Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਖੇਡਾਂ ਵਤਨ ਪੰਜਾਬ ਦੀਆਂ-2023’ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ

ਤੈਰਾਕੀ, ਫੁੱਟਬਾਲ, ਅਥਲੈਟਿਕਸ, ਬੈਡਮਿੰਟਨ ਤੇ ਬਾਸਕਿਟਬਾਲ ’ਚ ਖਿਡਾਰੀਆਂ ਨੇ ਦਿਖਾਏ ਜੌਹਰ

Sports News, Khedan Watan Punjab Dia 2023, Khedan Watan Punjab Dia, Khedan Watan Punjab Diyan-2023, Khedan Watan Punjab Diyan, DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 30 Sep 2023

Last updated on: Sep 30, 2023, 00:00 IST

‘ਖੇਡਾਂ ਵਤਨ ਪੰਜਾਬ ਦੀਆਂ-2023’ ਖੇਡ ਮੁਕਾਬਲਿਆਂ ਦੇ ਦੂਜੇ ਦਿਨ ਅੱਜ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲਿਆਂ ਨੂੰ ਪ੍ਰੇਰਿਤ ਕੀਤਾ। ਇਸ ਦੌਰਾਨ ਐਸ.ਪੀ (ਹੈਡਕੁਆਟਰ) ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਅਤੇ ਮੈਨੇਜਰ ਸਰਵਿਸਜ਼ ਕਲੱਬ ਰਵਿੰਦਰ ਵੀ ਮੌਜੂਦ ਸਨ।ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਡਰ-17 ਲੜਕਿਆਂ ਦੇ 50 ਮੀਟਰ ਬਟਰ ਫਲਾਈ ਮੁਕਾਬਲਿਆਂ ਵਿਚ ਸ਼ੋਰਿਆ ਠਾਕੁਰ ਪਹਿਲੇ, ਡੈਨਿਅਲ ਦੂਜੇ ਅਤੇ ਮੁਦਿਤ ਸ਼ਰਮਾ ਤੀਜੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ ਅੰਡਰ-17 ਫੁੱਟਬਾਲ ਮੁਕਾਬਲਿਆਂ ਵਿਚ ਬੋਹਨ, ਅੰਡਰ-21 ਵਿਚ ਫੁੱਟਬਾਲ ਅਕਾਦਮੀ ਮਾਹਿਲਪੁਰ ਅਤੇ ਅੰਡਰ 21-30 ਦੇ ਮੁਕਾਬਲਿਆਂ ਵਿਚ ਹੱਲੂਵਾਲ ਦੀ ਟੀਮੇ ਜੇਤੂ ਰਹੀ।

ਅਥਲੈਟਿਕਸ ਦੇ ਅੰਡਰ-14 ਲੜਕਿਆਂ ਦੀ 60 ਮੀਟਰ ਦੌੜ ਵਿਚ ਸੋਨੂ ਕੁਮਾਰ ਪਹਿਲੇ, ਪ੍ਰਿਆਂਸ ਦੂਜੇ ਅਤੇ ਰਾਜਦੀਪ ਸਿੰਘ ਤੀਜੇ ਸਥਾਨ ’ਤੇ ਰਿਹਾ। ਲੜਕੀਆਂ ਦੇ ਮੁਕਾਬਲਿਆਂ ਵਿਚ ਮਾਧੂਰੀ ਪਹਿਲੇ, ਆਰੂਸ਼ੀ ਦੂਜੇ ਅਤੇ ਕਤਿਕਾ ਤੀਜੇ ਸਥਾਨ ’ਤੇ ਰਹੀ। ਬੈਡਮਿੰਟਨ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿਚ ਹਰਲੀਨ ਕਜਲਾ ਪਹਿਲੇ, ਮਾਨਵੀ ਅਰੋੜਾ ਦੂਜੇ, ਇਸ਼ਾਨਾ ਸੈਣੀ ਤੀਜੇ ਅਤੇ ਮੀਨਾਲ ਚੌਥੇ ਸਥਾਨ ’ਤੇ ਰਹੀ। ਅੰਡਰ-17 ਸਰਿਸ਼ਟੀ ਜਗੋਪਾਤਰਾ ਪਹਿਲੇ, ਨੇਹਲ ਬੰਗਾ ਦੂਜੇ, ਪੂਜਾ ਕੁਮਾਰੀ ਤੀਜੇ ਅਤੇ ਮਾਨਵੀ ਕਪੂਰ ਚੌਥੇ ਸਥਾਨ ’ਤੇ ਰਹੀ। ਅੰਡਰ-21 ਵਿਚ ਕਰਿਤਕਾ ਸ਼ਰਮਾ ਪਹਿਲੇ, ਅੰਕਿਸ਼ਾ ਠਾਕੁਰ ਦੂਜੇ, ਏਕਤਾ ਕੌਰ ਅਤੇ ਤਰਜਿੰਦਰ ਕੌਰ ਤੀਜੇ ਸਥਾਨ ’ਤੇ ਰਹੀ।ਬਾਸਕਿਟਬਾਲ ਅੰਡਰ-24 ਵਿਚ ਲੜਕਿਆਂ ਦੀ ਟੀਮ ਨੇ ਲਾਜਵੰਤੀ ਦੀ ਟੀਮ, ਅੰਡਰ-17 ਵਿਚ ਯੂ.ਐਸ.ਸੀ ਕੈਮਪੁਰ, ਅੰਡਰ-21 ਵਿਚ ਪੁਰਹੀਰਾਂ, ਅੰਡਰ-17 ਵਿਚ ਬਸੀ, ਅੰਡਰ-14 ਵਿਚ ਪੁਰਹੀਰਾਂ ਜੇਤੂ ਰਹੀ ਜਦਕਿ ਕਿ ਲੜਕੀਆਂ ਦੇ ਅੰਡਰ-17 ਮੁਕਾਬਲਿਆਂ ਵਿਚ ਆਕਸਫੋਰਡ ਸਕੂਲ, ਅੰਡਰ-21  ਵਿਚ ਟਾਂਡਾ, ਅੰਡਰ-14 ਵਿਚ ਰੇਲਵੇ ਮੰਡੀ ਅਤੇ ਅੰਡਰ-17 ਲਾਜਵੰਤੀ ਦੀ ਟੀਮ ਜੇਤੂ ਰਹੀ। 

ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਕੈਂਬ੍ਰਿਜ ਸਕੂਲ, ਅੰਡਰ-17ਟਾਂਡਾ ਅਤੇ ਪੁਰਹੀਰਾਂ ਤੇ ਅੰਡਰ-17 ਲੜਕੀਆਂ ਵਿਚ ਲਾਜਵੰਤੀ ਜੇਤੂ ਰਹੀ। ਕਿੱਕ ਬਾਕਸਿੰਗ ਵਿਚ ਲੜਕਿਆਂ ਦੇ 28 ਕਿਲੋ ਭਾਰ ਵਰਗ ਵਿਚ ਕਰਨਦੀਪ ਸਿੰਘ ਪਹਿਲੇ, ਕਰਨ ਕੁਮਾਰ ਦੂਜੇ, ਡੇਹਲ ਅਤੇ ਪ੍ਰਭਜੋਤ ਤੀਜੇ ਸਥਾਨ ’ਤੇ ਰਹੇ। 32 ਕਿਲੋ ਭਾਰ ਵਰਗ ਵਿਚ ਵੈਰਵ ਪਹਿਲੇ, ਸੋਨੂ ਦੂਜੇ, ਯੁਵਰਾਜ ਅਤੇ ਇੰਦਰਜੋਤ ਸਿੰਘ ਤੀਜੇ ਸਥਾਨ ’ਤੇ ਰਹੇ।  37 ਕਿਲੋ ਭਾਰ ਵਰਗ ਵਿਚ ਨਟਵਰ ਚੋਪਾਲ ਪਹਿਲੇ, ਅਦਿਤ ਕੁਮਾਰ ਦੂਜੇ, ਰਾਜਵੀਰ ਅਤੇ ਦਿਨਕਰ ਸ਼ਰਮਾ ਤੀਜੇ ਸਥਾਨ ’ਤੇ ਰਹੇ। 42 ਕਿਲੋਮੀਟਰ ਭਰ ਵਰਗ ਵਿਚ ਰਾਹੁਲ ਪਹਿਲੇ ਅਤੇ ਥਾਰੂਮ ਤਿਵਾੜੀ ਦੂਜੇ ਸਥਾਨ ’ਤੇ ਰਹੇ। 47 ਕਿਲੋ ਭਾਰ ਵਰਗ ਵਿਚ ਕਰਨਜੋਤ ਸਿੰਘ ਢਿੱਲੋਂ ਪਹਿਲੇ ਅਤੇ ਬ੍ਰਮ ਦੇਵ ਦੂਜੇ ਸਥਾਨ ’ਤੇ ਰਿਹਾ। 47 ਕਿਲੋ ਤੋਂ ਵੱਧ ਭਾਰ ਵਰਗ ਵਿਚ ਆਕਾਸ਼ ਕੁਮਾਰ ਪਹਿਲੇ, ਸਚਿਨ ਕੁਮਾਰ ਦੂਜੇ, ਜਿੰਦਪ੍ਰੀਤ ਸਿੰਘ ਅਤੇ ਪੰਕਜ ਤੀਜੇ ਸਥਾਨ ’ਤੇ ਰਹੇ।

 

Tags: Sports News , Khedan Watan Punjab Dia 2023 , Khedan Watan Punjab Dia , Khedan Watan Punjab Diyan-2023 , Khedan Watan Punjab Diyan , DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD