Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਜ਼ਿਲ੍ਹੇ ਦੀਆਂ ਸਾਰੀਆ ਸਿਹਤ ਸੰਸਥਾਵਾਂ ਵਿੱਚ ਸਫਾਈ ਅਭਿਆਨ ਚਲਾਇਆ ਗਿਆ

Rupnagar, Ropar, Indian Swachhta League 2.0, Swachhta League 2.0, India Vs Garbage, Garbage Free India, Indian Swachhata League, Swachhata Hi Seva, Youth Vs Garbage, Swachh Bharat, Swachh Bharat Mission, Swachhta Pakhwada

Web Admin

Web Admin

5 Dariya News

ਰੂਪਨਗਰ , 01 Oct 2023

Last updated on: Oct 01, 2023, 00:00 IST

ਆਯੂਸ਼ਮਾਨ ਭਵ ਮੁਹਿੰਮ ਮਿਤੀ 17 ਸਤੰਬਰ 2023 ਤੋਂ 2 ਅਕਤੂਬਰ 2023 ਤੱਕ ਅੱਜ ਮਿਤੀ 01 ਅਕਤੂਬਰ 2023 ਨੂੰ ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ ਨਾਮ ਹੇਠ ਸ਼ਰਮਦਾਨ ਕਰਦਿਆਂ ਸਫਾਈ ਮੁਹਿੰਮਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਖੇ ਚਲਾਈ ਗਈ, ਜਿਸ ਦੇ ਤਹਿਤ ਸਿਵਲ ਸਰਜਨ ਦਫਤਰ ਰੂਪਨਗਰ ਅਤੇ ਸਿਵਲ ਹਸਪਤਾਲ ਰੂਪਨਗਰ ਵਿੱਖੇ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਡਾਕਟਰਾਂ, ਅਧਿਕਾਰੀਆਂ, ਕਰਮਚਾਰੀਆਂ ਨੇ ਸਵੱਛਤਾ ਹੀ ਸੇਵਾ ਨੂੰ ਅਪਨਾਉਦੇ ਹੋਏ ਇੱਕ ਘੰਟਾ ਸਾਫ ਸਫਾਈ ਕੀਤੀ ਗਈ।ਇਸ ਦੌਰਾਨ ਉਹਨਾਂ ਵੱਲੋਂ ਹਸਪਤਾਲ ਦੇ ਪਾਰਕਾਂ, ਨਾਲੀਆਂ, ਚਾਰ ਦੀਵਾਰੀ ਦੀਆਂ ਕੰਧਾਂ ਦੇ ਨਾਲ ਕੂੜਾ ਕਰਕਟ ਘਾਹ ਬੂਟੀ ਅਤੇ ਪਲਾਸਟਿਕ ਦੀਆਂ ਵਸਤਾਂ ਨੂੰ ਸਾਫ ਕੀਤਾ ਗਿਆ। ਇਸਦੇ ਨਾਲ ਹੀ ਸਿਵਲ ਹਸਪਤਾਲ ਰੂਪਨਗਰ ਵਿਖੇ ਵਾਰਡਾਂ, ਲੈਬੋਰਟਰੀਆਂ ਅਤੇ ਦਫਤਰਾਂ ਵਿਖੇ ਵੀ ਸਾਫ ਸਫਾਈ ਕੀਤੀ ਗਈ।

ਇਸ ਮੌਕੇ ਬੋਲਦਿਆਂ ਸਹਾਇਕ ਸਿਵਲ ਸਰਜਨ ਡਾ.ਅੰਜੂ ਨੇ ਕਿਹਾ ਕਿ ਸਵੱਛਤਾ ਹੀ ਸੇਵਾ ਦਾ ਇਹ ਸਫਾਈ ਅਭਿਆਨ ਸਾਡੀ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਚੱਲਦਾ ਰਹਿਣਾ ਚਾਹੀਦਾ ਹੈ ਤਾਂ ਜੋ ਬਿਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਆਲੇ ਦੁਆਲੇ ਨੂੰ ਸਵੱਛ ਰੱਖਣ ਵਿੱਚ ਯੋਗਦਾਨ ਪਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਸਾਡੇ ਜੀਵਨ ਵਿੱਚ ਸਫ਼ਾਈ ਦੀ ਬਹੁਤ ਮਹਾਨਤਾ ਹੈ। ਸਾਡੇ ਆਲੇ-ਦੁਆਲੇ ਦੀ ਅਰੋਗਤਾ ਤੇ ਸੁੰਦਰਤਾ ਲਈ ਇਸ ਦੀ ਬਹੁਤ ਜ਼ਰੂਰਤ ਹੈ। ਸਫ਼ਾਈ ਦਾ ਸੰਬੰਧ ਸਾਡੇ ਸਰੀਰ, ਘਰ ਦੇ ਆਲੇ-ਦੁਆਲੇ, ਪਹਿਰਾਵੇ, ਪਾਣੀ, ਹਵਾ ਅਤੇ ਖ਼ੁਰਾਕ ਨਾਲ ਹੈ। ਜੇਕਰ ਇਨ੍ਹਾਂ ਚੀਜ਼ਾਂ ਵਿੱਚੋਂ ਅਸੀਂ ਕਿਸੇ ਦੀ ਸਫ਼ਾਈ ਦਾ ਧਿਆਨ ਨਹੀਂ ਰੱਖਾਂਗੇ ਤਾਂ ਅਸੀਂ ਗੰਦਗੀ, ਬਦਬੂ, ਮੱਖੀਆਂ, ਮੱਛਰਾਂ, ਕੀਟਾਣੂਆਂ ਤੇ ਬਿਮਾਰੀਆਂ ਵਿਚ ਘਿਰ ਜਾਵਾਂਗੇ।

ਉਹਨਾਂ ਨੇ ਇਸ ਮੁਹਿੰਮ ਵਿੱਚ ਆਮ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਜੋ ਆਪਣਾ ਆਸ ਪਾਸ ਅਤੇ ਆਪਣੇ ਵਾਤਾਵਰਨ ਦੀ ਸਫਾਈ ਸਬੰਧੀ ਅਸੀਂ ਸਾਰੇ ਆਪਣੀ ਜ਼ਿੰਮੇਵਾਰੀ ਨਿਭਾ ਸਕੀਏ।ਇਸ ਮੌਕੇ ਤੇ ਡਾ.ਗਾਇਤਰੀ ਦੇਵੀ, ਡਾ.ਬਲਦੇਵ ਸਿੰਘ, ਡਾ.ਪ੍ਰਭਲੀਨ ਕੌਰ , ਡਾ.ਸੋਨਾਲੀ ਵੋਹਰਾ, ਡਾ.ਰਾਜੀਵ ਅਗਰਵਾਲ, ਡਾ.ਬੇਦੀ, ਡਾ.ਭਾਰਤ ਭੂਸ਼ਣ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ।

 

Tags: Rupnagar , Ropar , Indian Swachhta League 2.0 , Swachhta League 2.0 , India Vs Garbage , Garbage Free India , Indian Swachhata League , Swachhata Hi Seva , Youth Vs Garbage , Swachh Bharat , Swachh Bharat Mission , Swachhta Pakhwada

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD