Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜੰਡਿਆਲਾ ਗੁਰੂ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਦੋ ਮਾਸੂਮ ਬੱਚਿਆਂ ਦੇ ਪਿਤਾ ਗੁਰਪ੍ਰੀਤ ਦੀ ਬੀਤੀ 24 ਅਗਸਤ ਨੂੰ ਦੁਬਈ 'ਚ ਹੋ ਗਈ ਸੀ ਮੌਤ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 29 Sep 2023

ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ  ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਕਸਬੇ ਨਾਲ ਸਬੰਧਿਤ 32 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਮਦਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਗੁਰਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਇੱਕ ਸਾਲ ਪਹਿਲਾਂ ਹੀ ਦੁਬਈ ਆਇਆ ਸੀ ਕਿ ਬੀਤੀ 24 ਅਗਸਤ ਨੂੰ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਭਾਰਤੀ ਦੂਤਾਵਾਸ ਨੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਬਹੁਤ ਦਿਨਾਂ ਤੋਂ ਲਾਵਾਰਿਸ ਪਿਆ ਹੈ। 

ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਸਬੰਧੀ ਸਾਰੀ ਜਾਣਕਾਰੀ ਇਕੱਤਰ ਕਰਕੇ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ ਕਸਬਾ ਜੰਡਿਆਲਾ ਗੁਰੂ ਵਿਖੇ ਇਸ ਨੌਜਵਾਨ ਦੇ ਘਰ ਭੇਜ ਕੇ ਇਸ ਅਣਹੋਣੀ ਸਬੰਧੀ ਬੇਖ਼ਬਰ ਉਸਦੇ ਵਾਰਸਾਂ ਨੂੰ ਜਾਣੂ ਕਰਵਾਇਆ ਸੀ। ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਦੁਬਈ ਅੰਦਰ ਗੁਰਪ੍ਰੀਤ ਦੇ ਰਿਸ਼ਤੇਦਾਰ ਨੂੰ ਉਸ ਦੇ ਮ੍ਰਿਤਕ ਸਰੀਰ ਦੀ ਪਹਿਚਾਣ ਕਰਵਾਉਣ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਮਾਇਕ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। 

ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਕੀਤਾ ਹੈ। ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਤੇ ਖਜ਼ਾਨਚੀ ਨਵਜੀਤ ਘਈ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 351 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਗੁਰਪ੍ਰੀਤ ਸਿੰਘ ਦੇ ਪਿਤਾ ਮਦਨ ਸਿੰਘ, ਚਾਚਾ ਸੁਖਦੇਵ ਸਿੰਘ,ਜੀਜਾ ਬਿਕਰਮਜੀਤ ਸਿੰਘ,ਮਨਪ੍ਰੀਤ ਸਿੰਘ, ਸਰਬਜੀਤ ਸਿੰਘ ਅਤੇ ਹੋਰਨਾਂ ਰਿਸ਼ਤੇਦਾਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਉਸਦੇ ਛੋਟੇ-ਛੋਟੇ ਬੱਚਿਆਂ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD