Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ “ਪੰਜਾਬ ਅਗੇਂਸਟ ਡਰਗ ਅਡਿਕਸ਼ਨ” ਮੁਹਿੰਮ ਦੀ ਸ਼ੁਰੂਆਤ

Anti Drug Mission, Punjab State Legal Services Authority, Punjab Against Drug Addiction, Justice Gurmeet Singh Sandhawalia, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ.ਏ.ਐੱਸ.ਨਗਰ , 30 Sep 2023

Last updated on: Sep 30, 2023, 00:00 IST

ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮਹੀਨਾ ਅਕਤੂਬਰ, 2023 ਦੌਰਾਨ ਪੂਰੇ ਪੰਜਾਬ ਵਿਚ “ਪੰਜਾਬ ਅਗੇਂਸਟ ਡਰਗ ਅਡਿਕਸ਼ਨ” ਮੁਹਿੰਮ ਚਲਾਈ ਜਾਵੇਗੀ। ਇਸ  ਮੁਹਿੰਮ ਦੀ ਸ਼ੁਰੂਆਤ ਵਜੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਵਲੋਂ  ਵਾਕਾਥਾਨ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਹਰਪਾਲ ਸਿੰਘ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐੱਸ.ਏ.ਐੱਸ.ਨਗਰ  ਅਤੇ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਝੰਡੀ ਦਿਖਾਈ ਗਈ। ਇਹ ਵਾਕਾਥਾਨ ਜੋ ਕਿ ਸਟੇਟ ਅਥਾਰਟੀ ਦੇ ਮੁੱਖ ਦਫ਼ਤਰ ਸੈਕਟਰ-69 ਤੋਂ ਸ਼ੁਰੂ ਹੋ ਕੇ ਰੀਹੈਬਿਲੀਟੇਸ਼ਨ ਸੈਂਟਰ, ਸੈਕਟਰ-66, ਮੋਹਾਲੀ ਵਿਖੇ ਸਮਾਪਤ ਹੋਈ, ਵਿਚ ਜੁਡੀਸ਼ੀਅਲ ਅਧਿਕਾਰੀ, ਪੁਲਿਸ ਅਧਿਕਾਰੀ, ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀ, ਸਿਹਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ, ਆਰਮੀ ਲਾਅ ਕਾਲਜ ਦੇ ਵਿਦਿਆਰਥੀ ਅਤੇ ਸਮਾਜ ਦੇ ਵੱਖ ਵੱਖ ਖੇਤਰਾਂ ਨਾਲ ਸਬੰਧਤ ਵਿਅਕਤੀਆਂ ਵਲੋਂ ਭਾਗ ਲਿਆ ਗਿਆ। 

ਇਸ ਵਾਕਾਥਾਨ ਦਾ ਮਕਸਦ ਲੋਕਾਂ ਵਿਚ ਇਹ ਸੰਦੇਸ਼ ਪਹੁੰਚਾਉਣਾ ਸੀ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਨਾਲ ਹੈ।ਇਹ ਮੁਹਿੰਮ ਮਿਤੀ 1 ਅਕਤੂਬਰ 2023 ਤੋਂ ਲੈ ਕੇ 31 ਅਕਤੂਬਰ  2023 ਤੱਕ ਜਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਚਲਾਈ ਜਾਵੇਗੀ। ਇਸ ਦੌਰਾਨ ਸਿਹਤ, ਸਿੱਖਿਆ ਅਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਰੈਲੀਆਂ, ਵਾਕਾਥਾਨ, ਵਰਕਸ਼ਾਪ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇਗਾ। ਸਕੂਲਾਂ ਅਤੇ ਕਾਲਜਾਂ ਵਿਚ ਡੈਕਲਾਮੇਸ਼ਨ, ਡਿਬੇਟ, ਪੋਸਟਰ ਮੇਕਿੰਗ ਅਤੇ ਚਾਰਟ ਮੇਕਿੰਗ ਆਦਿ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਨੂੰ ਉਜਾਗਰ ਕਰਦੇ ਨੁੱਕੜ ਨਾਟਕਾਂ ਦਾ ਵੀ ਆਯੋਜਨ ਕੀਤਾ ਜਾਵੇਗਾ।

ਜੇਕਰ ਕੋਈ ਵਿਅਕਤੀ ਜਿਹੜਾ ਕਿ ਨਸ਼ਿਆਂ ਦਾ ਆਦੀ ਹੋਵੇ, ਆਪਣਾ ਇਲਾਜ ਕਰਵਾਉਣਾ ਚਾਹੁੰਦਾ ਹੈ, ਤਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਉਸ ਦੇ ਇਲਾਜ ਦਾ ਪ੍ਰਬੰਧ ਰੀਹੈਬਲੀਟੇਸ਼ਨ ਸੈਂਟਰ ਵਿਚ ਮੁਫਤ ਵਿਚ ਕਰਵਾਉਣ ਦਾ ਪ੍ਰਬੰਧ ਕਰੇਗਾ ਅਤੇ ਉਸ ਦੀ ਪਹਿਚਾਣ ਵੀ ਗੁਪਤ ਰੱਖੀ ਜਾਵੇਗੀ। ਇਸ ਦੌਰਾਨ ਹਾਜ਼ਰ ਵਿਅਕਤੀਆਂ ਵਲੋਂ ਨਸ਼ੇ ਨਾ ਕਰਨ ਦਾ ਪ੍ਰਣ ਕੀਤਾ ਗਿਆ। 

ਵਾਕਾਥਾਨ ਵਿਚ ਸ੍ਰੀਮਤੀ ਸਮ੍ਰਿਤੀ ਧੀਰ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਬਲਜਿੰਦਰ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ, ਅਨੀਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਐੱਸ.ਏ.ਐੱਸ.ਨਗਰ, ਜਗਜੀਤ ਸਿੰਘ, ਜੇ.ਐਮ.ਆਈ.ਸੀ., ਐਮ.ਕੇ ਸਿੰਗਲਾ, ਜੇ.ਐਮ.ਆਈ.ਸੀ, ਹਰਸਿਮਰਨ ਸਿੰਘ ਬੱਲ, ਡੀ.ਐਸ.ਪੀ, ਡਾ.ਪੂਜਾ ਗਰਗ, ਮਨੋਰੋਗ ਮਾਹਿਰ, ਕੁਲਵੰਤ ਸਿੰਘ, ਚੇਅਰਮੈਨ, ਚਾਈਲਡ ਵੈਲਫੇਅਰ ਕਮੇਟੀ ਅਤੇ ਆਰਮੀ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ।

 

Tags: Anti Drug Mission , Punjab State Legal Services Authority , Punjab Against Drug Addiction , Justice Gurmeet Singh Sandhawalia , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD