Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਕਸ਼ਮੀ ਨਾਰਾਇਣ ਮੰਦਿਰ 'ਚ ਪੰਡਿਤ ਸ਼ਰਧਾ ਰਾਮ ਫਿਲੌਰੀ ਜੀ ਦਾ 186ਵਾਂ ਜਨਮ ਉਤਸਵ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Krishan Kumar Bawa, Ludhiana

Web Admin

Web Admin

5 Dariya News

ਲੁਧਿਆਣਾ , 30 Sep 2023

Last updated on: Sep 30, 2023, 00:00 IST

ਪੰਡਿਤ ਸ਼ਰਧਾ ਰਾਮ ਫਿਲੌਰੀ ਮੈਮੋਰੀਅਲ ਵੈਲਫੇਅਰ ਸੋਸਾਇਟੀ, ਪੰਜਾਬ ਵਲੋਂ ਸਥਾਨਕ ਲਕਸ਼ਮੀ ਨਾਰਾਇਣ ਮੰਦਿਰ, ਭਾਈ ਰਣਧੀਰ ਸਿੰਘ ਨਗਰ ਵਿਖੇ ਪੰਡਿਤ ਸ਼ਰਧਾ ਰਾਮ ਫਿਲੌਰੀ ਜੀ ਦਾ 186ਵਾਂ ਜਨਮ ਉਤਸਵ ਮਨਾਇਆ ਗਿਆ ਜਿੱਥੇ ਪੰਜਾਬ ਸਰਕਾਰ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤੀ ਕੀਤੀ ਗਈ।ਇਸ ਮੌਕੇ ਉਨ੍ਹਾ ਦੇ ਨਾਲ ਵਿਧਾਇਕ ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਆਪ ਨੇਤਾ ਸਰਤਾਜ ਸਿੱਧੂ ਤੋਂ ਇਲਾਵਾ ਉੱਘੀਆਂ ਸਖ਼ਸ਼ੀਅਤਾਂ ਵੀ ਮੌਜੂਦ ਸਨ।ਕੈਬਨਿਟ ਮੰਤਰੀ ਬ੍ਰਹਮ ਸੰਕਰ ਜਿੰਪਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਅੱਜ ਅਸੀਂ ਉਸ ਮਹਾਨ ਸਖ਼ਸ਼ੀਅਤ ਦੇ 186ਵੇਂ ਜਨਮ ਦਿਵਸ ਮੌਕੇ ਇਕੱਤਰ ਹੋਏ ਹਾਂ ਜਿਨ੍ਹਾਂ 'ਓਮ ਜੈ ਜਗਦੀਸ਼ ਹਰੇ' ਆਰਤੀ ਦੀ ਰਚਨਾ ਕਰਕੇ ਸਾਨੂੰ ਪ੍ਰਮਾਤਮਾ ਦੀ ਭਗਤੀ ਦਾ ਰਸਤਾ ਦਿਖਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਆਰਤੀ ਦੀ ਵਿਸ਼ਵ ਭਰ ਵਿੱਚ ਵੰਦਨਾ ਕੀਤੀ ਜਾਂਦੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੰਡਿਤ ਸ਼ਰਧਾ ਰਾਮ ਫਿਲੌਰੀ ਜੀ ਦਾ ਲਿਖਿਆ ਨਾਵਲ 'ਭਾਗਿਆਵਤੀ' ਓਸ ਸਮੇਂ ਬੇਟੀ ਨੂੰ ਵਿਆਹ ਸਮੇਂ ਦਾਜ ਵਿੱਚ ਦਿੱਤਾ ਜਾਂਦਾ ਸੀ ਜੋ ਸਾਡੀਆਂ ਧੀਆਂ ਨੂੰ ਸਹੁਰੇ ਘਰ ਵਿੱਚ ਮਰਿਆਦਾ ਨਾਲ ਰਹਿਣ ਦੇ ਸੰਸਕਾਰ ਦਿੰਦਾ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਪੁਸਤਕ 'ਬਾਤਚੀਤ' ਵੀ ਪੰਜਾਬ, ਪੰਜਾਬੀ, ਪੰਜਾਬੀਅਤ ਦੇ ਗੁਣਾਂ ਨਾਲ ਭਰਪੂਰ ਜਾਣਕਾਰੀ ਦੇਣ ਵਾਲੀ ਸੀ।ਸਮਾਗਮ ਦਾ ਆਯੋਜਨ ਪੰਡਿਤ ਸ਼ਰਧਾ ਰਾਮ ਫਿਲੌਰੀ ਮੈਮੋਰੀਅਲ ਵੈੱਲਫੇਅਰ ਸੁਸਾਇਟੀ, ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਮੁੱਖ ਸਰਪ੍ਰਸਤ ਸਤੀਸ਼ ਮਲਹੋਤਰਾ, ਪ੍ਰਧਾਨ ਸੁਸਾਇਟੀ ਪੰਜਾਬ ਪੁਰੀਸ਼ ਸਿੰਗਲਾ, ਕਨਵੀਨਰ ਸੁਸਾਇਟੀ ਨਵਦੀਪ ਵਰਮਾ ਨਵੀ,  ਸੁਨੀਲ ਮੈਣੀ ਜਨਰਲ ਸਕੱਤਰ ਵਾਈਸ ਪ੍ਰਧਾਨ, ਅਸ਼ੋਕ ਮੱਕੜ, ਮਲਕੀਤ ਸਿੰਘ ਦਾਖਾ, ਰਜਿੰਦਰ ਬਸੰਤ, ਡਾ. ਬਲਵੀਰ ਸਿੰਘ ਸ਼ਾਹ, ਵਰਿੰਦਰ ਅਗਰਵਾਲ, ਅਵਿਨਾਸ਼ ਗੁਪਤਾ, ਚੈਰੀ ਆਹਲੂਵਾਲੀਆ, ਮਨਮੋਹਣ ਕੌੜਾ, ਪਰਮਿੰਦਰ ਗਰੇਵਾਲ, ਪਵਨ ਗਰਗ ਵੱਲੋਂ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਨਾਲ ਵਿਧਾਇਕ ਅਸ਼ੋਕ ਕੁਮਾਰ ਪੱਪੀ, ਦਲਜੀਤ ਸਿੰਘ ਭੋਲਾ ਗਰੇਵਾਲ, ਸ਼ਾਮ ਲਾਲ ਸਪਰਾ, ਪ੍ਰਿੰ. ਸਤੀਸ਼ ਸ਼ਰਮਾ, ਮਹੰਤ ਨਰਾਇਣ ਪੁਰੀ, ਉੱਘੇ ਇਤਿਹਾਸਕਾਰ ਐੱਚ.ਐੱਸ. ਬੇਦੀ, ਸਿੰਮੀ ਕਵਾਤਰਾ ਸਮਾਜ ਸੇਵਿਕਾ, ਚੰਦਰ ਸ਼ੇਖਰ ਪ੍ਰਭਾਕਰ, ਅਵਿਨਾਸ਼ ਗੁਪਤਾ, ਸ਼ਾਮ ਲਾਲ ਸਪਰਾ, ਮਹਿੰਦੀਰੱਤਾ ਨੂੰ ਪੰਡਿਤ ਸ਼ਰਧਾ ਰਾਮ ਫਿਲੌਰੀ ਯਾਦਗਾਰੀ ਪੁਰਸਕਾਰ ਭੇਂਟ ਕੀਤਾ ਗਿਆ।ਕੈਬਨਿਟ ਮੰਤਰੀ ਜਿੰਪਾ ਵਲੋਂ, ਚੇਅਰਮੈਨ ਬਾਵਾ ਵੱਲੋਂ ਰੱਖੀਆਂ ਮੰਗਾਂ ਪ੍ਰਵਾਨ ਕੀਤੀਆਂ ਅਤੇ ਪੰਡਿਤ ਜੀ ਦੇ ਜੀਵਨ ਸਬੰਧੀ 1 ਲੱਖ ਪੁਸਤਕ ਛਪਵਾ ਕੇ ਵੰਡਣ ਦਾ ਐਲਾਨ ਵੀ ਕੀਤਾ। ਉਹਨਾਂ ਕਿਹਾ ਕਿ ਅਸੀਂ ਆਉਣ ਵਾਲੇ ਸਮੇਂ ਵਿਚ ਪਾਠ ਪੁਸਤਕਾਂ ਵਿਚ ਪੰਡਿਤ ਸ਼ਰਧਾ ਰਾਮ ਫਿਲੌਰੀ ਜੀ ਦਾ ਜੀਵਨ ਸ਼ਾਮਲ ਕਰਾਂਗੇ।ਇਸ ਮੌਕੇ ਗੁਲਸ਼ਨ ਬਾਵਾ, ਰੇਸ਼ਮ ਸਿੰਘ ਸੱਗੂ, ਰਾਜੀ ਆਹਲੂਵਾਲੀਆ, ਐਸ.ਡੀ.ਐਮ. ਹਰਜਿੰਦਰ ਸਿੰਘ ਬੇਦੀ, ਆਦਿ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Krishan Kumar Bawa , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD