Bhullar , Rajneesh Kumar Dahiya , DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD