Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਹਤ ਵਿਭਾਗ ਨੇ ਮਨਾਇਆ "ਵਿਸ਼ਵ ਦਿਲ ਦਿਵਸ"

ਦਿਲ ਮਨੁੱਖੀ ਸ਼ਰੀਰ ਦਾ ਅਹਿਮ ਅੰਗ : ਸਿਵਲ ਸਰਜਨ

Health, Civil Surgeon, Fatehgarh Sahib, World Heart Day

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 29 Sep 2023

Last updated on: Sep 29, 2023, 00:00 IST

ਡਾਇਰੈਕਟਰ, ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ,ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਸਿਹਤ ਵਿਭਾਗ ਫਤਿਹਗੜ੍ਹ ਸਾਹਿਬ ਵੱਲੋਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਤੇ ਦਿਲ ਨੁੰ ਬਿਮਾਰੀਆਂ ਤੋਂ ਬਚਾਅ ਕੇ ਰੱਖਣ ਸਬੰਧੀ ਜਾਗਰੂਕਤਾ ਲਈ, "ਦਿਲ ਦੀ ਵਰਤੋ ਕਰੋ, ਦਿਲ ਨੂੰ ਜਾਣੋ" ਥੀਮ ਤਹਿਤ "ਵਿਸ਼ਵ ਦਿਲ ਦਿਵਸ" ਦਾ ਆਯੋਜਨ ਕੀਤਾ ਗਿਆ। 

ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇਂ ਕਿਹਾ ਕਿ ਅੱਜ ਮੱਨੁਖ ਦੀ ਜਿੰਦਗੀ ਤਨਾਅ ਭਰਪੂਰ ਹੋਣ,ਖਾਣ ਪੀਣ ਤੇ ਰਹਿਣ ਸਹਿਣ ਦੀਆਂ ਆਦਤਾਂ ਵਿਚ ਬਦਲਾਅ ਆਉਣ ਅਤੇ ਜਾਗਰੂਕਤਾ ਦੀ ਘਾਟ ਹੋਣ ਕਾਰਣ ਦਿਲ ਦੇ ਰੋਗਾਂ ਵਿਚ ਕਾਫੀ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਦਿਲ ਦੀਆਂ ਬਿਮਾਰੀਆਂ ਬੁਢਾਪੇ ਵਿੱਚ ਹੋਣ ਵਾਲੀ ਬਿਮਾਰੀ ਨਾ ਹੋਕੇ ਅੱਜ ਕੱਲ ਦੇ ਨੋਜਵਾਨ ਪੀੜੀ ਵੀ ਇਸ ਦਾ ਕਾਫੀ ਸ਼ਿਕਾਰ ਹੋ ਰਹੀ ਹੈ।

ਦਿਲ ਦੀਆਂ ਬਿਮਾਰੀਆਂ ਦੇ ਕਾਰਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦੱਸਿਆ ਕਿ ਤਨਾਅ, ਸ਼ੂਗਰ, ਵੱਧਦਾ ਹੋਇਆ ਬੱਲਡ ਪ੍ਰੈਸ਼ਰ, ਤੰਬਾਕੁ ਪਦਾਰਥਾਂ ਦਾ ਸੇਵਨ, ਮੋਟਾਪਾ, ਜੰਕ ਫੂਡ ਅਤੇ ਜਿਆਦਾ ਫੈਟ ਵਾਲੀਆਂ ਚੀਜਾਂ ਦਾ ਸੇਵਨ, ਸ਼ਰੀਰਿਕ ਕੰਮਕਾਜ ਨਾ ਕਰਨਾ, ਅਜਿਹੇ ਕਾਫੀ ਸਾਰੇ ਕਾਰਨ ਹਨ ਜਿਹੜੇ ਕਿ ਸਾਡੇ ਦਿਲ ਨੂੰ ਕਾਫੀ ਜਿਆਦਾ ਪ੍ਰਭਾਵਿਤ ਕਰਦੇ ਹਨ।ਛਾਤੀ ਵਿੱਚ ਦਰਦ ਹੋਣਾ, ਪੈਰਾਂ ਦਾ ਸੁਜਣਾ, ਕਦੇ ਕਦੇ ਘੁੱਟਣ ਜਾਂ ਸਾਹ ਫੁੱਲਣਾ ਆਦਿ ਦਿਲ ਰੋਗ ਦੀਆਂ ਨਿਸ਼ਾਨੀਆ ਹੋ ਸਕਦੀਆਂ ਹਨ।

ਇਸ ਲਈ ਅਜਿਹੇ ਲੱਛਣਾਂ ਵਾਲੇ ਮਰੀਜਾਂ ਨੂੰ ਤੁਰੰਤ ਆਪਣੀ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ।ਦਿਲ ਦੀਆਂ ਬਿਮਾਰੀਆਂ ਤੋ ਬੱਚਣ ਅਤੇ ਦਿਲ ਨੂੰ ਸਿਹਤ ਮੰਦ ਰਖਣ ਲਈ ਰੋਜਾਨਾ 25—30 ਮਿੰਟ ਦੀ ਹਲਕੀ ਫੁਲਕੀ ਸੈਰ, ਹੋਲੀ—ਹੋਲੀ ਭੱਜਣਾ, ਤੈਰਾਕੀ, ਸਾਇਕਲ ਚਲਾਉਣਾ ਆਦਿ ਨੂੰ ਸ਼ਾਮਲ ਕਰਕੇ, ਤੰਦਰੁਸਤ ਭੋਜਨ ਦਾ ਸੇਵਨ, ਜੰਕ ਫੂਡ ਨਾ ਖਾਣਾ, ਤਨਾਅ ਨੂੰ ਘਟਾਉਣਾ, ਸਿਗਰਟ ਨੋਸ਼ੀ ਅਤੇ ਤੰਬਾਕੂ ਪਦਰਾਥਾਂ ਦੇ ਸੇਵਨ ਦਾ ਤਿਆਗ ਕਰਨਾ ਚਾਹੀਦਾ ਹੈ। 

ਸਮੇਂ ਸਮੇ ਤੇ ਆਪਣਾ ਸ਼ੁਗਰ, ਬੱਲਡ ਪ੍ਰੈੇਸ਼ਰ ਅਤੇ ਕੋਲਸਟਰੋਲ ਚੈਕ ਕਰਵਾ ਕੇ ਦਿਲ ਦੀਆਂ ਬਿਮਾਰੀਆਂ ਤੋ ਕਾਫੀ ਹੱਦ ਤੱਕ ਬਚ ਸਕਦੇ ਹਨ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਜਿਲਾ ਐਪੀਡਿਮਾਲੋਜਿਸਟ ਡਾ ਗੁਰਪ੍ਰੀਤ ਕੌਰ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ,ਜਿਲਾ ਬੀਸੀਸੀ ਕੁਆਰਡੀਨੇਟਰ ਅਮਰਜੀਤ ਸਿੰਘ ਹਾਜਰ ਸਨ।

 

Tags: Health , Civil Surgeon , Fatehgarh Sahib , World Heart Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD