Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਤਹਿਤ ਰੈਵੇਨਿਊ ਕੈਂਪ 'ਚ 3000 ਤੋਂ ਵੱਧ ਇੰਤਕਾਲ ਕੇਸਾਂ ਦਾ ਫੈਸਲਾ

ਕੈਂਪ ਦੌਰਾਨ ਵਿਧਾਇਕ ਛੀਨਾ ਤੇ ਸੰਗੋਵਾਲ ਦੇ ਨਾਲ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਦੀਆਂ ਸੁਣੀਆਂ ਗਈਆਂ ਮੁਸ਼ਕਿਲਾਂ

DC Ludhiana, Surabhi Malik, Ludhiana, Deputy Commissioner Ludhiana, Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 29 Sep 2023

ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਸਥਾਨਕ ਹੰਬੜਾਂ ਰੋਡ ਵਿਖੇ ਇੱਕ ਮੈਗਾ ਰੈਵੇਨਿਊ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਲੁਧਿਆਣਾ ਪੱਛਮੀ ਸਬ ਡਵੀਜ਼ਨ ਦੇ ਪਟਵਾਰੀਆਂ, ਕਾਨੂੰਗੋ, ਸੀ.ਆਰ.ਓਜ਼ ਨੇ ਲੋਕਾਂ ਨੂੰ ਇਹ ਸੇਵਾਵਾਂ ਪ੍ਰਦਾਨ ਕੀਤੀਆਂ। 

ਕੈਂਪ ਦਾ ਦੌਰਾ ਕਰਦਿਆਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਲਿਕ ਨੇ ਦੱਸਿਆ ਕਿ ਕੈਂਪ ਦੌਰਾਨ 3100 ਤੋਂ ਵੱਧ ਦਰਖਾਸਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ, ਜਿਸ ਵਿੱਚ 3000 ਇੰਤਕਾਲ ਕੇਸ, ਫਰਦ ਬਦਲ ਦੀਆਂ 100 ਦੇ ਕਰੀਬ ਅਰਜ਼ੀਆਂ ਅਤੇ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਲਈ 50 ਦੇ ਕਰੀਬ ਨਵੀਆਂ ਦਰਖਾਸਤਾਂ ਸ਼ਾਮਲ ਸਨ। ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਦੌਰਾਨ ਪਟਵਾਰੀਆਂ ਵੱਲੋਂ ਕੁੱਲ 500 ਬਕਾਇਆ ਇੰਤਕਾਲਾਂ ਦਾ ਫੈਸਲਾ ਕੀਤਾ ਗਿਆ ਜਦਕਿ ਕਾਨੂੰਗੋ ਵੱਲੋਂ 1550 ਇੰਤਕਾਲਾਂ ਨੂੰ ਅੰਤਿਮ ਰੂਪ ਦਿੱਤਾ ਗਿਆ।

ਇਸੇ ਤਰ੍ਹਾਂ ਸਰਕਲ ਮਾਲ ਅਫਸਰਾਂ ਵਲੋਂ ਕੈਂਪ ਦੌਰਾਨ 1100 ਤੋਂ ਵੱਧ ਇੰਤਕਾਲ ਦੇ ਕੇਸਾਂ ਦਾ ਫੈਸਲਾ ਕੀਤਾ ਜਦਕਿ ਫਰਦ ਬਦਰ ਦੀਆਂ 100 ਦੇ ਕਰੀਬ ਅਰਜ਼ੀਆਂ ਨੂੰ ਵੀ ਕੈਂਪ ਦੌਰਾਨ ਪ੍ਰਵਾਨਗੀ ਦਿੱਤੀ ਗਈ. ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਸਬੰਧੀ 50 ਦੇ ਕਰੀਬ ਨਵੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਹਨ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲ਼ੋ ਸਰਕਾਰ ਦੀਆਂ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਸਰਕਾਰ ਤੁਹਾਡੇ ਦੁਆਰ ਨਾਮ ਦੀ ਇਹ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ ਜਿਸਦੇ ਤਹਿਤ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾਂਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੇਂ ਪਟਵਾਰੀਆਂ ਦੀ ਨਿਯੁਕਤੀ ਕੀਤੀ ਹੈ ਜੋ ਜਲਦ ਹੀ ਆਪਣੀ ਡਿਊਟੀ ਜੁਆਇਨ ਕਰ ਲੈਣਗੇ ਕਿਉਂਕਿ ਇਸ ਨਾਲ ਕੰਮ ਕਰ ਰਹੇ ਪਟਵਾਰੀਆਂ ਨੂੰ ਵਾਧੂ ਖਰਚਿਆਂ ਦੇ ਬੋਝ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਪਟਵਾਰੀਆਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਘਾਟ ਨੂੰ ਪੂਰਾ ਕਰਕੇ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦਾ ਰਾਹ ਪੱਧਰਾ ਹੋਵੇਗਾ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਸੁਵਿਧਾ ਕੈਂਪ ਭਲਕੇ 30 ਸਤੰਬਰ ਨੂੰ ਲਗਾਇਆ ਜਾਵੇਗਾ ਜਿਸ ਵਿੱਚ ਲੋਕਾਂ ਨੂੰ ਡਰਾਈਵਿੰਗ ਲਾਇਸੰਸ, ਆਰ.ਸੀ. (ਰਜਿਸਟ੍ਰੇਸ਼ਨ ਸਰਟੀਫਿਕੇਟ), ਐਨ.ਓ.ਸੀ., ਕਰਜ਼ਾ ਚੜ੍ਹਾਉਣਾ/ਕਟਵਾਉਣਾ ਆਦਿ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕ ਸੇਵਾਵਾਂ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹੇ ਭਰ ਵਿੱਚ ਹੋਰ ਵੀ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਨ੍ਹਾਂ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ। 

ਇਸ ਰੈਵੇਨਿਊ ਕੈਂਪ ਦੇ ਆਯੋਜਨ ਲਈ ਲੁਧਿਆਣਾ ਪੱਛਮੀ ਦੇ ਐਸ.ਡੀ.ਐਮ. ਡਾ. ਹਰਜਿੰਦਰ ਸਿੰਘ ਆਈ.ਏ.ਐਸ. ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬ-ਡਵੀਜ਼ਨਾਂ ਵਿਚਕਾਰ ਮੁਕਾਬਲਾ ਕਰਵਾਇਆ ਜਾਵੇਗਾ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਐਸ.ਡੀ.ਐਮ. ਨੂੰ ਉਨ੍ਹਾਂ ਦੀ ਟੀਮ ਸਮੇਤ ਵੱਧ ਤੋਂ ਵੱਧ ਕੈਂਪ ਲਗਾਉਣ ਅਤੇ ਨਾਗਰਿਕਾਂ ਨੂੰ ਸੇਵਾਵਾਂ ਦੇਣ ਲਈ ਸਨਮਾਨਿਤ ਕੀਤਾ ਜਾਵੇਗਾ।

 

Tags: DC Ludhiana , Surabhi Malik , Ludhiana , Deputy Commissioner Ludhiana , Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD