Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਇਨਕਲਾਬ ਫੈਸਟੀਵਲ ਦੇ ਦੂਸਰੇ ਦਿਨ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਨੇ ਬੰਨ੍ਹਿਆ ਰੰਗ

ਵੱਖ-ਵੱਖ ਸੋਸਾਇਟੀਆਂ ਵਲੋਂ ਲਗਾਏ ਗਏ ਸਟਾਲ ਰਹੇ ਖਿੱਚ ਦਾ ਕੇਂਦਰ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Ravinder Grewal

Web Admin

Web Admin

5 Dariya News

ਖਟਕੜ ਕਲਾਂ/ਨਵਾਂਸ਼ਹਿਰ , 29 Sep 2023

Last updated on: Sep 29, 2023, 00:00 IST

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਵਰੇਗੰਢ ‘ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਇਨਕਲਾਬ ਫੈਸਟੀਵਲ ਦੇ ਦੂਸਰੇ ਦਿਨ ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਸਬੰਧਤ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੈਸਟੀਵਲ ਵਿੱਚ ਲਗਾਏ ਗਏ ਵੱਖ-ਵੱਖ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਦੌਰਾ ਕੀਤਾ। 

ਇਸ ਮੌਕੇ ਹਲਕਾ ਇੰਚਾਰਜ ਬੰਗਾ ਕੁਲਜੀਤ ਸਿੰਘ ਸਰਹਾਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ, ਡਾ. ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ. ਬੰਗਾ ਮਨਰੀਤ ਰਾਣਾ ਅਤੇ ਐਸ.ਡੀ.ਐਮ ਬਲਾਚੌਰ ਵਿਕਰਮਜੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੈਸਟੀਵਲ ਦੇ ਵਿੱਚ ਕੋ-ਆਪ੍ਰੇਟਿਵ ਸੋਸਾਇਟੀਆਂ ਵਲੋਂ ਵੀ ਸਟਾਲ ਲਗਾਏ ਗਏ ਹਨ, ਜਿਨ੍ਹਾਂ ਦੇ ਵਿੱਚ ਖਾਣ-ਪੀਣ ਦੀਆਂ ਚੀਜਾਂ ਜਿਵੇਂ ਅਚਾਰ, ਮਰੱਬਾ, ਸ਼ਹਿਦ, ਸ਼ਰਬਤ ਆਦਿ ਸਭ ਤੋਂ ਜ਼ਿਆਦਾ ਪਸੰਦ ਕੀਤੀਆਂ ਜਾ ਰਹੀਆਂ ਹਨ। 

ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਵਲੋਂ ਵੀ ਸਜਾਵਟੀ ਸਮਾਨ ਦੇ ਸਟਾਲ ਲਗਾਏ ਗਏ ਹਨ। ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਖੇਡਾਂ, ਅਕਾਲ ਅਕੈਡਮੀ ਵਲੋਂ ਗਤਕਾ, ਵਿਦਿਆਰਥੀਆ ਵਲੋਂ ਫੈਸ਼ਨ ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਫੈਸਟੀਵਲ ਦੇ ਦੂਸਰੇ ਦਿਨ ਪ੍ਰਸਿੱਧ ਗਾਇਕ ਰਵਿੰਦਰ ਗਰੇਵਾਲ ਨੇ ਆਪਣੇ ਗੀਤਾਂ ਦੇ ਨਾਲ ਪੰਡਾਲ ਵਿੱਚ ਮੌਜੂਦ ਸਰੋਤਿਆਂ ਦਾ ਮਨੋਰੰਜਨ ਕੀਤਾ। ਉਨ੍ਹਾਂ ਨੇ ਆਪਣੇ ਗੀਤਾਂ ਰਾਹੀਂ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਸਬੰਧੀ ਗੀਤ ਵੀ ਗਾਏ ਅਤੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਵਲੋਂ ਦਰਸਾਏ ਗਏ ਰਾਹ ‘ਤੇ ਚੱਲਣ ਦਾ ਸੰਦੇਸ਼ ਵੀ ਦਿੱਤਾ।

ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ, ਪੰਜਾਬ ਗੁਡ ਗਵਰਨਸ ਫੈਲੋ ਸੰਜਨਾ ਸਕਸੈਨਾ, ਤਹਿਸੀਲਦਾਰ ਬੰਗਾ ਗੁਰਸੇਵਕ ਚੰਦ  ਤੋਂ ਇਲਾਵਾ ਭਾਰੀ ਸੰਖਿਆ ਦੇ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਸਥਾਨਕ ਲੋਕ ਵੀ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Ravinder Grewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD