Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਸੰਪਰਕ ਵਿਭਾਗ ਦੇ ਕਰਮਚਾਰੀ ਸੂਰਜ ਮੋਹਨ ਨੂੰ ਸੇਵਾਮੁਕਤੀ ਮੌਕੇ ਸ਼ਾਨਦਾਰ ਵਿਦਾਇਗੀ ਪਾਰਟੀ

35 ਸਾਲ ਦੀ ਬੇਦਾਗ ਸਰਵਿਸ ਉਪਰੰਤ ਹੋਏ ਸੇਵਾਮੁਕਤ

Language Department Punjab, Punjabi Bhasha Vibhag, Bhasha Vibhag, Punjabi Bhasha Vibhag Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 30 Sep 2023

Last updated on: Sep 30, 2023, 00:00 IST

ਜ਼ਿਲਾ ਲੋਕ ਸੰਪਰਕ ਦਫ਼ਤਰ ਹੁਸ਼ਿਆਰਪੁਰ ਵਿਖੇ ਤਾਇਨਾਤ ਸਟੇਜ ਮਾਸਟਰ ਸੂਰਜ ਮੋਹਨ ਅੱਜ ਆਪਣੀ ਵਿਭਾਗ ਵਿਚ ਕਰੀਬ 35 ਸਾਲ ਦੀ ਬੇਦਾਗ ਸੇਵਾ ਉਪਰੰਤ ਸੇਵਾਮੁਕਤ ਹੋ ਗਏ, ਜਿਨ੍ਹਾਂ ਦੇ ਸਨਮਾਨ ਵਿਚ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹੁਸ਼ਿਆਰਪੁਰ ਹਰਦੇਵ ਸਿੰਘ ਆਸੀ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਸੀਨੀਅਰ ਸਹਾਇਕ ਵਿਜੈ ਕੁਮਾਰ, ਕਮਲਜੀਤ ਕੁਮਾਰ, ਹਣਦੀਪ ਕੁਮਾਰ ਅਤੇ ਸ਼ਮ੍ਹਾ ਦੇਵੀ ਹਾਜ਼ਰ ਸਨ।

ਵਿਦਾਇਗੀ ਪਾਰਟੀ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਲੋਕ ਸੰਪਰਕ ਅਫਸਰ ਹਰਦੇਵ ਸਿੰਘ ਆਸੀ ਨੇ ਦੱਸਿਆ ਕਿ ਸੂਰਜ ਮੋਹਨ ਬਹੁਤ ਹੀ ਮਿਹਨਤੀ, ਸਮੇਂ ਦੇ ਪਾਬੰਦ ਅਤੇ ਆਪਣੇ ਕੰਮ ਪ੍ਰਤੀ ਸਮਰਪਿਤ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਡਿਊਟੀ ਤੋਂ ਇਲਾਵਾ ਜੋ ਵੀ ਦਫ਼ਤਰੀ ਕੰਮ ਸੌਂਪਿਆ ਗਿਆ, ਉਨ੍ਹਾਂ ਬੜੀ ਮਿਹਨਤ, ਪ੍ਰਤੀਬੱਧਤਾ ਅਤੇ ਲਗਨ ਨਾਲ ਸਮੇਂ ਸਿਰ ਉਸ ਕੰਮ ਨੂੰ ਮੁਕੰਮਲ ਕੀਤਾ। 

ਉਨ੍ਹਾਂ ਕਿਹਾ ਕਿ ਆਪਣੇ ਸੇਵਾਕਾਲ ਦੌਰਾਨ ਉਨਾਂ ਕਦੇ ਵੀ ਕਿਸੇ ਨੂੰ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਅਤੇ ਇੰਨੀ ਲੰਬੀ ਬੇਦਾਗ ਸਰਵਿਸ ਬੇਹੱਦ ਮਾਅਨੇ ਰੱਖਦੀ ਹੈ। ਉਨਾਂ ਕਿਹਾ ਕਿ ਸੂਰਜ ਮੋਹਨ ਦੇ ਸੇਵਾਮੁਕਤ ਹੋਣ ਤੋਂ ਬਾਅਦ ਵਿਭਾਗ ਨੂੰ ਉਨ੍ਹਾਂ ਦੀ ਕਮੀ ਹਮੇਸ਼ਾ ਰੜਕਦੀ ਰਹੇਗੀ। 

ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਨੇ ਇਸ ਮੌਕੇ ਕਿਹਾ ਕਿ ਸੂਰਜ ਮੋਹਨ ਉਨ੍ਹਾਂ ਨੇ ਲੰਬਾ ਸਮਾਂ ਕੰਮ ਕੀਤਾ ਹੈ ਅਤੇ ਇਸ ਦੌਰਾਨ ਉਹ ਉਨ੍ਹਾਂ ਦੀ ਕੰਮ ਪ੍ਰਤੀ ਲਗਨ ਤੋਂ ਬੇਹੱਦ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਜੋ ਵੀ ਕੰਮ ਦਿੱਤਾ ਜਾਂਦਾ ਸੀ ਉਹ ਹਮੇਸ਼ਾ ਉਸ ਨੂੰ ਪੂਰਾ ਕਰਕੇ ਹੀ ਮੁੜਦੇ ਸਨ। ਆਪਣੇ ਇਸੇ ਗੁਣ ਕਾਰਨ ਉਹ ਸਟਾਫ ਦੇ ਬਾਕੀ ਸਾਥੀਆਂ ਲਈ ਵੀ ਮਿਸਾਲ ਬਣੇ ਹਨ।

ਇਸ ਮੌਕੇ ਭਾਸ਼ਾ ਵਿਭਾਗ ਤੋਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਜ਼ਿਲ੍ਹਾ ਖੋਜ਼ ਅਫ਼ਸਰ ਡਾ. ਜਸਵੰਤ ਰਾਏ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਬੇਦਾਗ ਅਤੇ ਸਿਹਤਮੰਦ ਰਹਿੰਦਿਆਂ ਸੇਵਾ ਮੁਕਤ ਹੋਣਾ ਬਹੁਤ ਵੱਡੀ ਗੱਲ ਹੈ, ਜਿਸ ਲਈ ਸੂਰਜ ਮੋਹਨ ਵਧਾਈ ਦੇ ਪਾਤਰ ਹਨ।

ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਇਸ ਮੌਕੇ ਉਨਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸੂਰਜ ਮੋਹਨ ਦੀ ਧਰਮ ਪਤਨੀ ਮੋਨਿਕਾ ਰਾਣੀ, ਪੁੱਤਰ ਰਜਤ ਸ਼ਾਰਦਾ ਤੋਂ ਇਲਾਵਾ ਕੇਸੀ ਮੈਕਗਲਨ, ਨਰਿੰਦਰ ਕੌਸ਼ਲ, ਕਮਲਜੀਤ ਸ਼ਰਮਾ, ਚੇਤਨ ਸ਼ਰਮਾ, ਸੁਨੀਲ ਸ਼ਰਮਾ, ਗੌਤਮ ਕੌਸ਼ਲ ਅਤੇ ਅਮਿਤ ਸ਼ਰਮਾ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD