Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਯੂਥ ਕਾਂਗਰਸ ਰੂਪਨਗਰ ਨੇ ਨਵਾਂ ਰਿਕਾਰਡ ਕਾਯਿਮ ਕਰਦਿਆਂ 304 ਯੂਨਿਟ ਖੂਨਦਾਨ ਕਰਵਾਇਆ

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ,ਰਾਣਾ ਕੇ.ਪੀ ਸਿੰਘ,ਮੋਹਿਤ ਮੋਹਿੰਦਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਨੇਤਾਵਾ ਨੇ ਨੋਜਵਾਨਾ ਦਾ ਸਮਾਜਿਕ ਕਾਰਜ ਕਰਨ ਲਈ ਵਧਾਇਆ ਹੋਸਲਾ

Charanjit Singh Channi, Punjab Pradesh Congress Committee, Congress, Punjab Congress, Rana K.P. Singh, Rana Kanwarpal Singh, Ropar, Rupnagar, Blood Camp, Blood Donation Camp

Web Admin

Web Admin

5 Dariya News

ਰੂਪਨਗਰ , 28 Sep 2023

Last updated on: Sep 28, 2023, 00:00 IST

ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੋਕੇ ਯੂਥ ਕਾਂਗਰਸ ਜਿਲਾ ਰੂਪਨਗਰ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ।ਰੂਪਨਗਰ ਦੇ ਤਰਨਜੀਤ ਭਸੀਨ ਭਵਨ ਵਿਖੇ ਲਗਾਏ ਇਸ ਖੂਨਦਾਨ ਕੈਂਪ ਦੌਰਾਨ ਨਵਾਂ ਰਿਕਾਰਡ ਕਾਯਿਮ ਕਰਦਿਆਂ ਨੋਜਵਾਨਾ ਨੇ 304 ਯੂਨਿਟ ਖੂਨਦਾਨ ਕੀਤਾ।ਜਿਲਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀ ਦੀ ਅਗਵਾਈ ਵਿੱਚ ਲਗਾਏ ਇਸ ਖੂਨਦਾਨ ਕੈਂਪ ਦੌਰਾਨ ਨੋਜਵਾਨਾ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਯੂਥ ਕਾਂਗਰਸ ਦੀ ਸਮੁੱਚੀ ਟੀਮ ਵੱਲੋਂ ਇਕਜੁਟਤਾ ਨਾਲ ਇਸ ਕੈਂਪ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮੀਕਾ ਨਿਭਾਈ ਗਈ।

ਇਸ ਦੌਰਾਨ ਗੁਰਦੁਆਰਾ ਹੈੱਡ ਦਰਬਾਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਵੱਲੋਂ ਕੈਂਪ ਦੀ ਆਰੰਭਤਾ ਕਰਵਾਈ ਗਈ।ਇਸ ਮੋਕੇ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ ਸਿੰਘ,ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ,ਇੰਚਾਰਜ ਯੂਥ ਕਾਂਗਰਸ ਪੰਜਾਬ ਅਜੇ ਚਿਕਾਰਾ,ਜਨਰਲ ਸਕੱਤਰ ਦੀਪਕ ਖੋਸਲਾ,ਅਮਨ ਸਲੈਚ,ਸਕੱਤਰ ਰਾਹੁਲ ਕਾਲੀਆ,ਐਨ.ਐਸ.ਯੂ.ਆਈ ਪੰਜਾਬ ਦੇ ਪ੍ਰਧਾਨ ਇਸ਼ਰਪ੍ਰੀਤ ਸਿੰਘ ਸਿੱਧੂ ਸਮੇਤ ਪੰਜਾਬ ਯੂਥ ਕਾਂਗਰਸ ਦੇ ਹੋਰ ਕਈ ਆਗੂਆਂ ਨੇ ਸ਼ਿਰਕਤ ਕੀਤੀ।

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਤੇ ਯੂਥ ਕਾਂਗਰਸ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਪ੍ਰਸੰਸ਼ਾ ਕਰਦਿਆਂ ਕਿਹਾ ਕਿ ਅਜਿਹੀਆਂ ਸਮਾਜਿਕ ਗਤੀਵਿਧੀਆਂ ਨਾਲ ਨੋਜਵਾਨਾ ਨੂੰ ਚੰਗੀ ਸੇਧ ਮਿਲਦੀ ਹੈ ਤੇ ਨੋਜਵਾਨ ਸਮਾਜ ਦੀ ਸੇਵਾ ਦੇ ਕਾਰਜਾ ਦਾ ਹਿੱਸਾ ਬਣਕੇ ਸਮਾਜਿਕ ਕੁਰੀਤੀਆਂ ਤੋਂ ਦੂਰ ਰਹਿੰਦੇ ਹਨ।ਚਰਨਜੀਤ ਸਿੰਘ ਚੰਨੀ ਨੇ ਖੁਦ ਵੀ ਖੂਨਦਾਨ ਕੀਤਾ ਤੇ ਦੱੱਸਿਆ ਕਿ ਉਨਾਂ ਵੱਲੋਂ ਅੱਜ 23ਵੀਂ ਵਾਰ ਖੂਨਦਾਨ ਕੀਤਾ ਗਿਆ ਹੈ।

ਉਨਾਂ ਕਿਹਾ ਕਿ ਸ਼ਹੀਦ-ਏ-ਆਜਮ ਭਗਤ ਸਿੰਘ ਇੱਕ ਸੋਚ ਹੈ ਜਿਨਾ ਨੇ ਸਾਨੂੰ ਆਜਾਦੀ ਦਿਵਾਈ ਹੈ।ਉਨਾਂ ਵੱਡੀ ਗਿਣਤੀ ਵਿੱਚ ਖੂਨਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਸਨਮਾਨਿਤ ਕੀਤਾ ਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੰਦਿਆਂ ਖੂਨਦਾਨ ਕਰਨ ਵਾਲਿਆਂ ਨੂੰ ਪੋਦੇ ਵੀ ਦਿੱਤੇ।ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵੀ ਕਿਹਾ ਕਿ ਨੋਜਵਾਨ ਇਸ ਕਾਰਜ ਕਰਕੇ ਵਧਾਈ ਦੇ ਪਾਤਰ ਹਨ।ਉਨਾਂ ਕਿਹਾ ਕਿ ਪਿਛਲੇ ਲੰਮੇ ਅਰਸੇ ਤੋਂ ਇੰਨਾ ਵੱਡਾ ਕੈਂਪ ਨਹੀਂ ਲੱਗਿਆ।

ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਯਾਦ ਨੂੰ ਅੱਜ ਤਾਜਾ ਕੀਤਾ ਗਿਆ ਪਰ ਭਗਤ ਸਿੰਘ ਦੀ ਸੋਚ ਨੂੰ ਆਪਣੇ ਅੰਦਰ ਉਤਾਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਨੋਜਵਾਨ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਪਹਿਰੇਦਾਰ ਬਣ ਕੇ ਕੰਮ ਕਰਨ।ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਕਿ ਰੂਪਨਗਰ ਯੂਥ ਕਾਂਗਰਸ ਨੇ ਜਿੱਥੇ ਕਿ ਖੂਨਦਾਨ ਕੈਂਪ ਲਗਾ ਕੇ ਲੋਕਾਂ ਦਾ ਭਲਾ ਕਰਨ ਦਾ ਕੰਮ ਕੀਤਾ ਹੈ ਉਥੇ ਹੀ ਇਸ ਮੋਕੇ ਤੇ ਪੋਦੇ ਵੰਡ ਕੇ ਵਾਤਾਵਰਣ ਦੀ ਸੰਭਾਲ ਕਰਨ ਦਾ ਸੁਨੇਹਾ ਵੀ ਦਿੱਤਾ ਹੈ।

ਉਨਾਂ ਕਿਹਾ ਕਿ ਯੂਥ ਕਾਂਗਰਸ ਨੇ ਹੀ ਦੇਸ਼ ਵਿੱਚ ਖੂਨਦਾਨ ਕਰਨ ਦੀ ਪਹਿਲ ਕੀਤੀ ਸੀ ਤੇ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਯੂਥ ਕਾਂਗਰਸ ਰੂਪਨਗਰ ਨੇ ਇੱਕ ਚੰਗਾ ਸੁਨੇਹਾ ਦਿੱਤਾ ਹੈ ਤੇ ਇਹ ਕੰਮ ਨਿਰੰਤਰ ਜਾਰੀ ਰਹਿਣਗੇ।ਜਿਲਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀ ਨੇ ਕਿਹਾ ਕਿ ਨੋਜਵਾਨਾ ਦੇ ਸਹਿਯੋਗ ਤੇ ਉਤਸ਼ਾਹ ਦੇ ਕਾਰਨ ਹੀ ਇੰਨੀ ਵੱਡੀ ਗਿਣਤੀ ਵਿੱਚ ਖੂਨ ਇਕੱਤਰ ਹੋਇਆ ਤੇ ਇਸ ਵਿੱਚ ਜਿਲੇ ਦੇ ਯੂਥ ਨੇਤਾਵਾ ਦੀ ਅਹਿਮ ਭੂਮੀਕਾ ਹੈ।ਉਨਾਂ ਕਿਹਾ ਕਿ ਸ਼ਹੀਦ-ਏ-ਆਜਮ ਭਗਤ ਸਿੰਘ ਦੇ ਜਨਮ ਦਿਹਾੜੇ ਮੋਕੇ ਇਹ ਕੈਂਪ ਲਗਾਉਣ ਦਾ ਮਕਸਦ ਉਨਾਂ ਦੀ ਸੋਚ ਨੂੰ ਅੱਗੇ ਲਿਜਾਉਣਾ ਹੈ।

ਨਵੀ ਨੇ ਕਿਹਾ ਕਿ ਇਸ ਮੋਕੇ ਤੇ ਵਾਤਾਵਰਣ ਨੂੰ ਸ਼ੁੱਧ ਕਰਨ ਤੇ ਗੰਧਲਾ ਹੋਣ ਤੋਂ ਬਚਾਉਣ ਲਈ ਨੋਜਵਾਨਾ ਨੂੰ ਪੋਦੇ ਦਿੱਤੇ ਗਏ ਹਨ।ਉਨਾਂ ਕੈਂਪ ਦੇ ਆਯੋਜਨ ਵਿੱਚ ਵਿਸ਼ੇਸ਼ ਤੋਰ ਤੇ ਵੱਡਾ ਸਹਿਯੋਗ ਕਰਨ ਵਾਲੇ ਕਮਲਜੀਤ ਸਿੰਘ ਬਾਬਾ ਅਤੇ ਪਿੰਡ ਲੋਦੀਮਾਜਰਾ ਦੇ ਸਰਪੰਚ ਅਜਮੇਰ ਸਿੰਘ ਸਮੇਤ ਸਮੱਚੀ ਯੂਥ ਕਾਂਗਰਸ ਟੀਮ ਅਤੇ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕਾਰਜ ਨੇ ਉਨਾਂ ਦਾ ਹੋਰ ਸਮਾਜ ਸੇਵਾ ਦੇ ਕਾਰਜ ਕਰਨ ਲਈ ਹੋਸਲਾ ਵਧਾਇਆ ਹੈ।

ਇਸ ਮੋਕੇ ਤੇ ਜਿਲਾ ਕਾਂਗਰਸ ਪ੍ਰਧਾਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ,ਬਲਾਕ ਸ਼੍ਰੀ ਚਮਕੋਰ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ,ਮੋਰਿੰਡਾ ਬਲਾਕ ਦੇ ਪ੍ਰਧਾਨ ਦਰਸ਼ਨ ਸਿੰਘ,ਚੇਅਰਮੈਨ ਬਲਾਕ ਸੰਮਤੀ ਚਮਕੋਰ ਸਾਹਿਬ ਅਮਨਦੀਪ ਕੋਰ,ਬਲਾਕ ਰੋਪੜ ਦੇ ਪ੍ਰਧਾਨ ਸਰਬਜੀਤ ਸਿੰਘ,ਨਗਰ ਕੋਸਲ ਰੋਪੜ ਦੇ ਪ੍ਰਧਾਨ ਸੰਜੇ ਵਰਮਾ,ਨਗਰ ਕੋਸਲ ਚਮਕੋਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ,ਕਾਂਗਰਸੀ ਕੋਲਸਰ ਤੇ ਸੀਨੀਅਰ ਮੀਤ ਪ੍ਰਧਾਨ ਚਰਨਜੀਤ ਸਿੰਘ ਚੰਨੀ,ਭਰਤ ਵਾਲੀਆ,ਪੋਮੀ ਸੋਨੀ,ਕੋਸਲਰ ਲਾਲੀ,ਸੁਖਵਿੰਦਰ ਸਿੰਘ ਵਿਸਕੀ,ਪੰਜਾਬ ਕਾਂਗਰਸ ਦੇ ਬੁਲਾਰੇ ਸੁਖਦੇਵ ਸਿੰਘ,ਮਦਨ ਗੁਪਤਾ,ਪਰਮਿੰਦਰ ਪਿੰਕਾ,ਅਮਰਜੀਤ ਸਿੰਘ ਬਿੱਲਾ,ਪ੍ਰਵੇਜ ਸੋਨੀ,ਸਰਬਜੀਤ ਹੁੰਦਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਨੇਤਾ ਤੇ ਵਰਕਰ ਸ਼ਾਮਲ ਹੋਏ।

 

Tags: Charanjit Singh Channi , Punjab Pradesh Congress Committee , Congress , Punjab Congress , Rana K.P. Singh , Rana Kanwarpal Singh , Ropar , Rupnagar , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD