Wednesday, 01 May 2024

 

 

ਖ਼ਾਸ ਖਬਰਾਂ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ "ਦ ਇੰਡੀਅਨ ਬ੍ਰਾਈਡ" ਇੱਕ ਮਸ਼ਹੂਰ ਕੰਪਨੀ ਨੇ ਚੰਡੀਗੜ੍ਹ ਵਿਖੇ ਲਗਜ਼ਰੀ ਲਾਈਫਸਟਾਈਲ ਦੀ ਮੇਜ਼ਬਾਨੀ ਕੀਤੀ!! ਲੋਕਸਭਾ ਚੋਣਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਮੂਹ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਆਏ 1111 ਕਰੋੜ ਰੁਪਏ ਲੋਕ ਸਭਾ ਚੋਣਾਂ 2024- ਪੋਲਿੰਗ ਕਰਮਚਾਰੀਆਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਆਯੋਜਿਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਚ ਈ.ਵੀ.ਐਮ. ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਸਕੱਤਰ ਪ੍ਰਿਯਾਂਕ ਭਾਰਤੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੁਧਿਆਣਾ ਦੀਆਂ ਅਨਾਜ ਮੰਡੀਆਂ 'ਚੋਂ 24 ਘੰਟਿਆਂ ਦੌਰਾਨ 44700 ਮੀਟਰਿਕ ਟਨ ਕਣਕ ਦੀ ਰਿਕਾਰਡ ਤੋੜ ਲਿਫਟਿੰਗ

 

ਸਕੂਲੀ ਵਿਦਿਆਰਥੀਆਂ ਨੇ ਸੁੱਕੇ ਕੂੜੇ ਦੇ ਪ੍ਰਬੰਧਨ ਦੀ ਜਾਣਕਾਰੀ ਲੈਣ ਲਈ ਫੋਕਲ ਪੁਆਇੰਟ ਐਮ.ਆਰ.ਐਫ਼ ਸੈਂਟਰ ਦਾ ਦੌਰਾ ਕੀਤਾ

ਆਪਣੀ ਜ਼ਿੰਦਗੀ ਚੋਂ ਸਿੰਗਲ ਯੂਜ਼ ਪਲਾਸਟਿਕ ਕੱਢਣ ਨਾਲ ਕੂੜੇ ਦੀ ਸਾਂਭ ਸੰਭਾਲ ਆਸਾਨ ਹੋਵੇਗੀ ਤੇ ਸਿਹਤ ਤੇ ਵਾਤਾਵਰਣ ਉੱਤੇ ਵੀ ਦੁਰਪ੍ਰਭਾਵ ਨਹੀਂ ਪਵੇਗਾ

Patiala, Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission, Say No To Plastic

5 Dariya News

5 Dariya News

5 Dariya News

ਪਟਿਆਲਾ , 29 Sep 2023

ਭਾਰਤ ਸਰਕਾਰ, ਜ਼ਿਲਾ ਪ੍ਰਸ਼ਾਸਨ ਤੇ ਨਗਰ ਨਿਗਮ ਵੱਲੋਂ ਚਲਾਈ ਜਾ ਰਹੀ ਮੁਹਿੰਮ ਸਵੱਛਤਾ ਹੀ ਸੇਵਾ ਅਧੀਨ ਨਗਰ ਨਿਗਮ ਦੇ ਕਮਿਸ਼ਨਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਅੱਜ ਵਾਰਡ ਨੰ 18 ਫੋਕਲ ਪੁਆਇੰਟ ਐਮ.ਆਰ.ਐਫ਼ ਸੈਂਟਰ ਵਿਖੇ ਬੀ.ਐਨ.ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੇ ਆਤਮਾ ਰਾਮ ਕੁਮਾਰ ਸਭਾ ਸਕੂਲ ਦੇ ਲਗਭੱਗ 100 ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਸਮੇਤ ਐਕਸਪੋਜ਼ਰ ਦੌਰਾ ਕੀਤਾ।ਇਸ ਦੌਰੇ ਦਾ ਮੁੱਖ ਮੰਤਵ ਅੱਜ ਦੇ ਨੌਜਵਾਨਾਂ ਨੂੰ ਸੁੱਕੇ ਕੂੜੇ ਦੇ ਪ੍ਰਬੰਧਨ ਦੀ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕਰਨਾ ਸੀ ਤਾਂ ਜੋ ਨਵੀਂ ਪੀੜ੍ਹੀ ਨੂੰ ਸ਼ਹਿਰ ਦੀ ਸਵੱਛਤਾ ਮੁਹਿੰਮ ਨਾਲ ਜੌੜਿਆ ਜਾ ਸਕੇ।

ਇਸ ਮੌਕੇ ਏਰੀਆ ਸੈਨੇਟਰੀ ਇੰਸਪੈਕਟਰ ਜਗਤਾਰ ਸਿੰਘ ਨੇ ਮੈਟੀਰੀਅਲ ਰਿਕਵਰੀ ਸੈਂਟਰ ਦੀ ਸਮੁੱਚੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਜੇਕਰ ਸ਼ਹਿਰ ਨੂੰ ਸਹੀ ਮਾਅਨਿਆਂ ਵਿੱਚ ਕੂੜਾ ਮੁਕਤ ਕਰਨਾ ਹੈ ਤਾਂ ਇਸਦੀ ਸ਼ੁਰੂਆਤ ਆਪਣੇ ਘਰ ਤੋਂ ਗਿੱਲੇ, ਸੁੱਕੇ ਅਤੇ ਹਾਨੀਕਾਰਕ ਕੂੜੇ ਦੀ ਵੰਡ ਤੋਂ ਕਰਨੀ ਪਵੇਗੀ ਜਿਸਨੂੰ ਦੂਜੇ ਸ਼ਬਦਾਂ ਵਿੱਚ ਸੋਰਸ ਸੈਗਰੀਗੇਸ਼ਨ ਕਹਿੰਦੇ ਹਨ। ਕਮਯੁਨੀਟੀ ਫੈਸੀਲੀਟੇਟਰਜਵਾਲਾ ਸਿੰਘ ਨੇ ਦੱਸਿਆ ਕਿ ਜੇਕਰ ਅਸੀਂ ਆਪਣੀ ਜ਼ਿੰਦਗੀ ਵਿੱਚੋਂ ਸਿੰਗਲ ਯੂਜ਼ ਪਲਾਸਟਿਕ ਨੂੰ ਕੱਢ ਦਿੰਦੇ ਹਾਂ ਤਾਂ ਕੂੜੇ ਦੀ ਸਾਂਭ ਸੰਭਾਲ ਆਸਾਨ ਹੋ ਜਾਵੇਗੀ ਅਤੇ ਸਿਹਤ ਤੇ ਵਾਤਾਵਰਣ ਉੱਤੇ ਵੀ ਦੁਰਪ੍ਰਭਾਵ ਨਹੀਂ ਪਵੇਗਾ।

ਕਮਯੁਨੀਟੀ ਫੈਸੀਲੀਟੇਟਰ ਮਨਦੀਪ ਸਿੰਘ ਨੇ ਕੰਪੋਸਟ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਕੰਪੋਸਟ ਪਿੱਟ ਦਾ ਵਿਗਿਆਨਕ ਢੰਗ ਐਰੋਬਿਕ (ਹਵਾਦਾਰ) ਹੈ ਅਤੇ ਇੱਕ ਕੰਪੋਸਟ ਪਿੱਟ ਵਿਚ ਲਗਭੱਗ 6 ਟਨ ਕੂੜਾ ਆ ਸਕਦਾ ਹੈ।ਉਨ੍ਹਾਂ ਦੱਸਿਆ ਕਿ ਫੋਕਲ ਪੁਆਇੰਟ ਐਮ.ਆਰ.ਐਫ਼. ਸੈਂਟਰ ਵਿੱਚ 102 ਪਿੱਟਾਂ ਹਨ ਤੇ 20 ਕੰਪੋਸਟ ਪਿੱਟਾਂ ਹੋਰ ਬਣ ਰਹੀਆਂ ਹਨ। ਸ਼ਹਿਰ ਦਾ ਸੱਭ ਤੋਂ ਕੂੜਾ ਇਸੇ ਸੈਂਟਰ ਵਿਖੇ ਹੀ ਆਉਂਦਾ ਹੈ।

ਵਿਦਿਆਰਥੀਆਂ ਨੂੰ ਇਮਾਰਤਾਂ ਢਾਹੁਣ ਨਾਲ ਪੈਦਾ ਹੁੰਦੇ ਮਲਬੇ ਤੋਂ ਇੰਟਰਲੋਕ ਟਾਈਲਾਂ ਤਿਆਰ ਕਰਨ ਬਾਰੇ ਨਗਰ ਨਿਗਮ ਐਸ.ਡੀ.ਓ ਦੇ ਮਨੀਸ਼ ਕੁਮਾਰ ਨੇ ਦੱਸਿਆ। ਐਮ.ਆਰ.ਐਫ਼ ਸੁਪਰਵਾਈਜ਼ਰ ਜਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਕੂੜੇ ਦੀ ਵੰਡ ਨਾਲ ਸੰਬੰਧਿਤ ਖੇਡਾਂ ਕਰਵਾਈਆਂ।

ਨਗਰ ਨਿਗਮ ਨੇ ਇਸ ਵਿਜ਼ਿਟ ਮੌਕੇ ਸਮੁੱਚੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜੈਵਿਕ ਖਾਦ ਗਿਫ਼ਟ ਕੀਤੀ। ਐਕਸਪੋਜ਼ਰ ਵਿਜ਼ਿਟ ਦੇ ਅੰਤ ਵਿੱਚ ਸਮੁੱਚੇ ਵਿਦਿਆਰਥੀਆਂ ਤੇ ਅਧਿਆਪਕ ਆਤਮਾ ਰਾਮ ਕੁਮਾਰ ਸਭਾ ਸਕੂਲ ਦੇ ਕਨਵੀਨਰ ਏਕਤਾ ਭੱਲਾ ਅਤੇ ਬੀ਼.ਐਨ. ਖਾਲਸਾ ਸਕੂਲ ਦੇ ਅਮਰਪ੍ਰੀਤ ਕੌਰ ਅਤੇ ਹਰਮੌਲਕ ਕੌਰ ਦਾ ਆਈ.ਈ.ਸੀ ਐਕਸਪਰਟ ਅਮਨਦੀਪ ਸੇਖੋਂ ਨੇ ਵਿਦਿਆਰਥੀਆਂ ਦੀ ਸਵੱਛ ਭਾਰਤ ਅਭਿਆਨ ਚਲਾਉਣ ਲਈ ਹੌਸਲਾ ਅਫਜ਼ਾਈ ਕਰਦਿਆਂ ਧੰਨਵਾਦ ਕੀਤਾ।

 

Tags: Patiala , Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD