Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ. ਫਰੀਦਕੋਟ ਵਿਨੀਤ ਕੁਮਾਰ ਨੇ ਫੀਲਡ ਵਿਜ਼ਿਟ ਦੌਰਾਨ ਜਿਲ੍ਹੇ ਦੇ ਤਿੰਨੋ "ਸਕੂਲ ਆਫ ਐਮੀਨੈਂਸ" ਦਾ ਕੀਤਾ ਨਿਰੀਖਣ

ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨਾਲ ਵੀ ਕੀਤੀ ਗੱਲਬਾਤ

DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 29 Sep 2023

Last updated on: Sep 29, 2023, 00:00 IST

ਪੰਜਾਬ ਦੇ ਸਾਰੇ 117 ਹਲਕਿਆਂ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 13 ਸਤੰਬਰ ਤੋਂ ਸ਼ੁਰੂ ਕੀਤੇ ਸਕੂਲ ਆਫ ਐਮੀਨੈਂਸ ਦੇ ਤਹਿਤ ਫਰੀਦਕੋਟ ਜਿਲ੍ਹੇ ਦੇ 3 ਹਲਕਿਆਂ ਵਿੱਚ ਚਲਾਏ ਜਾ ਰਹੇ ਇਨ੍ਹਾਂ ਵਿਲੱਖਣ ਕਿਸਮ ਦੇ ਸਕੂਲਾਂ ਦੀ ਕਾਰਗੁਜ਼ਾਰੀ, ਬੁਨਿਆਦੀ ਢਾਂਚੇ ਅਤੇ ਅਧਿਆਪਕਾਂ ਵੱਲੋਂ ਕਰਵਾਈ ਜਾ ਰਹੀ ਪੜ੍ਹਾਈ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਉਚੇਚੇ ਤੌਰ ਤੇ ਪਹੁੰਚੇ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਉਚੇਰੀ ਸਿੱਖਿਆ ਅਤੇ ਚੰਗੀ ਸਿਹਤ ਦੇਣਾ ਹੈ।  ਇਸ ਮੰਤਵ ਦੀ ਪੂਰਤੀ ਲਈ ਜਿੱਥੇ ਸਰਕਾਰ ਵੱਲੋਂ ਹਸਪਤਾਲਾਂ ਡਿਸਪੈਂਸਰੀਆਂ ਅਤੇ ਆਮ ਆਦਮੀ ਕਲੀਨਿਕਾਂ ਵੱਲ ਵਧੇਰੇ ਤਵੱਜੋ ਦਿੱਤੀ ਜਾ ਰਹੀ ਹੈ, ਉੱਥੇ ਨਾਲ ਹੀ ਸੂਬੇ ਦੇ 117 ਹਲਕਿਆਂ ਵਿੱਚ 117 ਸਕੂਲ ਆਫ ਐਮੀਨੈਂਸ ਖੋਲ੍ਹੇ ਗਏ ਹਨ।

ਨੌਵੀਂ ਅਤੇ ਗਿਆਰਵੀਂ ਦੀਆਂ ਕਲਾਸਾਂ ਵਿੱਚ ਇਨ੍ਹਾਂ ਸਕੂਲਾਂ ਵਿੱਚ ਐਂਟਰੈਂਸ ਰਾਹੀਂ ਦਾਖਲਾ ਲੈ ਕੇ ਪੜ੍ਹ ਰਹੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਸਾਰੇ ਦੇਸ਼ ਵਿੱਚ ਜਿੱਥੇ ਕਿੱਤੇ ਵੀ ਕੋਈ ਖਾਸ ਸਿੱਖਿਆ ਪ੍ਰਾਪਤ ਕਰਨ ਸਬੰਧੀ ਸਮਾਗਮ ਜਾਂ ਥਾਂ ਹੈ ਤਾਂ ਉੱਥੇ ਵੀ ਇਨ੍ਹਾਂ ਬੱਚਿਆਂ ਨੂੰ ਲੈ ਕੇ ਜਾਇਆ ਜਾਂਦਾ ਹੈ। ਪਿੱਛੇ ਜਿਹੇ ਜਿਲ੍ਹਾ ਫਰੀਦਕੋਟ ਦੇ ਬੱਚਿਆਂ ਨੇ ਜਿੱਥੇ 2 ਦਿਨਾਂ ਲਈ ਪੰਜਾਬ ਵਿਧਾਨ ਸਭਾ ਦੀ ਕਾਰਗੁਜ਼ਾਰੀ ਚੰਡੀਗੜ੍ਹ ਪਹੁੰਚ ਕੇ ਦੇਖੀ, ਉੱਥੇ ਨਾਲ ਹੀ ਇਸਰੋ ਦੇ ਸਪੇਸ ਸੈਟੇਲਾਈਟ ਚੰਦਰਯਾਨ-3 ਨੂੰ ਵੀ ਨੇੜੇ ਜਾ ਕੇ ਸਮਝਣ ਦੀ ਕੋਸ਼ਿਸ਼ ਕੀਤੀ।

ਇਨ੍ਹਾਂ ਖਾਸ ਅਤੇ ਵਿਲੱਖਣ ਕਿਸਮ ਦੇ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ 35 ਤੋਂ ਵੱਧ ਨਹੀਂ ਹੈ ਅਤੇ ਅਧਿਆਪਕਾਂ ਦੀ ਵੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ। ਕਿਉਂ ਜੋ ਇਹ ਸਕੂਲ ਹਾਲ ਦੀ ਘੜੀ ਵਿੱਚ ਹੀ ਸ਼ੁਰੂ ਕੀਤੇ ਗਏ ਹਨ,ਇਸ ਕਾਰਨ ਇਨ੍ਹਾਂ ਸਕੂਲਾਂ ਵਿੱਚ ਮੁੱਢਲੀਆਂ ਸਹੂਲਤਾਂ ਅਤੇ ਆਧੁਨਿਕ ਉਪਕਰਨ ਹਾਲੇ ਮੁੱਹਈਆ ਕਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਹੁਣ ਤੱਕ ਮੁੱਹਈਆ ਕਰਵਾਏ ਗਏ ਸਾਜ਼ੋ ਸਮਾਨ, ਜਿਵੇਂ ਕਿ ਕੰਪਿਊਟਰ, ਮਲਟੀ ਮੀਡੀਆ, ਆਡਿਓ ਵਿਜ਼ੂਅਲ ਜਾਂ ਬੱਚਿਆਂ ਦੀ ਵਰਦੀ ਸਬੰਧੀ ਕੋਈ ਦਿੱਕਤ ਦਰਪੇਸ਼ ਨਾ ਆ ਰਹੀ ਹੋਵੇ, ਇਸੇ ਕਾਰਨ ਹੀ ਅੱਜ ਦੀ ਇਹ ਫੀਲਡ ਵਿਜ਼ਿਟ ਇਨ੍ਹਾਂ ਸਕੂਲਾਂ ਲਈ ਰੱਖੀ ਗਈ ਹੈ। ਫੀਲਡ ਵਿਜ਼ਿਟ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਵਿਦਿਆਰਥੀਆਂ ਨਾਲ ਸਾਰੀ ਉਮਰ ਕੰਮ ਆਉਣ ਵਾਲੇ ਪੜ੍ਹਾਈ ਸਬੰਧੀ ਖਾਸ ਨੁਕਤੇ ਵੀ ਸਾਂਝੇ ਕੀਤੇ। 

ਉਨ੍ਹਾਂ ਦੱਸਿਆ ਕਿ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਇਨ੍ਹਾਂ ਸਕੂਲਾਂ ਵਿੱਚ ਇਸ ਵੇਲੇ 3442 ਬੱਚੇ ਦਾਖਲਾ ਲੈ ਕੇ ਪੜ੍ਹ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਸਿੱਖਿਆ ਅਫਸਰ ਸ. ਮੇਵਾ ਸਿੰਘ ਸਿੱਧੂ, ਡੀ.ਪੀ.ਆਰ.ਓ. ਸ. ਗੁਰਦੀਪ ਸਿੰਘ ਮਾਨ, ਪ੍ਰਿ. ਭੁਪਿੰਦਰ ਸਿੰਘ ਬਰਾੜ, ਪ੍ਰਿ. ਰਾਜੇਸ ਸ਼ਰਮਾ, ਪ੍ਰਿ. ਨਵਦੀਪ ਸ਼ਰਮਾ, ਹੈੱਡ ਮਾਸਟਰ ਨਵਦੀਪ ਸ਼ਰਮਾ ਹਾਜ਼ਰ ਸਨ।

 

Tags: DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD