Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਦਾ ਜਿਲ੍ਹਾ ਮੈਨੇਜਰ ਵਿਧਵਾ ਮੁਲਾਜ਼ਮ ਕੋਲੋਂ 7,000 ਰੁਪਏ ਦੀ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau

Web Admin

Web Admin

5 Dariya News

ਬਠਿੰਡਾ , 29 Sep 2023

Last updated on: Sep 29, 2023, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸੋਨੂੰ ਗੋਇਲ, ਜਿਲ੍ਹਾ ਮੈਨੇਜਰ (ਟੈਕਨੀਕਲ ਐਕਸਪਰਟ), ਸਿਟੀ ਮਿਸ਼ਨ ਮੈਨੇਜਮੈਂਟ (ਸੀ.ਐਮ.ਐਮ.) ਯੂਨਿਟ, ਨੈਸ਼ਨਲ ਅਰਬਨ ਲਾਇਵਲੀਹੁੱਡ ਮਿਸ਼ਨ (ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ), ਨਗਰ ਨਿਗਮ ਬਠਿੰਡਾ ਨੂੰ 7,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਬਿਊਰੋ ਰਾਜ ਦੇ ਜਨਤਕ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਵੇਗੀ ਹੈ ਕਿ ਸੂਬੇ ਵਿੱਚ ਭ੍ਰਿਸ਼ਟਚਾਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾਵੇ। ਇਸ ਕੇਸ ਦੇ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਪ੍ਰੀਤ ਕੌਰ, ਪਰਸਰਾਮ ਨਗਰ, ਬਠਿੰਡਾ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਨੇ ਵਿਜੀਲੈਂਸ ਬਿਉਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਆਪਣੇ ਘਰਵਾਲੇ ਦੀ ਮੌਤ ਤੋਂ ਬਾਅਦ ਨੌਕਰੀ ਦੀ ਭਾਲ ਵਿੱਚ ਮੈਡਮ ਗੀਤਾਂਜਲੀ, ਸੀ.ਐਮ.ਐਮ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਬਠਿੰਡਾ ਨੂੰ ਮਿਲੀ ਜਿਸਨੇ ਉਕਤ ਮੁਲਜ਼ਮ ਸੋਨੂੰ ਗੋਇਲ, ਜ਼ਿਲ੍ਹਾ ਮੈਨੇਜਰ ਨੂੰ ਮਿਲਣ ਲਈ ਕਿਹਾ ਜਿਸਨੇ ਉਸਨੂੰ ਅਰਬਨ ਲਰਨਿੰਗ ਇੰਟਰਨਸ਼ਿੱਪ ਪ੍ਰੋਗਰਾਮ ਸਕੀਮ ਤਹਿਤ ਨਗਰ ਨਿਗਮ ਬਠਿੰਡਾ ਵਿਖੇ ਠੇਕੇ ਉੱਪਰ 12,000 ਰੁਪਏ ਮਹੀਨਾ ਉੱਕਾ-ਪੁੱਕਾ ਤਨਖਾਹ ਉਤੇ ਲਗਵਾ ਦਿੱਤਾ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ  ਸਤੰਬਰ ਮਹੀਨੇ ਦੀ ਤਨਖਾਹ ਆਉਣ ਤੋਂ ਬਾਅਦ ਉਕਤ ਮੈਡਮ ਗੀਤਾਂਜਲੀ, ਸੀ.ਐਮ.ਐਮ., ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਨਗਰ ਨਿਗਮ ਅਬੋਹਰ ਨੇ ਫੋਨ ਕਰਕੇ ਮੇਰੇ ਪਾਸੋਂ ਨੌਕਰੀ ਜਾਰੀ ਰੱਖਣ ਲਈ 10,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਕੇ 3,000 ਰੁਪਏ ਰਿਸ਼ਵਤ ਹਾਸਲ ਕੀਤੀ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਸਬੰਧੀ ਉਕਤ ਸੋਨੂੰ ਗੋਇਲ, ਜਿਲ੍ਹਾ ਮੈਨੇਜਰ, ਨਗਰ ਨਿਗਮ ਬਠਿੰਡਾ ਨੂੰ ਦੇਣ ਲਈ ਕਿਹਾ ਹੈ।ਇਸ ਪਿੱਛੋਂ ਸੋਨੂੰ ਗੋਇਲ ਨੇ ਰਿਸ਼ਵਤ ਦੀ ਰਕਮ ਨਾ ਦੇਣ ਲਈ ਉਸਨੂੰ ਨੋਕਰੀ ਤੋਂ ਕੱਢਣ ਦਾ ਡਰਾਵਾ ਦਿੱਤਾ ਹੈ।ਬੁਲਾਰੇ ਨੇ ਦੱਸਿਆ ਕਿ ਉੱਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਾਇਆ ਗਿਆ ਕਿ ਉਕਤ ਮੁਲਾਜ਼ਮਾ ਗੀਤਾਂਜਲੀ ਨੇ ਮੁੱਦਈ ਪਾਸੋਂ 3,000 ਰੁਪਏ ਰਿਸ਼ਵਤ ਹਾਸਲ ਕੀਤੀ ਹੈ।

ਅੱਜ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਨੇ ਜਾਲ ਵਿਛਾਇਆ ਅਤੇ ਸੋਨੂੰ ਗੋਇਲ, ਜਿਲ੍ਹਾ ਮੈਨੇਜਰ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਨਗਰ ਨਿਗਮ ਬਠਿੰਡਾ ਨੂੰ ਬਾਕੀ ਰਹਿੰਦੀ 7,000 ਰੁਪਏ ਰਿਸ਼ਵਤ ਦੀ ਰਕਮ ਸ਼ਿਕਾਇਤਕਰਤਾ ਪਾਸੋਂ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ਉਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਸੋਨੂੰ ਗੋਇਲ ਅਤੇ ਗੀਤਾਂਜਲੀ ਦੇ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਦੂਜੇ ਦੋਸ਼ੀ ਵੀ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD