Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਹਰਸ਼ ਬੰਗਰ ਨੇ ਬਣਾਈ ਜਾ ਰਹੀ ਕੋਰਟ ਕੰਪਲੈਕਸ ਦੀ ਇਮਾਰਤ ਦਾ ਲਿਆ ਜਾਇਜ਼ਾ

ਕੋਰਟ ਕੰਪਲੈਕਸ ਵਿਖੇ ਸਿਵਲ ਅਤੇ ਜੂਡੀਸ਼ੀਅਲ ਅਧਿਕਾਰੀਆਂ ਨਾਲ ਕੀਤੀ ਬੈਠਕ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 30 Sep 2023

Last updated on: Sep 30, 2023, 00:00 IST

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਹਰਸ਼ ਬੰਗਰ ਨੇ ਨਵੇਂ ਬਣ ਰਹੇ ਕੋਰਟ ਕੰਪਲੈਕਸ ਦਾ ਦੌਰਾ ਕਰਕੇ ਬਣਾਈ ਜਾ ਰਹੀ ਇਮਾਰਤ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਤੇ ਸ਼ੈਸਨ ਜੱਜ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ.ਡਾ. ਅਖਿਲ ਚੌਧਰੀ ਵੀ ਮੌਜੂਦ ਸਨ। ਮਾਨਯੋਗ ਜੱਜ ਹਰਸ਼ ਬੰਗਰ ਨੇ ਨਵੇਂ ਬਣ ਰਹੇ ਕੋਰਟ ਕੰਪਲੈਕਸ ਦਾ ਜਾਇਜ਼ਾ ਲੈਣ ਉਪਰੰਤ ਬਣਾਈ ਜਾ ਰਹੀ ਕੋਰਟ ਕੰਪਲੈਕਸ ਦੀ ਇਮਾਰਤ ਸਬੰਧੀ ਹੋਣ ਵਾਲੇ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ। 

ਉਨ੍ਹਾਂ ਕਿਹਾ ਕਿ ਇਸ ਕੋਰਟ ਕੰਪਲੈਕਸ ਦੀ ਇਮਾਰਤ ਬਣ ਕੇ ਤਿਆਰ ਹੋ ਚੁੱਕੀ ਹੈ, ਪਰ ਇਸਦੇ ਅੰਦਰ ਬਹੁਤ ਸਾਰਾ ਕੰਮ ਹੋਣਾ ਹਾਲੇ ਬਾਕੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਇਮਾਰਤ ਨੂੰ ਪੂਰੀ ਤਰ੍ਹਾਂ ਤਿਆਰ ਕਰਨ ਸਬੰਧੀ ਬਣਾਈ ਗਈ ਰੂਪ-ਰੇਖਾ ਦੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਜਲਦ ਤੋਂ ਜਲਦ ਇਸ ਕੰਪਲੈਕਸ ਦਾ ਅਧੂਰਾ ਕੰਮ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਇਸ ਸਬੰਧੀ ਕੋਰਟ ਕੰਪਲੈਕਸ ਵਿਖੇ ਵਿਸਥਾਰ ਦੇ ਨਾਲ ਬੈਠਕ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਜਾਰੀ ਕੀਤੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕੋਰਟ ਕੰਪਲੈਕਸ ਦੀ ਇਮਾਰਤ ਦੇ ਹੋਣ ਵਾਲੇ ਕੰਮਾਂ ਸਬੰਧੀ ਵਿਸ਼ਥਾਰ ਦੇ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੋਰਟ ਕੰਪਲੈਕਸ ਦੇ ਬਾਕੀ ਰਹਿੰਦੇ ਕੰਮਾਂ ਸਬੰਧੀ ਰੂਪ-ਰੇਖਾ ਸਬੰਧਤ ਅਧਿਕਾਰੀਆਂ ਵਲੋਂ ਬਣਾਈ ਜਾ ਰਹੀ ਹੈ ਅਤੇ ਜਲਦ ਹੀ ਇਸ ਦੀ ਇਮਾਰਤ ਦੇ ਵਿੱਚ ਬਾਕੀ ਰਹਿੰਦੇ ਕੰਮ ਸ਼ੁਰੂ ਕਰ ਦਿੱਤੇ ਜਾਣਗੇ।

ਇਸ ਮੌਕੇ ‘ਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਰੂਨੇਸ਼ ਕੁਮਾਰ, ਪ੍ਰਿੰਸੀਪਲ ਜੱਜ ਮਿਸ. ਮਨੀਸ਼ਾ ਜੈਨ, ਸਿਵਲ ਜੱਜ ਮਿਸ ਪਰਮਿੰਦਰ ਕੌਰ, ਚੀਫ ਜੂਡੀਸ਼ੀਅਲ ਮੈਜਿਸਟਰੇਟ-ਕਮ-ਸਵੀਧ ਸਿਵਲ ਜੱਜ ਜਗਬੀਰ ਸਿੰਘ ਮਹਿੰਦੀਰੱਤਾ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮਲਦੀਪ ਸਿੰਘ ਧਾਲੀਵਾਲ, ਵਧੀਕਸਿਵਲ ਜੱਜ ਮਿਸ. ਕੋਂਪਲ ਧੰਜਲ, ਸਿਵਲ ਜੱਜ ਸਰਵੇਸ਼ ਸਿੰਘ, ਸਿਵਲ ਜੱਜ ਮਿਸ. ਮੋਨਿਕਾ ਚੌਹਾਨ, ਸਬ-ਡਵੀਜ਼ਨਲ ਜੂਡੀਸ਼ੀਅਲ ਮੈਜਿਸਟਰੇਟ ਬਲਾਚੌਰ ਸੁਖਵਿੰਦਰ ਸਿੰਘ, ਸਿਵਲ ਜੱਜ ਮਿਸ. ਪੰਪਨੀਤ ਕੌਰ, ਚੇਅਰਮੈਨ ਸਥਾਈ ਲੋਕ ਅਦਾਲਤ ਬਲਵੰਤ ਸਿੰਘ ਤੋਂ ਇਲਾਵਾ ਹੋਰ ਵੀ ਸ਼ਾਲਮ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD