Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵੱਲੋਂ ਰਾਸ਼ਟਰੀ ਪੋਸ਼ਣ ਮਾਹ ਜ਼ਿਲ੍ਹਾ ਪੱਧਰੀ ਸਮਾਗਮ ਮਨਾਇਆ

ਔਰਤ ਦਾ ਮਾਨ ਸਤਿਕਾਰ ਕਰਨਾ ਸਾਡਾ ਮੁੱਢਲਾ ਫਰਜ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 28 Sep 2023

Last updated on: Sep 28, 2023, 00:00 IST

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵੱਲੋਂ ਰਾਸ਼ਟਰੀ ਪੋਸ਼ਣ ਮਾਹ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਰਾਸ਼ਟਰੀ ਪੋਸ਼ਣ ਮਾਹ ਦੇ ਪੂਰੇ ਮਹੀਨੇ ਦੌਰਾਨ ਸਤੁੰਲਿਤ ਆਹਾਰ ਦਾ ਸੇਵਨ ਕਰਨ ਅਤੇ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਗਤੀਵਿਧੀਆਂ ਕਰਵਾਈਆਂ ਗਈਆਂ ਸਨ।

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕਿਸ਼ੋਰੀਆ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਓ ਮਾਵਾਂ ਨੂੰ ਸਮੇਂ—ਸਮੇਂ *ਤੇ ਪਾਲਣ—ਪੋਸ਼ਣ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਗਤੀਵਿਧੀਆਂ ਉਲੀਕੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਦੀ ਸਿਹਤ ਪੱਖੋਂ ਸੰਭਾਲ ਕਰਨ ਲਈ ਅਨੇਕਾ ਜਾਗਰੂਕਤਾ ਪ੍ਰੋਗਰਾਮ ਵੀ ਚਲਾ ਰਹੀ ਹੈ।

ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਇਕ ਔਰਤ ਜ਼ੋ ਦਰਦਾਂ, ਤਕਲੀਫਾਂ ਸਹਿ ਕੇ ਬਚੇ ਨੂੰ ਜਨਮ ਦਿੰਦੀ ਹੈ ਉਸ ਦਾ ਮੁੱਲ ਕਦੇ ਮੋੜਿਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਮਾਂ ਦਾ ਦਰਜਾ ਕੋਈ ਵੀ ਹਾਸਲ ਨਹੀਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਂ ਤੋਂ ਪਹਿਲਾਂ ਉਹ ਇਕ ਔਰਤ ਹੈ ਤੇ ਔਰਤ ਦਾ ਮਾਨ ਸਤਿਕਾਰ ਕਰਨਾ ਸਾਡਾ ਫਰਜ ਬਣਦਾ ਹੈ। 

ਉਨ੍ਹਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਆਂਗਣਵਾੜੀ ਸੁਪਰਵਾਈਜਰਾਂ ਤੇ ਵਰਕਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵੀ ਤਨਦੇਹੀ ਨਾਲ ਡਿਉਟੀ ਕਰਦਿਆਂ ਕਿਸ਼ੋਰੀਆ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਓ ਔਰਤਾਂ ਦਾ ਸਮੇਂ—ਸਮੇਂ *ਤੇ ਘਰ ਜਾ ਕੇ ਚੈਕਅਪ ਕਰਦੀਆਂ ਹਨ। ਜ਼ਿਲ੍ਹਾ ਪੱਧਰੀ ਸਮਾਗਮ ਦੋਰਾਨ 11 ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਕਰਵਾਈ ਗਈ। ਇਸ ਦੌਰਾਨ ਦੁੱਧ ਪਿਲਾਓ ਮਾਵਾਂ ਦੇ 6 ਮਹੀਨੇ ਤੋਂ ਜ਼ਿਅਦਾ ਹੋਣ *ਤੇ ਬਚਿਆਂ ਨੂੰ ਓਪਰੀ ਆਹਾਰ ਖਵਾਉਣ ਦੀ ਸ਼ੁਰੂਆਤ ਕੀਤੀ ਗਈ। 

15 ਕਿਸ਼ੋਰੀਆ ਨੂੰ ਸੈਨੇਟਰੀ ਪੈਡ ਦੀ ਵੰਡ ਕੀਤੀ ਗਈ। ਪੂਰੇ ਮਹੀਨੇ ਦੌਰਾਨ ਸਮੂਹ ਬਲਾਕਾਂ ਵਿਚ ਵੱਖ—ਵੱਖ ਗਤੀਵਿਧੀਆਂ ਕਰਵਾਉਣ ਵਾਲੀਆਂ ਆਂਗਣਵਾੜੀ ਸੁਪਰਵਾਈਜਰਾਂ ਤੇ ਵਰਕਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਤੋਂ ਇਲਾਵਾ ਸਮਾਗਮ ਦੌਰਾਨ ਵੱਖ—ਵੱਖ ਪੇਸ਼ਕਾਰੀਆਂ ਕਰਨ ਵਾਲੇ ਬਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਨਵਦੀਪ ਕੌਰ ਨੇ ਦੱਸਿਆ ਕਿ ਪੋਸ਼ਟਿਕਤਾ ਨੂੰ ਕਾਇਮ ਕਰਨ ਲਈ ਸਮਾਗਮ ਵਿਖੇ ਪਹੁੰਚੀਆਂ ਵੱਖ—ਵੱਖ ਸ਼ਖਸੀਅਤਾਂ ਨੂੰ ਫਲ ਦੀ ਭਰੀ ਟੋਕਰੀ ਦੀ ਵੰਡ ਕੀਤੀ ਗਈ ਤਾਂ ਜ਼ੋ ਫਲਾਂ ਦੀ ਅਹਿਮੀਅਤ ਨੂੰ ਸਮਝਦੇ ਹੋਏ ਇਸਦੇ ਗੁਣਾਂ ਤੋਂ ਸਭ ਨੂੰ ਇਕ ਵਾਰ ਜਾਣੂੰ ਕਰਵਾਇਆ ਜਾਵੇ ਅਤੇ ਇਸ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।

ਇਸ ਮੋਕੇ ਵੱਖ—ਵੱਖ ਸੰਤੁਲਿਤ ਆਹਾਰ ਦੀਆਂ ਸਟਾਲਾਂ ਵੀ ਲਗਾਈਆਂ ਗਈਆਂ। ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਬੀਰ ਸਿੰਘ ਬਲ, ਤਹਿਸੀਲਦਾਰ ਰਜਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ, ਐਮ.ਆਰ. ਕਾਲਜ ਪ੍ਰਿੰਸੀਪਲ ਪ੍ਰਦੀਪ ਕੁਮਾਰ, ਮੈਡਮ ਖੁਸ਼ਭੂ, ਵਿਭਾਗੀ ਸਟਾਫ ਸੌਰਭ ਖੁਰਾਣਾ, ਕੋਆਰਡੀਨੇਟਰ ਮੈਡਮ ਸੰਜੋਲੀ ਆਦਿ ਹੋਰ ਸਟਾਫ ਮੌਜੂਦ ਸੀ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD