Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ

ਨਸ਼ਿਆਂ ਦੀ ਗੰਭੀਰ ਸਮੱਸਿਆ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ- ਨਸ਼ੇ ਦੇ ਸੌਦਾਗਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ

Manish Tewari, Punjab Pradesh Congress Committee, Congress, Indian National Congress, Punjab Congress, Punjab

5 Dariya News

5 Dariya News

5 Dariya News

ਗੜ੍ਹਸ਼ੰਕਰ , 28 Sep 2023

ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਮੇਘੋਵਾਲ ਅਤੇ ਗੋਂਦਪੁਰ ਦਾ ਦੌਰਾ ਕੀਤਾ ਗਿਆ।  ਇਸ ਦੌਰਾਨ ਉਨ੍ਹਾਂ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਵੀ ਜਾਣੀਆਂ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਉਨ੍ਹਾਂ ਦਾ ਹੱਲ ਲੱਭਣ ਵਿੱਚ ਵਿਸ਼ਵਾਸ ਰੱਖਦੇ ਹਨ। ਇਸ ਤਹਿਤ ਉਹ ਨਾ ਸਿਰਫ਼ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਸਗੋਂ ਇਲਾਕੇ ਦੇ ਵਿਕਾਸ ਲਈ ਆਪਣੇ ਸੰਸਦੀ ਕੋਟੇ ਵਿੱਚੋਂ ਗਰਾਂਟਾਂ ਵੀ ਜਾਰੀ ਕਰ ਰਹੇ ਹਨ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਇਸ ਦੌਰਾਨ ਉਨ੍ਹਾਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲਿਆਂ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਵਿਕਾਸ ਜ਼ਮੀਨੀ ਪੱਧਰ 'ਤੇ ਵੀ ਨਜ਼ਰ ਆਉਣਾ ਚਾਹੀਦਾ ਹੈ। ਉਨ੍ਹਾਂ ਨਸ਼ਿਆਂ ਦੀ ਗੰਭੀਰ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।  

ਇਸ ਦੇ ਨਾਲ ਹੀ ਸਰਕਾਰ ਨੂੰ ਨੌਜਵਾਨਾਂ ਨੂੰ ਰੁਜ਼ਗਾਰ ਦੇ ਚੰਗੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ, ਤਾਂ ਜੋ ਨੌਜਵਾਨ ਪੀੜ੍ਹੀ ਦੇ ਵਿਦੇਸ਼ਾਂ ਵੱਲ ਵੱਧ ਰਹੇ ਰੁਝਾਨ ਨੂੰ ਮੋੜਿਆ ਜਾ ਸਕੇ। ਇਸ ਦੌਰਾਨ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਕਿਹਾ ਕਿ ਕੇਂਦਰੀ ਆਗੂ ਹੋਣ ਦੇ ਬਾਵਜੂਦ ਪਹਿਲੀ ਵਾਰ ਕੋਈ ਸੰਸਦ ਮੈਂਬਰ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਹਲਕਾ ਹਲਕੇ ਦੇ ਪਿੰਡ - ਪਿੰਡ ਜਾ ਕੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭ ਰਹੇ ਹਨ । ਜਿਨ੍ਹਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਸਮੇਂ ਵੀ ਵਿਧਾਨ ਸਭਾ ਹਲਕੇ ਦਾ ਕਾਫੀ ਵਿਕਾਸ ਕਰਵਾਇਆ ਅਤੇ ਹੁਣ ਆਪਣੇ ਸੰਸਦੀ ਕੋਟੇ ਵਿੱਚੋਂ ਗਰਾਂਟਾਂ ਜਾਰੀ ਕਰ ਰਹੇ ਹਨ।

ਜਿੱਥੇ ਹੋਰਨਾਂ ਤੋਂ ਇਲਾਵਾ, ਸਰਪੰਚ ਅਮਰਜੀਤ ਕੌਰ, ਸਰਪੰਚ ਜੋਗਿੰਦਰ ਸਿੰਘ, ਸਰਪੰਚ ਇੰਦਰਪਾਲ, ਰਛਪਾਲ ਸਿੰਘ, ਜਨਕ ਦੁਲਾਰੀ, ਫੂਲਾ ਸਿੰਘ ਲੰਬੜਦਾਰ, ਪਰਮਜੀਤ ਸਿੰਘ, ਬਾਰਾ ਸਿੰਘ ਬੈਂਸ, ਕੁਲਵਿੰਦਰ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਰਾਣਾ ਜਸਬੀਰ, ਤਰਲੋਚਨ ਗੋਂਦਪੁਰ ਪੰਚ, ਮਾਸਟਰ ਸ. ਸਿੰਘ, ਰਛਪਾਲ ਸਿੰਘ ਪਾਲੀ, ਬੌਬੀ ਗੋਂਦਪੁਰ ਆਦਿ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD