Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣਾ ਹਰੇਕ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ-ਡਾ. ਵਿਜੈ ਸਿੰਗਲਾ

ਸਫਾਈ ਅਭਿਆਨ ਸਿਰਫ ਪੰਦਰਵਾੜੇ ਜਾਂ ਮੁਹਿੰਮ ਤੱਕ ਸੀਮਤ ਨਾ ਰਹਿ ਕੇ ਨਿਰੰਤਰ ਜਾਰੀ ਰਹਿਣਾ ਚਾਹੀਦੈ-ਡਾ.ਵਿਜੈ ਸਿੰਗਲਾ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Gurpreet Singh Banawali, DC Mansa, Deputy Commissioner Mansa, Paramveer Singh, Swachhta League 2.0,Swachhta League 2.0,India Vs Garbage,Garbage Free India,Indian Swachhata League,Swachhata Hi Seva,Youth Vs Garbage,Swachh Bharat,Swachh Bharat Mission

Web Admin

Web Admin

5 Dariya News

ਮਾਨਸਾ , 30 Sep 2023

Last updated on: Sep 30, 2023, 00:00 IST

ਇੰਡੀਅਨ ਸਵੱਛਤਾ ਲੀਗ 2.0 ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਪਰਮਵੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਥਾਨਕ ਸੈਂਟਰਲ ਪਾਰਕ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਵੱਲੋਂ ਸ਼ਿਰਕਤ ਕੀਤੀ ਗਈ। 

ਇਸ ਮੌਕੇ ਵਿਸ਼ੇਸ਼ ਤੌਰ ’ਤੇ  ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ. ਮਾਨਸਾ/ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਵੀ ਮੌਜੂਦ ਸਨ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਹੈ। 

ਉਨ੍ਹਾਂ ਕਿਹਾ ਕਿ ਸਾਫ ਸਫਾਈ ਨੂੰ ਸਾਨੂੰ ਸਿਰਫ ਇਕ ਮੁਹਿੰਮ  ਪੰਦਰਵਾੜੇ ਜਾਂ ਪ੍ਰਤੀਯੋਗਤਾ ਦੌਰਾਨ ਹੀ ਨਹੀਂ ਬਲਕਿ ਇਸਦੀ ਨਿਰੰਤਰ ਆਦਤ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਬੱਚੇ ਦੀ ਸਿੱਖਿਆ ਅਤੇ ਗੁਣਾਂ ਦਾ ਮੁੱਢ ਹੁੰਦੇ ਹਨ, ਸਕੂਲਾਂ ਵਿਚ ਵੀ ਵਿਦਿਆਰਥੀਆਂ ਨੂੰ ਸਵੱਛਤਾ ਦਾ ਪਾਠ ਪੜ੍ਹਾਉਣਾ ਚਾਹੀਦਾ ਹੈ ਜਿਸ ਤੋਂ ਪ੍ਰੇਰਨਾ ਲੈ ਕੇ ਉਹ ਇਸ ਆਦਤ ਨੂੰ ਆਪਣੇ ਘਰ ਅਤੇ ਸਮਾਜ ਵਿਚ ਵੀ ਲਾਗੂ ਕਰ ਸਕਣਗੇ। 

ਉਨ੍ਹਾਂ ਕਿਹਾ ਕਿ ਪਾਲੀਥੀਨ ਦੀ ਵਰਤੋਂ ਨੂੰ ਛੱਡ ਕੇ ਕੱਪੜੇ ਦੇ ਬੈਗ ਦੀ ਵਰਤੋਂ ਸਬੰਧੀ ਸਾਨੂੰ ਸਭ ਨੂੰ ਜਾਗਰੂਕ ਹੋਣ ਦੀ ਲੋੜ ਹੈ, ਕਿਉਂਕਿ ਪਲਾਸਟਿਕ ਇਕ ਅਜਿਹਾ ਪਦਾਰਥ ਹੈ ਜੋ ਗਲਦਾ ਨਹੀਂ ਅਤੇ ਕੂੜਾ ਕਰਕਟ ਫੈਲਾਉਣ ਦੇ ਨਾਲ ਨਾਲ ਪਸ਼ੂਆਂ ਲਈ ਵੀ ਹਾਨੀਕਾਰਕ ਸਿੱਧ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਚਲ ਰਹੀ 3-ਡੀ ਸੁਸਾਇਟੀ ਦਾ ਸਮਰਥਨ ਕਰਕੇ ਕੂੜਾ ਕਰਕਟ ਨੂੰ ਖ਼ਤਮ ਕੀਤਾ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਰੇਹੜ੍ਹੀਆਂ ਵਿਚ ਪਾਉਣਾ ਚਾਹੀਦਾ ਹੈ ਤਾਂ ਜੋ ਗਲੀਆਂ, ਬਾਜ਼ਾਰਾਂ, ਸੜ੍ਹਕਾਂ ’ਤੇ ਕੂੜੇ ਦੇ ਢੇਰ ਨਜ਼ਰ ਨਾ ਆਉਣ ਅਤੇ ਘਰਾਂ ਤੋਂ ਇਕੱਤਰ ਇਸ ਕੂੜੇ ਨੂੰ ਐਮ.ਆਰ.ਐਫ. ਸ਼ੈੱਡ ਵਿਚ ਪਹੁੰਚਾਇਆ ਜਾ ਸਕੇ। ਉਨਾਂ ਇਸ ਸਬੰਧੀ ਦੁਕਾਨਦਾਰਾਂ ਨੂੰ ਵੀ ਸਹਿਯੋਗ ਕਰਨ ਦੀ ਅਪੀਲ ਕੀਤੀ। ਵਿਧਾਇਕ ਵਿਜੈ ਸਿੰਗਲਾ ਨੇ ਸਮਾਗਮ ਦੌਰਾਨ ਹਾਜ਼ਰ ਸਫਾਈ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮਾਣ ਸਤਿਕਾਰ ਜ਼ਰੂਰੀ ਹੈ।

ਸਫਾਈ ਕਰਮਚਾਰੀਆਂ ਦਾ ਸ਼ਹਿਰ ਦੀ ਸਫਾਈ ਵਿਚ ਅਹਿਮ ਯੋਗਦਾਨ ਹੁੰਦਾ ਹੈ। ਉਨ੍ਹਾਂ ਇਸ ਦੌਰਾਨ ਸਵੱਛਤਾ ਹੀ ਸੇਵਾ ਵਿਸ਼ੇ ਤਹਿਤ ਕਰਵਾਏ ਭਾਸ਼ਣ, ਕੁਇੱਜ ਅਤੇ ਪੇਂਟਿੰਗ ਮੁਕਾਬਲਿਆਂ ਲਈ ਅਧਿਆਪਕਾਂ ਅਤੇ ਬੱਚਿਆਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਲੋਕਾਂ ਨੂੰ ਸਵੱਛਤਾ ਮੁਹਿੰਮ ਨਾਲ ਜੋੜਨਾ ਸ਼ਲਾਘਾਯੋਗ  ਉਪਰਾਲਾ ਹੈ। ਇਸ ਤਰ੍ਹਾਂ ਦੇ ਸਮਾਗਮ ਲੋਕਾਂ ਵਿਚ ਸਮਾਜ ਪ੍ਰਤੀ ਚੇਤਨਾ ਪੈਦਾ ਕਰਦੇ ਹਨ। ਸਾਨੂੰ ਸਮਾਜ ਪ੍ਰਤੀ, ਆਪਣੇ ਆਲੇ ਦੁਆਲੇ ਅਤੇ ਵਾਤਾਵਰਣ ਸਬੰਧੀ ਆਪਣੇ ਫਰਜ਼ ਪਛਾਣਦਿਆਂ ਇਸ ਦੀ ਭਲਾਈ ਲਈ ਕਾਰਜ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਤੰਦਰੁਸਤ ਵਾਤਾਵਰਣ ਮੁਹੱਈਆ ਕਰਵਾ ਸਕੀਏ। 

ਉਨ੍ਹਾਂ ਇਸ ਮੌਕੇ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਆਈ 3 ਕਰੋੜ 60 ਲੱਖ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਲੈਟਰ ਸਰਦੂਲਗੜ੍ਹ ਦੇ ਸਕੂਲਾਂ ਨੂੰ ਸੌਂਪੇ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਪਣੇ ਸ਼ਹਿਰ ਨੂੰ ਸਾਫ ਰੱਖਣਾ ਸਾਡੀ ਸਭ ਦੀ ਜਿੰਮੇਵਾਰੀ ਹੈ। 

ਘਰ ਦੇ ਨਾਲ ਨਾਲ ਆਪਣਾ ਆਸ ਪਾਸ ਵੀ ਸਵੱਛ ਰੱਖੋ ਅਤੇ ਹੋਰਨਾਂ ਨੂੰ ਪ੍ਰੇਰਨਾ ਦਿਓ ਤਾਂ ਜੋ ਸਮਾਜ ਵਿਚ ਸਵੱਛਤਾ ਦਾ ਸੁਨੇਹਾ ਫੈਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਦੋਂ ਹਰ ਨਾਗਰਿਕ ਇਸ ਪ੍ਰਤੀ ਸੁਚੇਤ ਹੋਵੇਗਾ ਤਾਂ ਪੂਰਾ ਸਮਾਜ ਆਪਣੇ ਆਪ ਹੀ ਤੰਦਰੁਸਤ ਹੋ ਜਾਵੇਗਾ। 

ਇਸ ਲਈ ਸਾਫ ਸਫਾਈ ਨੂੰ ਆਪਣੀ ਰੋਜ਼ਾਨਾ ਦੀ ਆਦਤ ਬਣਾ ਕੇ ਲਾਗੂ ਕਰਨ ਦੀ ਜ਼ਰੂਰਤ ਹੈ। ਸਮਾਗਮ ਦੌਰਾਨ ਸਵੱਛਤਾ ਹੀ ਸੇਵਾ ਵਿਸ਼ੇ ’ਤੇ ਸਕੂਲੀ ਵਿਦਿਆਰਥੀਆਂ ਦੇ ਭਾਸ਼ਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿੰਨ੍ਹਾਂ ਦੀ ਜੱਜਮੈਂਟ ਡਾ. ਗੁਰਪ੍ਰੀਤ ਕੌਰ, ਡਾ. ਵਿਨੋਦ ਮਿੱਤਲ, ਸ੍ਰੀ ਕੁਲਵਿੰਦਰ ਸਿੰਘ, ਸ੍ਰੀ ਕਾਲਾ ਸਿੰਘ ਅਤੇ ਸ੍ਰੀ ਗੁਰਵਿੰਦਰ ਸਿੰਘ ਨੇ ਕੀਤੀ। ਨਾਟਿਅਮ ਪੰਜਾਬ ਵੱਲੋਂ ਜਸਪ੍ਰੀਤ ਜੱਸੀ ਦੀ ਰਚਨਾ ਅਤੇ ਕੀਰਤੀ ਕਿਰਪਾਲ ਦੇ ਨਿਰਦੇਸ਼ਨ ਹੇਠ ਪੰਜਾਬੀ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਆਪ ਆਗੂ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਪ੍ਰਧਾਨ ਨਗਰ ਕੌਂਸਲ ਮਾਨਸਾ ਵਿਜੇ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਰੂਬੀ ਬਾਂਸਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੋਕ ਕੁਮਾਰ, ਕਾਰਜਸਾਧਕ ਅਫ਼ਸਰ ਮਾਨਸਾ ਬਿਪਨ ਕੁਮਾਰ,  ਪ੍ਰਧਾਨ ਬਾਰ ਕੌਂਸਲ ਵਿਜੇ, ਸੀ.ਐਫ. ਨਗਰ ਕੌਂਸਲ ਮਾਨਸਾ ਜਸਵਿੰਦਰ ਸਿੰਘ, ਬਲਜਿੰਦਰ ਸਿੰਘ ਜੌੜਕੀਆਂ, ਸੰਜੀਵ ਪਿੰਕਾ, ਡਾ. ਸ਼ੇਰਜੰਗ ਸਿੰਘ ਸਿੱਧੂ, ਲਖਵਿੰਦਰ ਮੂਸਾ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Gurpreet Singh Banawali , DC Mansa , Deputy Commissioner Mansa , Paramveer Singh , Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD