Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ

 

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਸਮਾਗਮ

ਦੇਸ਼-ਭਗਤੀ ਦੇ ਗੀਤਾਂ, ਕਵਿਤਾਵਾਂ ਅਤੇ ਨਾਟਕ ਦੀਆਂ ਪੇਸ਼ਕਾਰੀਆਂ ਰਾਹੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

Fauja Singh Sarari, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ranbir Singh Bhullar

Web Admin

Web Admin

5 Dariya News

ਫਿਰੋਜ਼ਪੁਰ , 29 Sep 2023

ਦੇਸ਼ ਦੇ ਕੌਮੀ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਤੇ ਬਣੀ ਭਾਰਤ ਦੀ ਇਕੋ ਇੱਕ ਸੰਸਥਾ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜਪੁਰ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਨੇ ਮੁੱਖ ਮਹਿਮਾਨ ਵਜੋਂ  ਸ਼ਿਰਕਤ ਕੀਤੀ । 

ਯੂਨਿਵਰਸਿਟੀ ਵਿਖੇ ਪਹੁੰਚਣ ਤੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੂਟਾ ਸਿੰਘ ਸਿੱਧੂ ਵਲੋਂ ਮੁੱਖ ਮਹਿਮਾਨਾਂ ਨੂੰ ਗੁਲਦਸਤੇ ਦੇ ਕੇ ਜੀ ਆਇਆਂ ਆਖਿਆ ਗਿਆ । ਪ੍ਰੋਗਰਾਮ ਤੋਂ ਪਹਿਲਾਂ ਮੁੱਖ ਮਹਿਮਾਨਾਂ ਵੱਲੋਂ ਯੂਨੀਵਰਸਿਟੀ ‘ਚ ਸਥਿਤ ਸ. ਭਗਤ ਸਿੰਘ ਦੇ ਬੁੱਤ ਤੇ ਸ਼ਰਦਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਨੂੰ ਸਰਧਾਂਜਲੀ ਦਿੱਤੀ ਗਈ ਅਤੇ ਸ਼ਮਾਂ ਰੋਸ਼ਨ ਕਰ ਕੇ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਆਰੰਭ ਕੀਤਾ ਗਿਆ। 

ਇਸ  ਮੌਕੇ ਕੈਂਪਸ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ  ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਲੋਕ ਕਲਾ ਮੰਚ ਜ਼ੀਰਾ ਦੇ ਕਲਾਕਾਰਾਂ ਨੇ "ਛਿਪਣ  ਤੋਂ ਪਹਿਲਾਂ " ਨਾਟਕ ਰਾਹੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜ਼ੇਲ੍ਹ ਵਿਚ ਆਖਰੀ ਸਮੇਂ ਤੇ  ਖੂਬਸੂਰਤ ਕਲਾਕਾਰੀ ਪੇਸ਼ ਕਰਦਿਆਂ ਇਕ ਭਾਵਭਿਨੀ ਸ਼ਰਧਾਂਜਲੀ ਪੇਸ਼ ਕੀਤੀ । ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਰਾਹੀਂ ਸਟਾਫ ਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ  ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਨਾਉਣ ਲਈ ਜੀ ਤੋੜ ਕੋਸ਼ਿਸ਼ਾਂ ਜਾਰੀ ਹਨ ਅਤੇ ਸਾਰਿਆਂ ਦੇ ਸਹਿਯੋਗ ਨਾਲ ਅਸੀਂ ਇਸ ਸਪੁਨੇ ਨੂੰ ਜ਼ਰੂਰ ਪੁਰਾ ਕਰਾਂਗੇ। 

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਨਾਮ ਤੇ ਬਣੀ ਭਾਰਤ ਦੀ ਇਸ ਇਕੋ ਇੱਕ ਯੂਨੀਵਰਸਿਟੀ ਨੂੰ ਵੀ ਉਨ੍ਹਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇੱਥੋਂ ਪੜਾਈ ਕਰ ਕੇ ਆਪਣਾ ਚੰਗਾ ਭਵਿੱਖ ਬਣਾ ਸਕਣ। ਇਸ ਦੌਰਾਨ ਉਪ ਕੁਲਪਤੀ ਡਾ.  ਬੂਟਾ ਸਿੰਘ ਸਿੱਧੂ ਵਲੋਂ ਭਗਤ ਸਿੰਘ ਦੇ ਜੀਵਨ  ਤੇ ਵਿਸਥਾਰ ਸਾਹਿਤ ਰੌਸ਼ਨੀ ਪਾਈ ਗਈ । 

ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ  ਦਾ  ਨਾਮ ਉਨ੍ਹਾਂ ਵਲੋਂ ਦੇਸ਼ ਦੀ ਆਜ਼ਾਦੀ ਵਿਚ  ਪਾਏ ਬਹੁਮੂਲੇ ਯੋਗਦਾਨ ਲਈ ਹਮੇਸ਼ਾਂ ਧਰੂ ਤਾਰੇ ਵਾਂਗ ਚਮਕਦਾ ਰਹੇਗਾ ਤੇ ਉਹ ਨੌਜਵਾਨ ਵਰਗ  ਦੇ ਹਮੇਸ਼ਾਂ ਪ੍ਰੇਰਨਾ ਸਰੋਤ ਬਣੇ ਰਹਿਣਗੇ। ਇਸ ਮੌਕੇ ਪ੍ਰੋਗਰਾਮ ਚ ਪਹੁੰਚੇ  ਫਿਰੋਜ਼ਪੁਰ ਦੇ  ਜਾਣੇ  ਮਾਣੇ ਲਿਖਾਰੀ ਤੇ ਬੁਧੀਜੀਵੀ  ਡਾ. ਰਾਮੇਸ਼ਵਰ ਸਿੰਘ ਕਟਾਰਾ ਨੇ ਭਗਤ ਸਿੰਘ ਦੀ ਸੋਚ ਤੇ ਉਨ੍ਹਾਂ ਦੇ ਜੀਵਨ ਸੰਬੰਧੀ ਵਿਸਥਾਰ ਸਾਹਿਤ ਚਾਨਣਾ ਪਾਇਆ। 

ਪ੍ਰੋਗਰਾਮ ਦੇ ਅੰਤ ਵਿੱਚ ਉਪ ਕੁਲਪਤੀ ਡਾ. ਬੂਟਾ ਸਿੰਘ ਸਿੱਧੂ ਅਤੇ ਰਜਿਸਟਰਾਰ ਡਾ. ਗਜ਼ਲਪ੍ਰੀਤ ਸਿੰਘ ਵਲੋਂ  ਆਏ ਹੋਏ ਮਹਿਮਾਨਾਂ ਨੂੰ ਸਨਮਾਨ ਨਿਸ਼ਾਨੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਸੁਨੀਲ ਬਹਿਲ, ਪ੍ਰੋ . ਨਵਦੀਪ ਕੌਰ, ਪੀ.ਆਰ.ਓ ਯਸ਼ਪਾਲ ਤੇ ਲੈਬ ਸੁਪਰਡੰਟ ਗੁਰਪ੍ਰੀਤ ਸਿੰਘ, ਹਰਪਿੰਦਰਪਾਲ ਸਿੰਘ  ਨੇ ਵਿਦਿਆਰਥੀ ਤੁਸ਼ਾਰ ਅੱਗਰਵਾਲ, ਨਿਕਿਤਾ ਸ਼ਰਮਾ, ਯਸ਼ਪਾਲ, ਯੁਵਰਾਜ ਸਿੰਘ, ਨਿਖਿਲ  ਨੂੰ ਪ੍ਰੋਗਰਾਮ  ਸਫਲਤਾਪੂਰਬਕ ਨੇਪਰੇ ਚਾੜਨ ਲਈ  ਵਧਾਈ ਦਿੱਤੀ ਤੇ ਅੱਗੇ ਤੋਂ ਵੀ ਇਹੋ ਜਹੇ ਪ੍ਰੋਗਰਾਮ ਕਰਵਾਉਂਦੇ ਰਹਿਣ ਲਈ ਪ੍ਰੇਰਿਆ। 

ਇਸ ਮੌਕੇ ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਉੱਘੇ ਸਮਾਜ ਸੇਵੀ ਐਡਵੋਕੇਟ ਰੋਹਿਤ ਅਰੋੜਾ, ਸਮਾਜ ਸੇਵੀ ਸ਼੍ਰੀ ਹਰੀਸ਼ ਮੋਂਗਾ, ਵਿਭਾਗੀ  ਮੁਖੀ, ਡੀਨ, ਯੂਨਿਵਰਸਿਟੀ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

 

Tags: Fauja Singh Sarari , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ranbir Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD