Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਡੀ.ਟੀ.ਐੱਫ. ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਿਖੇ 3 ਅਕਤੂਬਰ ਨੂੰ ਹੋਵੇਗਾ ਰੋਸ ਪ੍ਰਦਰਸ਼ਨ

ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਜਾਰੀ ਕਰਨਾ ਬੋਰਡ ਦੀ ਜਿੰਮੇਵਾਰੀ: ਡੀ ਟੀ ਐੱਫ

Protest, Democratic Teachers Front Punjab, Sangrur

Web Admin

Web Admin

5 Dariya News

ਸੰਗਰੂਰ , 30 Sep 2023

ਸਿੱਖਿਆ ਦਾ ਅਧਿਕਾਰ ਕਾਨੂੰਨ-2009 ਤਹਿਤ ਅੱਠਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਅਤੇ ਦਿਵਿਆਂਗ ਵਿਅਕਤੀਆਂ ਦਾ ਅਧਿਕਾਰ ਕਾਨੂੰਨ-2016 ਤਹਿਤ 18 ਸਾਲ ਉਮਰ ਤੱਕ ਦਿਵਿਆਂਗ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇ ਕਾਨੂੰਨਾਂ ਦੀ ਉਲੰਘਣਾ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ ਅਤੇ ਦੱਸਵੀਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਲੈਣ ਲਈ 200 ਰੁਪਏ ਅਤੇ ਬਾਰਵੀਂ ਜਮਾਤ ਲਈ 250 ਰੁਪਏ ਪ੍ਰਤੀ ਵਿਦਿਆਰਥੀ ਫੀਸ ਲਗਾਉਣ ਦਾ ਨਵਾਂ ਫ਼ਰਮਾਨ ਲਾਗੂ ਕੀਤਾ ਗਿਆ ਹੈ। 

ਸਿੱਖਿਆ ਬੋਰਡ ਵੱਲੋਂ ਸਰਟੀਫਿਕੇਟ ਫੀਸ ਲਾਗੂ ਕਰਨ, ਪ੍ਰੀਖਿਆ ਫੀਸ ਵਿੱਚ ਵਾਧੇ ਅਤੇ ਭਾਰੀ ਜੁਰਮਾਨਿਆਂ ਨੂੰ ਨਜ਼ਾਇਜ਼ ਕਰਾਰ ਦਿੰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੱਦੇ ਤੇ 22 ਸਤੰਬਰ ਅਤੇ 25 ਸਤੰਬਰ ਨੂੰ ਇਸ ਸੰਬੰਧੀ ਮੁੱਖ ਮੰਤਰੀ, ਸਿੱਖਿਆ ਮੰਤਰੀ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਚੇਅਰਮੈਨ ਵੱਲ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਸਿੱਖਿਆ ਅਫਸਰਾਂ ( ਸੈ ਸਿ), ਜ਼ਿਲ੍ਹਾ ਸਿੱਖਿਆ ਅਫਸਰਾਂ (ਐ ਸਿ) ਰਾਹੀਂ "ਵਿਰੋਧ ਪੱਤਰ" ਭੇਜਣ ਉਪਰੰਤ ਹੁਣ 3 ਅਕਤੂਬਰ ਨੂੰ ਸਿੱਖਿਆ ਬੋਰਡ ਦੇ ਮੋਹਾਲੀ ਸਥਿਤ ਮੁੱਖ ਦਫ਼ਤਰ ਅੱਗੇ ਰੋਸ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕਰਵਾਉਣ ਦਾ ਐਲਾਨ ਕੀਤਾ ਹੈ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਨਤੀਜ਼ਾ ਸਰਟੀਫਿਕੇਟ ਦੇਣਾ ਹਰੇਕ ਸੰਸਥਾ ਦਾ ਮੁੱਢਲਾ ਫਰਜ਼ ਹੁੰਦਾ ਹੈ, ਪ੍ਰੰਤੂ ਸਿੱਖਿਆ ਬੋਰਡ ਇਸ ਨੂੰ ਵੀ ਕਮਾਈ ਦੇ ਸਾਧਨ ਵਜੋਂ ਦੇਖ ਰਿਹਾ ਹੈ, ਉਨ੍ਹਾਂ ਮੰਗ ਕੀਤੀ ਕੇ ਸਾਰੀਆਂ ਜਮਾਤਾਂ ਦੀ ਬੋਰਡ ਪ੍ਰੀਖਿਆ ਦੇ ਸਰਟੀਫਿਕੇਟਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਦਿਆਂ ਪੂਰੀ ਤਰ੍ਹਾਂ ਮੁਫਤ ਦਿੱਤੇ ਜਾਣ। 

ਆਗੂਆਂ ਨੇ ਦੱਸਿਆ ਕਿ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਤੋਂ ਲਈਆਂ ਜਾਂਦੀਆਂ ਪ੍ਰੀਖਿਆ ਫ਼ੀਸਾਂ, ਰਜਿਸ਼ਟ੍ਰੇਸ਼ਨ ਤੇ ਕੰਟੀਨਿਊਏਸ਼ਨ ਫ਼ੀਸ ਅਤੇ ਜੁਰਮਾਨਿਆਂ ਤੇ ਲੇਟ ਫ਼ੀਸ ਆਦਿ ਵਿੱਚ ਵੀ ਗੈਰ ਵਾਜਿਬ ਵਾਧਾ ਕੀਤਾ ਗਿਆ ਹੈ। ਇਸ ਵਾਧੇ ਨੂੰ ਵਾਪਸ ਲੈਣ, ਜੁਰਮਾਨਾ ਕਿਸੇ ਵੀ ਹਾਲਤ ‘ਚ ਫ਼ੀਸ ਤੋਂ ਵੱਧ ਨਾ ਰੱਖਣ ਅਤੇ ਦੱਸਵੀਂ/ਬਾਰਵੀਂ ਕੰਟੀਨਿਊਏਸ਼ਨ ਤੇ ਪ੍ਰੀਖਿਆ ਫ਼ੀਸ ਇੱਕੋ ਵਾਰੀ ਵਿੱਚ ਕੰਪਿਊਟਰ ‘ਤੇ ਆਨਲਾਈਨ ਕਰਨ ਦਾ ਪ੍ਰਬੰਧ ਕਰਨਾ ਬਣਦਾ ਹੈ।

ਉਨ੍ਹਾਂ ਕਿਹਾ ਕਿ ਬੋਰਡ ਜਮਾਤਾਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਸਕੂਲ ਪੱਧਰ ‘ਤੇ ਅਧਿਆਪਕਾਂ ਵੱਲੋਂ ਹੀ ਲਈਆਂ ਜਾਂਦੀਆਂ ਹਨ। ਜਿਸ ਕਾਰਨ ਵਿਦਿਆਰਥੀਆਂ ਤੋਂ ਲਈ ਜਾਂਦੀ ਪ੍ਰਯੋਗੀ ਫੀਸ ਪੂਰੀ ਤਰ੍ਹਾਂ ਤਰਕਹੀਣ, ਗੈਰ-ਵਾਜਿਬ ਤੇ ਨਿਹੱਕੀ ਹੈ ਅਤੇ ਬੰਦ ਕਰਨੀ ਬਣਦੀ ਹੈ। ਆਗੂਆਂ ਨੇ ਦੱਸਿਆ ਕਿ ਦਰਅਸਲ ਮੁਫ਼ਤ ਕਿਤਾਬਾਂ ਦੀ ਛਪਾਈ ਅਤੇ ਅੱਠਵੀਂ ਤੱਕ ਫੀਸ ਮੁਆਫ ਕਰਨ ਬਦਲੇ ਪੰਜਾਬ ਸਰਕਾਰ ਵੱਲ ਸਿੱਖਿਆ ਬੋਰਡ ਦੀਆਂ 600 ਕਰੋੜ ਤੋਂ ਵਧੇਰੇ ਦੀਆਂ ਅਦਾਇਗੀਆਂ ਪੈਡਿੰਗ ਹਨ, ਜਿਸ ਦਾ ਖਮਿਆਜ਼ਾ ਭਾਰੀ ਫੀਸਾਂ ਅਤੇ ਇਨ੍ਹਾਂ ਤੋਂ ਵੀ ਵਧੇਰੇ ਜੁਰਮਾਨਿਆਂ ਦੇ ਰੂਪ ਵਿੱਚ ਵਿਦਿਆਰਥੀਆਂ ਤੇ ਸਕੂਲ ਅਧਿਆਪਕਾਂ ਅਤੇ ਤਨਖਾਹਾਂ-ਪੈਨਸ਼ਨਾਂ ‘ਤੇ ਲੱਗਦੀਆਂ ਰੋਕਾਂ ਦੇ ਰੂਪ ਵਿੱਚ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਭੁਗਤਨਾ ਪੈ ਰਿਹਾ ਹੈ। 

ਇਸ ਵਿੱਤੀ ਘਾਟੇ ਨੂੰ ਨਾ ਤਾਂ ਪਹਿਲੀਆਂ ਸਰਕਾਰਾਂ ਨੇ ਪੂਰਿਆ ਅਤੇ ਨਾ ਹੀ ਬਦਲਾਅ ਦਾ ਨਾਹਰਾ ਲਾ ਕੇ ਸੱਤਾ ਵਿੱਚ ਆਈ 'ਆਪ' ਸਰਕਾਰ ਨੇ ਪੂਰਾ ਕਰਨ ਦਾ ਕੋਈ ਯਤਨ ਕੀਤਾ ਹੈ, ਸਗੋਂ ਫੀਸ ਵਾਧੇ ਦੀ ਖੁੱਲ ਦਿੱਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਇਹਨਾਂ ਅਦਾਇਗੀਆਂ ਦਾ ਫ਼ੌਰੀ ਭੁਗਤਾਨ ਕਰਨ ਦੀ ਮੰਗ ਕੀਤੀ ਹੈ। 

ਇਸੇ ਤਰ੍ਹਾਂ ਵੱਖ-ਵੱਖ ਪੈਡਿੰਗ ਮਾਮਲਿਆਂ ਵਿੱਚ ਸਰਕਾਰੀ ਸਕੂਲਾਂ ‘ਤੇ ਲੱਗੇ ਲੱਖਾਂ ਰੁਪਏ ਦੇ ਜੁਰਮਾਨਿਆਂ ਕਾਰਨ ਵਿਦਿਆਰਥੀਆਂ ਦੇ ਰੋਕੇ ਸਰਟੀਫਿਕੇਟ ਜ਼ਾਰੀ ਕਰਨ ਅਤੇ ਜੁਰਮਾਨਿਆਂ ਤੋਂ ਵੀ ਵਾਜਿਬ ਰਾਹਤ ਦੇਣ ਦੀ ਮੰਗ ਕੀਤੀ ਗਈ।

 

Tags: Protest , Democratic Teachers Front Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD