Friday, 05 June 2026

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੈਟਰਨਰੀ ਗ੍ਰੈਜੂਏਟਾਂ ਨੂੰ ਆਨਲਾਈਨ ਰਜਿਸਟਰ ਕਰਨ ਲਈ ਪੰਜਾਬ ਰਾਜ ਵੈਟਰਨਰੀ ਕੌਂਸਲ ਦੀ ਨਵੀਂ ਪਹਿਲਕਦਮੀ ਦਾ ਕੀਤਾ ਉਦਘਾਟਨ

ਸਿਹਤ ਵਿਭਾਗ ਦੇ ਡਾਕਟਰਾਂ ਨਾਲ ਪੰਜਾਬ ਵੈਟਰਨਰੀ ਡਾਕਟਰਾਂ ਦੀ ਸਮਾਨਤਾ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ-ਖੁੱਡੀਆਂ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Kharar, Kharar News, News of Kharar, Kharar Updates

Web Admin

Web Admin

5 Dariya News

ਐਸ.ਏ.ਐਸ ਨਗਰ/ਖਰੜ , 28 Sep 2023

Last updated on: Sep 28, 2023, 00:00 IST

ਸਿਹਤ ਵਿਭਾਗ ਵਿੱਚ ਪੰਜਾਬ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿੱਚ ਅਸਮਾਨਤਾ ਦਾ ਮੁੱਦਾ ਜਲਦੀ ਹੀ ਸਕਾਰਾਤਮਕ ਢੰਗ ਨਾਲ ਹੱਲ ਕੀਤਾ ਜਾਵੇਗਾ। ਇਸ ਗੱਲ ਦਾ ਐਲਾਨ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਰਾਜ ਵੈਟਰਨਰੀ ਕੌਂਸਲ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ‘ਵੈਟਰਨਰੀ ਪੇਸ਼ੇ ਵਿੱਚ ਵਿਭਿੰਨਤਾ, ਸਮਾਨਤਾ ਅਤੇ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ’ ਵਿਸ਼ੇ ’ਤੇ ਰਾਜ ਪੱਧਰੀ ਸੈਮੀਨਾਰ ਦਾ ਉਦਘਾਟਨ ਕਰਨ ਉਪਰੰਤ ਕੀਤਾ। 

ਇਸ ਮੌਕੇ ਬੋਲਦਿਆਂ ਸ੍ਰੀ ਖੁੱਡੀਆਂ ਨੇ ਸੂਬੇ ਨੂੰ ਤਰੱਕੀ ਅਤੇ ਸ਼ਾਨ ਦੀਆਂ ਸਿਖਰਾਂ 'ਤੇ ਪਹੁੰਚਾਉਣ ਲਈ ਭਗਵੰਤ ਮਾਨ ਸਰਕਾਰ ਦੇ ਸੰਕਲਪ ਨੂੰ ਦੁਹਰਾਇਆ, ਜੋ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ, ਪਹੁੰਚ ਅਤੇ ਸੋਚ ਤੇ ਅਮਲ ਚ ਅੰਤਰ ਕਾਰਨ ਇਸ ਤੋਂ ਦੂਰ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਪੁਰਾਣੇ ਸਮੇਂ ਤੋਂ ਪੇਂਡੂ ਲੋਕਾਂ ਦੇ ਜੀਵਨ ਦਾ ਹਿੱਸਾ ਰਿਹਾ ਹੈ, ਇਸ ਲਈ ਵਿਗਿਆਨਕ ਢੰਗ ਨਾਲ ਪਸ਼ੂ ਪਾਲਣ, ਬੱਕਰੀ ਪਾਲਣ, ਸੂਰ ਪਾਲਣ ਅਤੇ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾ ਕੇ ਸੂਬੇ ਦੇ ਨੌਜਵਾਨ ਆਪਣੀ ਰੋਜ਼ੀ-ਰੋਟੀ ਕਮਾ ਸਕਦੇ ਹਨ ਅਤੇ ਪੰਜਾਬ ਦੀ ਆਰਥਿਕਤਾ ਅਤੇ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ। 

ਉਨ੍ਹਾਂ  ਕਿਹਾ ਕਿ ਜਿਵੇਂ ਕਿ ਜ਼ਮੀਨਾਂ ਦੀ ਵੰਡ ਬਾਅਦ ਰਕਬੇ ਘੱਟ ਗਏ ਹਨ ਅਤੇ ਖੇਤੀ ਉਤਪਾਦਨ ਆਪਣੇ ਸਿਖ਼ਰ 'ਤੇ ਪਹੁੰਚ ਗਿਆ ਹੈ, ਉਸ ਹਾਲਤ ਵਿੱਚ ਪਸ਼ੂ ਪਾਲਣ ਖੇਤਰ ਕਿਸਾਨਾਂ ਲਈ ਬਹੁਤ ਵੱਡਾ ਯੋਗਦਾਨ ਦੇ ਸਕਦਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਅਤੇ ਪਸ਼ੂਆਂ ਵਿੱਚ ਗੰਢੀ ਚਮੜੀ (ਲੰਪੀ ਸਕਿਨ) ਦੀ ਬਿਮਾਰੀ ਦੇ ਫੈਲਣ ਦੌਰਾਨ ਪਸ਼ੂਆਂ ਦੀ ਸੁਰੱਖਿਆ ਲਈ ਵੈਟਰਨਰੀ ਡਾਕਟਰਾਂ  ਦੁਆਰਾ ਕੀਤੇ ਗਏ ਸਮਰਪਣ ਅਤੇ ਸੇਵਾਵਾਂ ਦੀ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਸ੍ਰੀ ਖੁੱਡੀਆਂ ਨੇ ਆਨਲਾਈਨ ਪੋਰਟਲ ਦਾ ਬਟਨ ਦਬਾ ਕੇ ਵੈਟਰਨਰੀ ਗ੍ਰੈਜੂਏਟਾਂ ਨੂੰ ਆਨਲਾਈਨ ਰਜਿਸਟਰ ਕਰਨ ਲਈ ਪੰਜਾਬ ਰਾਜ ਵੈਟਰਨਰੀ ਕੌਂਸਲ ਦੀ ਨਵੀਂ ਪਹਿਲਕਦਮੀ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਪੰਜਾਬ ਸਟੇਟ ਵੈਟਰਨਰੀ ਕੌਂਸਲ ਰੂਲਜ਼ 1997 ਦੀ ਇੱਕ ਕਿਤਾਬਚਾ ਵੀ ਜਾਰੀ ਕੀਤਾ ਜੋ ਇੰਡੀਅਨ ਵੈਟਰਨਰੀ ਕੌਂਸਲ ਐਕਟ, 1994 ਅਧੀਨ ਬਣਾਏ ਗਏ ਸਨ।

ਸ੍ਰੀ ਖੁੱਡੀਆਂ ਨੇ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਲਈ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਰਾਜ ਦਾ ਸ਼ਾਸਨ ਚਲਾਉਣ ਦੇ ਨੌਜਵਾਨ ਪ੍ਰਤੀਕ ਅਤੇ ਰਾਹ ਦਸੇਰੇ ਹਨ। ਡਾ: ਸੰਗੀਤਾ ਤੂਰ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਰਜਿਸਟਰਾਰ ਪੰਜਾਬ ਸਟੇਟ ਵੈਟਰਨਰੀ ਕੌਂਸਲ ਡਾ.ਜੀ.ਐਸ.ਬੇਦੀ ਨੇ ਪੰਜਾਬ ਦੇ ਪਸ਼ੂ ਚਿਕਿਤਸਕਾਂ ਵੱਲੋਂ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਟੈਸਟ ਦੇ ਸਮੇਂ ਵਿੱਚ ਕੀਤੇ ਗਏ ਕੰਮਾਂ ਬਾਰੇ ਪੇਸ਼ਕਾਰੀ ਦਿੱਤੀ ਅਤੇ ਕੌਂਸਲ ਦੇ ਕੰਮਕਾਜ ਬਾਰੇ ਦੱਸਿਆ।

ਤਕਨੀਕੀ ਸੈਸ਼ਨ ਦੇ ਬੁਲਾਰਿਆਂ ਵਿੱਚ ਹੈਦਰਾਬਾਦ ਤੋਂ ਡਾ: ਲਕਸ਼ਮੀ ਸ੍ਰੀਨਿਵਾਸਨ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਤੋਂ ਡਾ: ਸਵਰਨ ਸਿੰਘ ਰੰਧਾਵਾ ਅਤੇ ਬੰਗਲੁਰੂ ਤੋਂ ਡਾ: ਕਲਾਹੱਲੀ ਉਮੇਸ਼ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲ ਦੇ ਸਾਰੇ ਮੈਂਬਰ ਡਾ: ਭੁਪੇਸ਼ ਕੁਮਾਰ, ਡਾ: ਸੰਦੀਪ ਗੁਪਤਾ, ਡਾ: ਟੀ.ਪੀ. ਸੈਣੀ, ਡਾ: ਰਜਿੰਦਰ ਸਿੰਘ, ਡਾ: ਗੁਰਿੰਦਰ ਸਿੰਘ ਵਾਲੀਆ, ਡਾ: ਤੇਜਿੰਦਰ ਸਿੰਘ ਅਤੇ ਡਾ: ਸਵਰਨ ਸਿੰਘ ਰੰਧਾਵਾ ਹਾਜ਼ਰ ਸਨ।

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Kharar , Kharar News , News of Kharar , Kharar Updates

related news

Photo Gallery

Video Gallery

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD