Thursday, 16 May 2024

 

 

ਖ਼ਾਸ ਖਬਰਾਂ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ

 

ਕਿਸਾਨੀ ਦੇ ਖੁਸ਼ਹਾਲ ਹੋਣ ਨਾਲ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ - ਕੁਲਤਾਰ ਸਿੰਘ ਸੰਧਵਾਂ

ਸਪੀਕਰ ਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਬਲਰਾਜ ਸਿੰਘ ਕਟੋਰਾ ਨੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Fauja Singh Sarari, Ranbir Singh Bhullar, Rajneesh Kumar Dahiya

Web Admin

Web Admin

5 Dariya News

ਫ਼ਿਰੋਜ਼ਪੁਰ , 29 Sep 2023

ਅੱਜ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਬਲਰਾਜ ਸਿੰਘ ਕਟੋਰਾ ਵੱਲੋਂ ਆਪਣੇ ਦਫ਼ਤਰ ਵਿਖੇ ਅਹੁਦਾ ਸੰਭਾਲਿਆ ਗਿਆ। ਇਸ ਅਵਸਰ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਪੰਜਾਬ ਐਗਰੋ ਦੇ ਚੇਅਰਮੈਨ ਸ੍ਰੀ ਸਮਿੰਦਰ ਸਿੰਘ ਖਿੰਡਾ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਸ. ਚੰਦ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ/ਵਰਕਰਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵਿੱਚ ਮਿਹਨਤੀ ਅਤੇ ਯੋਗ ਵਰਕਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਂਦਾ ਹੈ। ਜਿਸ ਦੀ ਮਿਸਾਲ ਬਲਰਾਜ ਸਿੰਘ ਕਟੋਰਾ ਹਨ ਜਿਨ੍ਹਾਂ ਨੇ ਪਾਰਟੀ ਵਿੱਚ ਕਰੜੀ ਮਿਹਨਤ ਕਰਦਿਆਂ ਅੱਜ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਹੈ। 

ਸ. ਸੰਧਵਾਂ ਨੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸ. ਬਲਰਾਜ ਸਿੰਘ ਕਟੋਰਾ ਨੂੰ ਚੇਅਰਮੈਨ ਦੀ ਕੁਰਸੀ ਤੇ ਬਿਠਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਅਤੇ ਲੋਕਾਂ ਦੇ ਵਿਕਾਸ ਤੇ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਰਾਜ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਪਾਰਟੀ ਦੀ ਰੀੜ ਦੀ ਹੱਡੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਆਪਣੇ ਵਰਕਰਾਂ ਨੂੰ ਇਸੇ ਤਰ੍ਹਾਂ ਅਹੁਦੇ ਦੇ ਕੇ ਸਨਮਾਨਿਤ ਕਰੇਗੀ। ਉਨ੍ਹਾਂ ਕਿਹਾ ਰਾਜ ਦੀ ਕਿਸਾਨੀ ਦੇ ਖੁਸ਼ਹਾਲ ਹੋਣ ਨਾਲ ਪੰਜਾਬ ਦੀ ਆਰਥਿਕਤਾ ਮਜ਼ਬੂਤ ਹੋਵੇਗੀ ਅਤੇ ਦੇਸ਼ ਦੇ ਵਿਕਾਸ ਦਾ ਰਸਤਾ ਕਿਸਾਨੀ ਵਿਚੋਂ ਹੋ ਕੇ ਹੀ ਨਿਕਲਦਾ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜ ਸਰਕਾਰ ਹਮੇਸ਼ਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। 

ਨੌਜਵਾਨੀ ਨੂੰ ਨਸ਼ੇ ਦੀ ਅਲਾਮਤ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ‘ਖੇਡਾਂ ਵਤਨ ਪੰਜਾਬ ਦੀਆਂ‘ ਮੁਹਿੰਮ ਚਲਾ ਕੇ ਖੇਡ ਸੱਭਿਆਚਾਰ ਨੂੰ ਵਧਾਵਾ ਦਿੱਤਾ ਜਾ ਰਿਹਾ ਹੈ। ਇਸ ਅਵਸਰ ਤੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਚੇਅਰਮੈਨ ਪੰਜਾਬ ਐਗਰੋ ਸ. ਸ਼ਮਿੰਦਰ ਸਿੰਘ ਖਿੰਡਾ, ਨਿਰਵੈਰ ਸਿੰਘ ਸਿੰਧੀ, ਹਰਜਿੰਦਰ ਸਿੰਘ ਘਾਂਗਾ ਸਮੇਤ ਵੱਡੀ ਗਿਣਤੀ ਵਿੱਚ ਆਪ ਆਗੂਆਂ ਨੇ ਇਕੱਠ ਨੂੰ ਸੰਬੋਧਨ ਕੀਤਾ  ਅਤੇ ਸ. ਬਲਰਾਜ ਸਿੰਘ ਕਟੋਰਾ ਨੂੰ ਵਧਾਈ ਦਿੱਤੀ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਫ਼ਿਰੋਜ਼ਪੁਰ ਵਿਖੇ ਪਹੁੰਚਣ ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਪ ਪਾਰਟੀ ਪ੍ਰਤੀ ਬਹੁਤ ਅਹਿਮ ਯੋਗਦਾਨ ਅਤੇ ਲੰਮੀਆਂ ਸੇਵਾਵਾਂ ਕਾਰਨ ਸ. ਬਲਰਾਜ ਸਿੰਘ ਕਟੋਰਾ ਨੂੰ ਇਹ ਮਾਣ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਲਰਾਜ ਸਿੰਘ ਕਟੋਰਾ ਨੂੰ ਚੇਅਰਮੈਨ ਨਿਯੁਕਤ ਕਰਕੇ ਆਪ ਪਾਰਟੀ ਨੇ ਇਕ ਸਾਫ਼-ਸੁੱਥਰੀ ਰਾਜਨੀਤੀ ਦੀ ਮਿਸਾਲ ਕਾਇਮ ਕੀਤੀ ਹੈ ਕਿਉਂਕਿ ਉਹ ਬਹੁਤ ਹੀ ਇਮਾਨਦਾਰ ਤੇ ਸਾਫ਼-ਸੁਥਰੀ ਸ਼ਖ਼ਸੀਅਤ ਦੇ ਧਾਰਨੀ ਹਨ।

ਸ. ਬਲਰਾਜ ਸਿੰਘ ਕਟੋਰਾ ਨੇ ਚੇਅਰਮੈਨ ਦਾ ਅਹੁਦਾ ਸੰਭਾਲਣ ਉਪੰਰਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਸਮੁੱਚੀ ਆਪ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਭਲਾਈ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਐਸ.ਡੀ.ਐਮ. ਸ. ਗੁਰਮੰਦਰ ਸਿੰਘ, ਸਪੀਕਰ ਜੀ ਦੇ ਪੀ.ਆਰ.ਓ. ਸ੍ਰੀ ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਐਸ.ਪੀ. ਐਚ ਸ੍ਰੀ ਸੋਹਨ ਲਾਲ ਸੋਨੀ, ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਤਿਲਕ ਰਾਜ, ਸ. ਇਕਬਾਲ ਸਿੰਘ, ਚੇਅਰਮੈਨ ਦੇ ਪਿਤਾ ਸ. ਦਰਸ਼ਨ ਸਿੰਘ ਧਾਲੀਵਾਲ, ਸ੍ਰੀ ਰਾਜ ਬਹਾਦਰ ਸਿੰਘ, ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਰੌਬੀ ਸੰਧੂ, ਸ੍ਰੀ ਹਿਮਾਂਸ਼ੂ ਠੱਕਰ, ਸ੍ਰੀ ਗੁਰਭੇਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Fauja Singh Sarari , Ranbir Singh Bhullar , Rajneesh Kumar Dahiya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD